Tuesday, September 16, 2025

Chandigarh

ਸ਼ਹੀਦ ਕੌਮ ਦਾ ਸਰਮਾਇਆ: ਤਿਵਾੜੀ

March 21, 2021 04:47 PM
SehajTimes
ਐਸ ਏ ਐਸ ਨਗਰ : ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਅੱਜ ਜੋ ਅਸੀਂ ਆਜ਼ਾਦ ਹਵਾ ਵਿੱਚ ਸਾਹ ਲੈ ਰਿਹਾ, ਇਹ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਹੀ ਸਦਕਾ ਹੈ। ਐਮ.ਪੀ ਤਿਵਾੜੀ ਸ਼ਹੀਦ ਊਧਮ ਸਿੰਘ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ ਵੱਲੋਂ ਗੌਰਵ ਦਿਵਸ ਸਬੰਧੀ ਕਰਵਾਏ ਪ੍ਰੋਗਰਾਮ ਦੌਰਾਨ ਸੰਬੋਧਨ ਕਰ ਰਹੇ ਸਨ।
 
ਸ਼ਹੀਦ ਊਧਮ ਸਿੰਘ ਨੇ ਲੰਡਨ ਸਥਿਤ ਕੈਕਸਟਨ ਹਾਲ ਵਿੱਚ ਮਾਈਕਲ ਓਡਵਾਇਰ ਨੂੰ ਮਾਰ ਕੇ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਬਦਲਾ ਲਿਆ ਸੀ। ਸੰਸਥਾ ਵੱਲੋਂ ਇਸ ਦਿਨ ਸਬੰਧੀ ਹਰ ਸਾਲ ਗੌਰਵ ਦਿਵਸ ਮਨਾਇਆ ਜਾਂਦਾ ਹੈ।
ਇਸ ਮੌਕੇ ਐਮ.ਪੀ ਸ਼੍ਰੀ ਤਿਵਾੜੀ ਨੇ ਦੇਸ਼ ਦੀ ਆਜ਼ਾਦੀ ਲਈ ਸੁਤੰਤਰਾ ਸੈਲਾਨੀਆਂ ਵਲੋਂ ਦਿੱਤੀਆਂ ਗਈਆਂ ਮਹਾਨ ਸ਼ਹਾਦਤਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਵਿਚਾਰਾਂ ਤੇ ਚੱਲ ਕੇ ਉਹਨਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇਸ਼ ਦੇ ਮਹਾਨ ਸ਼ਹੀਦਾਂ ਵੱਲੋਂ ਦਿਖਾਏ ਗਏ ਰਸਤੇ ਤੇ ਚੱਲ ਕੇ ਸਮਾਜ ਦੇ ਸਰਬਪੱਖੀ ਵਿਕਾਸ ਵਾਸਤੇ ਕੰਮ ਕਰ ਰਹੀ ਹੈ।
 
ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਗੁਰਚਰਨ ਸਿੰਘ ਧਾਲੀਵਾਲ, ਸੁਰਿੰਦਰ ਸਿੰਘ ਜਨਰਲ ਸਕੱਤਰ ਸੀਨੀਅਰ ਸਿਟੀਜ਼ਨ ਸ਼ੋਸ਼ਲ ਵੈਲਫੇਅਰ ਸੋਸਾਇਟੀ ਖਰੜ, ਹਰਿ ਹਰ ਸਿੰਘ ਪ੍ਰਧਾਨ ਸਿੰਘ ਸਭਾ ਗੁਰਦੁਆਰਾ ਦੇਸੂ ਮਾਜਰਾ ਕਲੋਨੀ ਖਰੜ, ਕੈਪਟਨ ਹਰਦੇਵ ਸਿੰਘ ਪ੍ਰਧਾਨ ਸਿੰਘ ਗੁਰਦੁਆਰਾ ਛੱਜੂ ਮਾਜਰਾ ਕਲੋਨੀ ਖਰੜ, ਰਘਬੀਰ ਸਿੰਘ ਸਰਪ੍ਰਸਤ ਸੀਨੀਅਰ ਸਿਟੀਜ਼ਨ ਸ਼ੋਸ਼ਲ ਵੈਲਫੇਅਰ ਸੋਸਾਇਟੀ, ਹਰਮੀਤ ਕੰਬੋਜ਼ ਪੰਮਾ ਜਨਰਲ ਸਕੱਤਰ ਸ਼ਹੀਦ ਊਧਮ ਸਿੰਘ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ, ਕੁਲਦੀਪ ਸਿੰਘ ਕੈਸ਼ੀਅਰ ਸ਼ਹੀਦ ਊਧਮ ਸਿੰਘ ਭਵਨ ਮੋਹਾਲੀ, ਸੁਖਦੇਵ ਰਾਜ ਬੱਟੀ ਮੋਹਾਲੀ, ਰਾਜਾ ਮੋਹਾਲੀ ਐਮ ਸੀ, ਜਸਵਿੰਦਰ ਸਿੰਘ ਬੱਲੂ ਮੋਹਾਲੀ, ਗੋਪਾਲ ਕ੍ਰਿਸ਼ਨ ਮੋਹਾਲੀ, ਵਿਨੈ ਕੁਮਾਰ ਮੋਹਾਲੀ, ਰਾਮ ਸਿੰਘ ਬਲੌਂਗੀ, ਸੋਨੂ ਕੰਬੋਜ਼, ਸੁਖਮਨ ਸਿੰਘ ਸਾਬਕਾ ਪ੍ਰਧਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

Have something to say? Post your comment

 

More in Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ