Monday, November 17, 2025

Chandigarh

ਪੰਜ ਸਾਲ ਤੋਂ ਹੇਠਲੇ 1,60,455 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ : ਡਾ. ਆਦਰਸ਼ਪਾਲ ਕੌਰ

June 20, 2022 09:27 AM
SehajTimes
ਐਸ ਏ ਐਸ ਨਗਰ : ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ‘ਸਬ-ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਸ.ਐਨ.ਆਈ.ਡੀ)’ ਮੁਹਿੰਮ ਦੇ ਪਹਿਲੇ ਦਿਨ5 ਸਾਲ ਤੋਂ ਘੱਟ ਉਮਰ ਦੇ 61,241 ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਹ ਮੁਹਿੰਮ 19 ਜੂਨ ਤੋਂ 21 ਜੂਨ ਤਕ ਚੱਲ ਰਹੀ ਹੈ। ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ.ਗਿਰੀਸ਼ ਡੋਗਰਾ ਨੇ ਦਸਿਆ ਕਿ ਇਸ ਮੁਹਿਮ ਤਹਿਤ ਘਰਾਂ ਤੋਂ ਇਲਾਵਾ ਉਚ-ਜੋਖਮ ਵਾਲੇ ਖੇਤਰ, ਭੱਠੇ, ਨਿਰਮਾਣ ਸਥਾਨ, ਬਸਤੀਆਂ, ਝੁੱਗੀਆਂ,ਡੇਰੇ ਆਦਿ ਵੀ ਕਵਰ ਕੀਤੇ ਜਾ ਰਹੇ ਹਨ। ਮੋਹਾਲੀ ਸੂਬੇ ਦਾ ਇਕੋ-ਇਕੋ ਜ਼ਿਲ੍ਹਾ ਹੈ ਜਿਥੇ 5 ਸਾਲ ਤੋਂ ਘੱਟ ਉਮਰ ਦੇ ਸਾਰੇ ਬੱਚਿਆਂ ਨੂੰ ਦਵਾਈ ਪਿਲਾਈ ਜਾ ਰਹੀ ਹੈ ਜਦਕਿ ਬਾਕੀ ਜ਼ਿਲਿ੍ਹਆਂ ਵਿਚ ਸਿਰਫ਼ ਪਰਵਾਸੀ ਆਬਾਦੀ ਨਾਲ ਸਬੰਧਤ ਬੱਚਿਆਂ ਨੂੰ ਦਵਾਈ ਪਿਲਾਈ ਜਾ ਰਹੀ ਹੈ।
      ਡਾ.ਆਦਰਸ਼ਪਾਲ ਕੌਰ ਅਤੇ ਡਿਪਟੀ ਡਾਇਰੈਕਟਰ ਡਾ. ਨਿਸ਼ਾ ਸਾਹੀ ਨੇ ਸਵੇਰ ਸਮੇਂ ਬਲੌਂਗੀ ਤੋਂ ਤਿੰਨ ਦਿਨਾ ਮੁਹਿੰਮ ਦਾ ਆਗ਼ਾਜ਼ ਕੀਤਾ ਅਤੇ ਖਰੜ ਸਮੇਤ ਹੋਰ ਥਾਈਂ ਜਾ ਕੇ ਨਿਰੀਖਣ ਵੀ ਕੀਤਾ। ਸਿਵਲ ਸਰਜਨ ਨੇ ਦਸਿਆ ਕਿ ਜ਼ਿਲ੍ਹੇ ਵਿਚ1,60,455ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਹੈ। ਸਿਹਤ ਟੀਮਾਂ ਨੇ ਉਕਤ ਥਾਵਾਂ ’ਤੇ ਜਾ ਕੇ ਪਹਿਲੇ ਦਿਨ 61,241 ਬੱਚਿਆਂ ਨੂੰ ਦਵਾਈ ਪਿਲਾ ਕੇ ਲਗਭਗ 38 ਫ਼ੀਸਦੀ ਟੀਚਾ ਪੂਰਾ ਕਰ ਲਿਆ। ਉਨ੍ਹਾਂ ਦਸਿਆ ਕਿ ਦਵਾਈ ਪਿਲਾਉਣ ਲਈ 1254 ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿਚੋਂ 1100 ਟੀਮਾਂ ਘਰ-ਘਰ ਜਾਣਗੀਆਂ। ਕੁਲ 2508 ਵੈਕਸੀਨੇਟਰਾਂ ਤੋਂ ਇਲਾਵਾ 120 ਸੁਪਰਵਾਇਜ਼ਰ ਤੈਨਾਤ ਕੀਤੇ ਗਏ ਹਨ ਤਾਕਿ ਕੋਈ ਵੀ ਬੱਚਾ ਦਵਾਈ ਪੀਣ ਤੋਂ ਵਾਂਝਾ ਨਾ ਰਹਿ ਸਕੇ। ਸਿਹਤ ਕਾਮੇ ਕੁਲ 4,11,710 ਘਰਾਂ ਅਤੇ ਹੋਰ ਥਾਵਾਂ ’ਤੇ ਫੇਰੀ ਪਾਉਣਗੇ। ਟੀਮਾਂ ਵਿਚ ਡਾਕਟਰ, ਐਲ.ਐਚ.ਵੀ., ਏ.ਐਨ.ਐਮਜ਼, ਹੈਲਥ ਇੰਸਪੈਕਟਰ, ਸਿਹਤ ਵਰਕਰ, ਆਸ਼ਾ ਵਰਕਰ ਅਤੇ ਨਰਸਿੰਗ ਕਾਲਜਾਂ ਦੇ ਵਿਦਿਆਰਥੀ ਆਦਿ ਸ਼ਾਮਲ ਹਨ।
       ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜ ਸਾਲ ਤੋਂ ਘੱਟ ਉਮਰ ਵਾਲੇ ਅਪਣੇ ਹਰ ਬੱਚੇ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਪਹਿਲਾਂ ਹੀ ਪੋਲੀਉ-ਮੁਕਤ ਐਲਾਨਿਆ ਹੋਇਆ ਹੈ ਪਰ ਪੋਲੀਉ-ਮੁਕਤੀ ਨੂੰ ਕਾਇਮ ਰੱਖਣ ਲਈ ਬੱਚਿਆਂ ਨੂੰ ਲਗਾਤਾਰ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ। ਮਾਪੇ ਅਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਚਾਹੇ ਬੱਚੇ ਦਾ ਕੁਝ ਘੰਟੇ ਪਹਿਲਾਂ ਹੀ ਜਨਮ ਕਿਉਂ ਨਾ ਹੋਇਆ ਹੋਵੇ ਜਾਂ ਬੇਸ਼ੱਕ ਬੱਚੇ ਨੂੰ ਖੰਘ, ਜ਼ੁਕਾਮ, ਬੁਖ਼ਾਰ, ਦਸਤ ਜਾਂ ਹੋਰ ਕੋਈ ਬੀਮਾਰੀ ਹੋਵੇ ਕਿਉਂਕਿ ਇਹ ਦਵਾਈ ਪੀਣ ਨਾਲ ਕੋਈ ਮਾੜਾ ਅਸਰ ਨਹੀਂ ਹੁੰਦਾ।
     ਸਹਾਇਕ ਸਿਵਲ ਸਰਜਨ ਡਾ.ਰੇਨੂੰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਦਲਜੀਤ ਸਿੰਘ, ਡੀ.ਐਚ.ਓ. ਡਾ. ਸੁਭਾਸ਼ ਕੁਮਾਰ, ਡਾ. ਅਕਸ਼ੇ ਕੁਮਾਰ, ਡਾ. ਹਰਮਨਦੀਪ ਕੌਰ ਸਮੇਤ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਜ਼ਿਲ੍ਹੇ ਦੇ ਤਿੰਨੇ ਸਿਹਤ ਬਲਾਕਾਂ ਵਿਚ ਵੱਖ ਵੱਖ ਥਾਵਾਂ ’ਤੇ ਜਾ ਕੇ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ