Friday, November 28, 2025

Chandigarh

ਸੰਗਰੂਰ ਵਿੱਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਜੈ ਇੰਦਰ ਕੌਰ ਜੀ ਨੇ ਕੀਤਾ ਚੋਣ ਪ੍ਰਚਾਰ

June 20, 2022 09:37 AM
SehajTimes
ਸੰਗਰੂਰ : ਪੰਜਾਬ ਲੋਕ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਕੈਪਟਨ ਅਮਰਿੰਦਰ ਸਿੰਘ ਜੀ ਦੇ ਸਪੁੱਤਰ ਜੈ ਇੰਦਰ ਕੌਰ ਜੀ ਨੇ ਅੱਜ ਲੋਕ ਸਭਾ ਜ਼ਿਮਨੀ ਚੋਣਾਂ ਲਈ ਸੰਗਰੂਰ ਤੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਲਈ ਚੋਣ ਪ੍ਰਚਾਰ ਕੀਤਾ।
ਕੇਵਲ ਸਿੰਘ ਢਿੱਲੋਂ ਦੀਆਂ ਜਨਤਕ ਮੀਟਿੰਗਾਂ ਵਿੱਚ ਸ਼ਾਮਲ ਹੋ ਕੇ ਜੈ ਇੰਦਰ ਕੌਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅਤੇ ਖਾਸ ਕਰਕੇ ਸੰਗਰੂਰ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਅਸਲੀ ਚਿਹਰੇ ਦਾ ਅਹਿਸਾਸ ਹੋ ਗਿਆ ਹੈ ਅਤੇ ਪਿਛਲੇ 3 ਮਹੀਨਿਆਂ ਵਿੱਚ ਕਾਨੂੰਨ ਵਿਵਸਥਾ ਨਾਲ ਸੰਬੰਧਤ ਇੰਨ੍ਹੀਆਂ ਘਟਨਾਵਾਂ ਹੋ ਚੁੱਕੀਆਂ ਹਨ, ਜਿਨ੍ਹੀ ਪਿਛਲੇ 2 ਸਾਲ ਵਿੱਚ ਨਹੀਂ ਹੋਈਆਂ।
ਆਮ ਆਦਮੀ ਪਾਰਟੀ 'ਤੇ ਆਪਣਾ ਹਮਲਾ ਜਾਰੀ ਰੱਖਦਿਆਂ ਉਨ੍ਹਾਂ ਕਿਹਾ, "ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਪੰਜਾਬ ਨੂੰ ਇੱਕ ਮਜ਼ਬੂਤ ਅਤੇ ਸਥਿਰ ਲੀਡਰਸ਼ਿਪ ਦੀ ਲੋੜ ਹੈ, ਅਤੇ ਇਹ ਸਿਰਫ਼ ਭਾਜਪਾ ਹੀ ਪ੍ਰਦਾਨ ਕਰ ਸਕਦੀ ਹੈ। ਕੇਂਦਰ ਵਿੱਚ ਭਾਜਪਾ ਸੱਤਾ ਵਿੱਚ ਹੈ ਅਤੇ ਉਹ ਸੰਗਰੂਰ ਦੇ ਲੋਕਾਂ ਲਈ ਵੱਡੇ ਪ੍ਰੋਜੈਕਟ ਲਿਆਉਣ ਵਿੱਚ ਸਾਡੀ ਮਦਦ ਵੀ ਕਰ ਸਕਦੀ ਹੈ। ਅੱਜ ਤੁਹਾਡੇ ਭਰਵੇਂ ਹੁੰਗਾਰੇ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸੰਗਰੂਰ ਦੇ ਲੋਕਾਂ ਨੇ ਕੇਵਲ ਢਿੱਲੋਂ ਨੂੰ ਵੋਟ ਦੇਣ ਦਾ ਮਨ ਬਣਾ ਲਿਆ ਹੈ ਕਿਉਂਕਿ ਭਾਜਪਾ ਹੀ ਉਹ ਪਾਰਟੀ ਹੈ ਜੋ ਖੇਤਰ ਦੀ ਸੁਰੱਖਿਆ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦੀ ਹੈ।"
ਇੱਕ ਸੰਸਦ ਮੈਂਬਰ ਦੀ ਸ਼ਕਤੀ ਬਾਰੇ ਗੱਲ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਮੈਂ ਸਮਝਦੀ ਹਾਂ ਕਿ ਇੱਕ ਚੁਣੇ ਹੋਏ ਸੰਸਦ ਮੈਂਬਰ ਕੋਲ ਕਿਹੜੀ ਸ਼ਕਤੀ ਹੁੰਦੀ ਹੈ, ਜਦੋਂ ਮੇਰੇ ਪਿਤਾ ਜੀ ਕੇਂਦਰ ਸਰਕਾਰ ਦੀ ਮਦਦ ਨਾਲ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ ਸਨ ਤਾਂ ਉਨ੍ਹਾਂ ਨੇ ਪਟਿਆਲਾ ਵਿੱਚ ਰੇਲਵੇ ਵਰਕਸ਼ਾਪ ਵੀ ਲਿਆਂਦੀ ਸੀ ਜੋ ਅੱਜ ਤੱਕ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਲਈ ਸਾਰਥਕ ਰੁਜ਼ਗਾਰ ਪ੍ਰਦਾਨ ਕਰ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਸਾਰਿਆਂ ਨੂੰ ਅਜਿਹੇ ਉਮੀਦਵਾਰ ਨੂੰ ਵੋਟ ਦੇਣ ਦੀ ਅਪੀਲ ਕਰਦੀ ਹਾਂ ਜੋ ਸੱਚਮੁੱਚ ਇਸ ਖੇਤਰ ਦੀ ਬਿਹਤਰੀ ਲਈ ਕੰਮ ਕਰੇਗਾ ਅਤੇ ਤੁਹਾਡੇ ਮੁੱਦੇ ਸੰਸਦ ਵਿੱਚ ਉਠਾਏਗਾ।
ਇਸ ਮੁਹਿੰਮ ਵਿੱਚ ਜੈ ਇੰਦਰ ਕੌਰ, ਕੇਵਲ ਸਿੰਘ ਢਿੱਲੋਂ, ਵਿਨੋਦ ਖੰਨਾ ਅਤੇ ਮਨੋਰੰਜਨ ਕਾਲੀਆ ਦੇ ਨਾਲ ਸਾਬਕਾ ਚੇਅਰਮੈਨ ਕਮਲਦੀਪ ਸਿੰਘ ਸੈਣੀ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਡਾ: ਦੀਪਕ ਜੋਤੀ ਆਦਿ ਹਾਜ਼ਰ ਸਨ।
 

Have something to say? Post your comment

 

More in Chandigarh

ਬਾਲ ਮੇਲੇ ਦਾ ਆਯੋਜਨ

ਮਿਲਕਫੈੱਡ ਪੰਜਾਬ ਨੇ 20 ਠੰਢੇ ਦੁੱਧ ਟੈਂਕਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾਈ

ਐਮ.ਸੀ. ਮੋਹਾਲੀ ਨੇ ਗੈਰ-ਕਾਨੂੰਨੀ ਕਬਜ਼ੇ ਹਟਾਉਣ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ