Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬੀ ਯੂਨੀਵਰਸਿਟੀ ਲੈਬ ਦੀ ਮਦਦ ਨਾਲ ਖੋਜ ਕਰਨ ਹਿਤ ਸ਼ਾਮਿਲ ਹੋਈ ਆਈ. ਆਈ. ਐੱਸ.ਈ. ਆਰ. ਤਿਰੂਪਤੀ ਦੀ ਇੱਕ ਵਿਦਿਆਰਥੀ

June 18, 2022 10:01 AM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਆਈ. ਆਈ. ਐੱਸ.ਈ. ਆਰ. ਤਿਰੂਪਤੀ ਦੇ ਬੀ. ਐੱਸ.ਐੱਮ. ਐੱਸ. ਕੋਰਸ ਦੀ ਇੱਕ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿਗਿਆਨ ਲੈਬ ਦੀ ਮਦਦ ਨਾਲ ਖੋਜ ਕਰਨ ਹਿਤ ਸ਼ਾਮਿਲ ਹੋਈ ਹੈ।
ਅਬਿਰਾਮੀ ਮੇਨਾਥ ਨਾਮਕ ਇਹ ਵਿਦਿਆਰਥੀ ਆਈ. ਆਈ. ਐੱਸ.ਈ. ਆਰ. ਤਿਰੂਪਤੀ ਦੇ ਇਸ ਸੰਬੰਧਤ ਕੋਰਸ ਦੀ 2018 ਬੈਚ ਨਾਲ ਸੰਬੰਧਤ ਵਿਦਿਆਰਥੀ ਹੈ। ਉਹ ਪੰਜਾਬੀ ਯੂਨੀਵਰਸਿਟੀ ਵਿੱਚ ਡਾ. ਹਿਮੇਂਦਰ ਭਾਰਤੀ ਦੀ ਲੈਬ ਵਿੱਚ ਆਪਣੇ ਐਮ.ਐੱਸ ਦੇ ਥੀਸਿਸ ਲਈ ਪੰਜਾਬੀ ਯੂਨੀਵਰਸਿਟੀ ਦੀ ਖੋਜ ਲੈਬਬ ਸੇਵਾਵਾਂ ਹਾਸਿਲ ਕਰ ਰਹੀ ਹੈ।
ਡਾ. ਹਿਮੇਂਦਰ ਭਾਰਤੀ ਨੇ ਦੱਸਿਆ ਕਿ ਕਿ ਉਹ ਹਿਮਾਲਿਆ ਦੀਆਂ ਚੋਟੀਆਂ ਤੇ ਪਾਈਆਂ ਜਾਣ ਵਾਲੀਆਂ ਸਥਾਨਕ ਪ੍ਰਜਾਤੀਆਂ ਦੀਆਂ ਕੀੜੀਆਂ (ਮਿਰਮਿਕਾ) ਦੇ ਸਮਾਜਿਕ ਸੰਗਠਨ ,ਵਿਵਹਾਰ, ਗਤੀਵਿਧੀਆਂ, ਜੈਵਿਕ ਵਿਕਾਸ ਆਦਿ ਵਿਸ਼ੇ ਬਾਰੇ ਖੋਜ ਕਰਨ ਜਾ ਰਹੀ ਹੈ।
ਇਸ ਸੰਬੰਧੀ ਹੋਰ ਵੇਰਵੇ ਦਿੰਦਿਆਂ ਡਾ.ਭਾਰਤੀ ਨੇ ਦੱਸਿਆ ਕਿ ਇਸ ਪ੍ਰਜਾਤੀ ਦੀਆਂ ਇਹ ਕੀੜੀਆਂ ਸਿਰਫ਼ ਹਿਮਾਲਿਆ ਉੱਪਰ ਹੀ ਪਾਈਆਂ ਜਾਂਦੀਆਂ ਹਨ ਕਿਉਂਕਿ ਇਹ ਹਿਮਾਲਿਆ ਦੇ ਗਠਨ ਤੋਂ ਬਾਅਦ ਪੈਦਾ ਹੋਈਆਂ ਹਨ ਅਤੇ ਇਹਨਾਂ ਦਾ ਸਮਾਜਿਕ ਸੰਗਠਨ ਬਾਕੀਆਂ ਨਾਲੋਂ ਬਹੁਤ ਵੱਖਰਾ ਹੈ। ਉਨ੍ਹਾਂ ਦੱਸਿਆ ਕਿ ਇਸ ਖੋਜ ਦੌਰਾਨ ਕੀੜੀਆਂ ਦੀ ਇਸ ਪ੍ਰਜਾਤੀ ਦੇ ਜੈਵਿਕ ਵਿਗਾਸ ਅਤੇ ਭੋਜਨ ਪ੍ਰਾਪਤੀ ਲਈ ਗਤੀਵਿਧੀਆਂ ਬਾਰੇ ਜਾਣਨਾ ਬਹੁਤ ਹੀ ਦਿਲਚਸਪ ਹੋਵੇਗਾ।
ਅਬਿਰਾਮੀ ਮੇਨਾਥ ਨੇ ਦੱਸਿਆ ਕਿ ਉਹ ਆਪਣੀ ਇਸ ਖੋਜ ਦੌਰਾਨ ਉੱਚ ਪਹਾੜੀ ਇਲਾਕਿਆਂ ਵਿੱਚ ਪਾਈਆਂ ਜਾਣ ਵਾਲੀਆਂ ਕੀੜੀਆਂ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਉੱਪਰ ਕੰਮ ਕਰ ਰਹੀ ਹੈ। ਉਸ ਨੇ ਕਿਹਾ ਕਿ ਉਸ ਨੂੰ ਖੁਸ਼ੀ ਹੈ ਕਿ ਉਸ ਨੂੰ  ਡਾ. ਹਿਮੇਂਦਰ ਭਾਰਤੀ ਅਤੇ ਉਸ ਦੀ ਟੀਮ ਨਾਲ ਮਿਲ ਕੇ ਇਸ ਦਿਸ਼ਾ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ ਹੈ।
ਜਿ਼ਕਰਯੋਗ ਹੈ ਕਿ ਡਾ. ਹਿਮੇਂਦਰ ਭਾਰਤੀ, ਜੋ ਕਿ ਪੰਜਾਬੀ ਯੂਨੀਵਰਸਿਟੀ ਪਟਿਅਲਾ ਵਿੱਚ ਸਥਾਪਿਤ 'ਪੰਜਾਬ ਦਾ ਵਣ-ਤ੍ਰਿਣ ਜੀਵ-ਜੰਤ ਮੁੜ ਸੰਤੁਲਨ ਕੇਂਦਰ' ਦੇ ਡਾਇਰੈਕਟਰ ਵੀ ਹਨ, ਦਾ ਵੱਖ-ਵੱਖ ਪ੍ਰਜਾਤੀਆਂ ਦੀਆਂ ਕੀੜੀਆਂ ਬਾਰੇ ਬਹੁਤ ਸਾਰਾ ਖੋਜ ਕਾਰਜ ਹੈ ਜਿਸ ਨੂੰ ਕੌਮਾਂਤਰੀ ਪੱਧਰ ਉੱਤੇ ਮਾਨਤਾ ਪ੍ਰਾਪਤ ਹੈ।

Have something to say? Post your comment

 

More in Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ