Thursday, October 30, 2025

Chandigarh

ਸ਼ਾਮਦੂ ਕੈਂਪ ਮਾਮਲੇ ਦੀ ਮੁਢਲੀ ਪੜਤਾਲ ਤੋਂ ਬਿਮਾਰ ਹੋਣ ਵਾਲਿਆਂ ਵੱਲੋਂ ਕਿਸੇ ਛਬੀਲ ਤੋਂ ਪਾਣੀ ਪੀਣਾ ਸਾਹਮਣੇ ਆਇਆ

June 18, 2022 10:12 AM
SehajTimes

ਰਾਜਪੁਰਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਜਪੁਰਾ ਦੇ ਨੇੜਲੇ ਪਿੰਡ ਸ਼ਾਮਦੂ ਕੈਂਪ ਦਾ ਦੌਰਾ ਕਰਕੇ ਪਿੰਡ 'ਚ ਡਾਇਰੀਆ ਬਿਮਾਰੀ ਬਾਬਤ ਸਮੁਚੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਮਿਲਕੇ ਪਿੰਡ 'ਚ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਮਿਲਕੇ ਦੋਵੇਂ ਬੱਚਿਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਸਮੇਤ ਰੈਡ ਕਰਾਸ ਵੱਲੋਂ ਇੱਕ-ਇੱਕ ਮਹੀਨੇ ਦਾ ਰਾਸ਼ਨ ਵੀ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਦੀਆਂ ਮੌਤਾਂ ਬਾਰੇ ਸਿਵਲ ਸਰਜਨ ਪਟਿਆਲਾ ਤੋਂ ਡੈਥ-ਆਡਿਟ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸ਼ਾਮਦੂ ਕੈਂਪ ਦੇ ਪੂਰੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਪਰ ਮੁਢਲੀ ਪੜਤਾਲ ਤੋਂ ਇਹ ਸਾਹਮਣੇ ਆਇਆ ਹੈ ਕਿ ਬਿਮਾਰ ਹੋਣ ਵਾਲਿਆਂ ਨੇ ਕਿਸੇ ਛਬੀਲ ਤੋਂ ਪਾਣੀ ਪੀਤਾ ਸੀ। ਇਸ ਲਈ ਉਨ੍ਹਾਂ ਨੇ ਪੂਰੇ ਜ਼ਿਲ੍ਹੇ 'ਚ ਹੀ ਛਬੀਲ ਆਦਿ ਲਗਾਉਣ ਤੋਂ ਪਹਿਲਾਂ ਸਬੰਧਤ ਵਿਭਾਗਾਂ ਦੀ ਆਗਿਆ ਲਏ ਜਾਣ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਨੇ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ ਪਾਣੀ ਦੇ ਅਣ-ਅਧਿਕਾਰਤ ਕੁਨੈਕਸ਼ਨਾਂ ਦੀ ਜਾਂਚ ਕਰਕੇ ਕਾਰਵਾਈ ਰਿਪੋਰਟ ਮੰਗਣ ਸਮੇਤ ਜ਼ਿਲ੍ਹੇ 'ਚ ਪੀਣ ਵਾਲੇ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਨ ਲਈ ਸਬੰਧਤ ਵਿਭਾਗਾਂ ਨੂੰ ਆਦੇਸ਼ ਕਰਦਿਆਂ ਅਜਿਹਾ ਮੁੜ ਨਾ ਵਾਪਰੇ, ਲਈ ਪੁਖ਼ਤਾ ਇੰਤਜਾਮ ਕਰਨ ਲਈ ਕਿਹਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਾਮਦੂ ਪਿੰਡ 'ਚ ਕੋਈ ਹੋਰ ਬਿਮਾਰ ਨਾ ਹੋਵੇ, ਇਸ ਲਈ ਉਥੇ ਇਕ ਆਰਜ਼ੀ ਡਿਸਪੈਂਸਰੀ ਸਥਾਪਤ ਕੀਤੀ ਗਈ ਹੈ ਅਤੇ ਮੈਡੀਕਲ ਟੀਮਾਂ ਘਰ-ਘਰ ਜਾਕੇ ਜਾਂਚ ਕਰ ਰਹੀਆਂ ਹਨ ਅਤੇ ਗੰਭੀਰ ਬਿਮਾਰਾਂ ਨੂੰ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੀਣ ਵਾਲਾ ਸਵੱਛ ਪਾਣੀ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਡੀ.ਸੀ. ਨੇ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਹੁੰਦੀਆਂ ਬਿਮਾਰੀਆਂ ਤੋਂ ਬਚਣ ਲਈ ਸਾਫ਼ ਪਾਣੀ ਦੇ ਮੁਫ਼ਤ ਕੁਨੈਕਸ਼ਨ ਜਰੂਰ ਲੈਣ ਦੀ ਅਪੀਲ ਕੀਤੀ ਕਿਉਂਕਿ ਇਨ੍ਹਾਂ ਦਾ ਬਿਲ ਮਾਮੂਲੀ ਰਕਮ 50 ਰੁਪਏ ਹੀ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਬਾਬਤ ਉਹ ਪਿੰਡ ਵਾਸੀਆਂ ਨੂੰ ਪ੍ਰੇਰਤ ਕਰਕੇ ਵੀ ਆਏ ਹਨ ਕਿ ਉਹ ਕਿਸੇ ਹੈਂਡਪੰਪ ਆਦਿ ਦਾ ਪਾਣੀ ਪੀਣ ਲਈ ਨਾ ਵਰਤਣ। ਜਦੋਂਕਿ ਪਿੰਡ 'ਚ ਪੀਣ ਵਾਲੇ ਪਾਣੀ ਦੇ ਜਾਂਚ ਲਈ ਭਰੇ ਨਮੂਨਿਆਂ ਦਾ ਨਤੀਜਾ ਅਜੇ ਆਉਣਾ ਹੈ। ਇਸ ਤੋਂ ਬਿਨ੍ਹਾਂ ਪਿੰਡ 'ਚ ਸਾਫ਼-ਸਫ਼ਾਈ ਸਮੇਤ ਹੋਰ ਵਿਕਾਸ ਕੰਮ ਤੁਰੰਤ ਕਰਵਾਉਣ ਲਈ ਪਿੰਡ ਦੇ ਸਰਪੰਚ ਨੂੰ ਕਿਹਾ ਗਿਆ ਹੈ।
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਸਿਵਲ ਹਸਪਤਾਲ ਰਾਜਪੁਰਾ ਗਏ, ਜਿੱਥੇ ਉਨ੍ਹਾਂ ਨੇ ਜ਼ੇਰ-ਏ-ਇਲਾਜ਼ ਮਰੀਜਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨਾਲ ਐਸ.ਡੀ.ਐਮ. ਡਾ. ਸੰਜੀਵ ਕੁਮਾਰ, ਸਿਵਲ ਸਰਜਨ ਡਾ. ਰਾਜੂ ਧੀਰ, ਰੈਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਡਾ. ਰਵਜੋਤ ਸਿੰਘ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੂੰ ਸਮਾਗਮਾਂ ‘ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ

ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ 'ਸਾਈਬਰ ਜਾਗੋ' ਦੀ ਸ਼ੁਰੂਆਤ