Friday, November 28, 2025

Chandigarh

ਪਿੰਡ ਸ਼ਾਮਦੂ ਕੈਂਪ 'ਚ ਡਾਇਰੀਆ ਦੀ ਸਥਿਤੀ ਕਾਬੂ ਹੇਠ-ਡਾ. ਰਾਜੂ ਧੀਰ

June 20, 2022 09:39 AM
SehajTimes

ਪਟਿਆਲਾ : ਪਿਛਲੇ ਦਿਨੀਂ ਰਾਜਪੁਰਾ ਨੇੜਲੇ ਪਿੰਡ ਸ਼ਾਮਦੂ ਕੈਂਪ ਵਿੱਚ ਫੈਲੇ ਡਾਇਰੀਆ ਦੀ ਸਥਿਤੀ ਹੁਣ ਕਾਬੂ ਹੇਠ ਹੈ।ਅੱਜ ਵੀ ਸਿਵਲ ਸਰਜਨ ਡਾ. ਰਾਜੂ ਧੀਰ ਅਤੇ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਦਿਵਜੋਤ ਸਿੰਘ ਨੇ ਸਿਵਲ ਹਸਪਤਾਲ ਰਾਜਪੁਰਾ ਵਿਖੇ ਮਰੀਜ਼ਾਂ ਦਾ ਹਾਲ ਪੁੱਛਿਆ ਤੇ ਡਾਕਟਰਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ।ਇਸ ਮਗਰੋਂ ਉਨ੍ਹਾਂ ਨੇ ਪ੍ਰਭਾਵਤ ਖੇਤਰ ਪਿੰਡ ਸ਼ਾਮਦੂ ਕੈਂਪ ਦਾ ਕੀਤਾ ਦੌਰਾ ਕੀਤਾ।
ਡਾ. ਰਾਜੂ ਧੀਰ ਨੇ ਦੱਸਿਆ ਕਿ ਲੋਕਾਂ ਨੂੰ ਆਰ.ਓ. ਸਿਸਟਮ  ਵਾਲਾ ਸਾਫ ਪਾਣੀ ਪੀਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਣੀ ਦੇ ਨਮੂਨਿਆਂ ਤੇ ਮਰੀਜ਼ਾਂ ਦੇ ਸਟੂਲ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਇਸ ਇਲਾਕੇ 'ਚ ਹੁਣ ਤੱਕ 207 ਮਰੀਜ਼ ਡਾਇਰੀਏ ਨਾਲ ਪੀੜਤ ਪਾਏ ਗਏ ਤੇ ਅੱਜ ਸਿਵਲ ਹਸਪਤਾਲ ਰਾਜਪੁਰਾ ਵਿਖੇ ਡਾਇਰੀਏ ਨਾਲ ਪੀੜਤ 6 ਨਵੇਂ ਮਰੀਜ਼ ਦਾਖਿਲ ਕੀਤੇ ਗਏ। ਜਿਸ ਨਾਲ ਅੱਜ ਤੱਕ ਦਾਖਿਲ ਕੀਤੇ ਜਾਣ ਵਾਲੇ ਮਰੀਜਾਂ ਦੀ ਕੁੱਲ ਗਿਣਤੀ 68 ਹੋ ਗਈ ਹੈ। ਦਾਖਲ ਮਰੀਜ਼ਾਂ 'ਚੋਂ 28 ਮਰੀਜ਼ ਠੀਕ ਹੋ ਕੇ ਆਪਣੇ  ਘਰਾਂ ਨੂੰ ਚਲੇ ਗਏ ਹਨ ਤੇ ਇਸ ਸਮੇਂ 40 ਮਰੀਜ਼ ਹੀ ਹਸਪਤਾਲ 'ਚ ਇਲਾਜ ਅਧੀਨ ਦਾਖਲ ਹਨ, ਜਿਨ੍ਹਾਂ ਦੀ ਹਾਲਤ ਸਥਿਰ ਹੈ।ਅੱਜ ਸਿਹਤ ਵਿਭਾਗ ਤੇ ਰੂਰਲ ਵਾਟਰ ਸਪਲਾਈ ਵਿਭਾਗ ਦੀਆਂ ਟੀਮਾਂ ਵੱਲੋਂ 4 ਮਰੀਜ਼ਾਂ ਦੇ ਘਰਾਂ ਤੋਂ ਅਤੇ ਦੋ ਹੋਰ ਥਾਵਾਂ ਤੋਂ ਵੀ ਪੀਣ ਵਾਲੇ ਪਾਣੀ ਦੇ ਸੈਂਪਲ ਜਾਂਚ ਲਈ ਲਏ ਗਏ।
ਡਾ. ਰਾਜੂ ਧੀਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਐਮ.ਓ ਬਲਾਕ ਕਾਲੋਮਾਜਰਾ ਵੱਲੋਂ ਇੱਥੇ ਬੀਤੇ ਦਿਨਾਂ ਤੋਂ ਹੀ ਡਾਕਟਰਾਂ ਦੀ ਟੀਮ ਭੇਜ ਕੇ ਆਂਗਨਵਾੜੀ ਸੈਂਟਰ ਵਿੱਚ  ਲਗਾਇਆ ਵਿਸ਼ੇਸ਼ ਮੈਡੀਕਲ ਕੈਂਪ ਤੇ ਡਿਸਪੈਂਸਰੀ ਅਜੇ ਜਾਰੀ ਹੈ ਤੇ ਬਿਮਾਰ ਮਰੀਜਾਂ ਨੂੰ ਸਿਹਤ ਜਾਂਚ ਕਰਕੇ ਲੋੜ ਅਨੁਸਾਰ ਦਵਾਈਆਂ ਦਿੱਤੀਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਰੀਜ਼ ਨੂੰ ਰੈਫਰਲ ਸੇਵਾਵਾਂ ਜਾਂ ਦਾਖਲੇ ਦੀ ਜ਼ਰੂਰਤ ਹੁੰਦੀ ਹੈ ਤਾਂ ਇਸ ਸਬੰਧੀ ਵੀ ਐਂਬੂਲੈਂਸ ਅਤੇ ਸਰਕਾਰੀ ਹਸਪਤਾਲ ਰਾਜਪੁਰਾ ਵਿਖੇ ਪੂਰੇ ਪ੍ਰਬੰਧ ਕੀਤੇ ਹੋਏ ਹਨ।
ਡਾ. ਰਾਜੂ ਧੀਰ ਅਤੇ ਸਿਹਤ ਕਾਮਿਆਂ ਨੇ ਲੋਕਾਂ ਨੂੰ ਘਰ-ਘਰ ਸਰਵੇ ਦੌਰਾਨ ਗਰੁੱਪ ਮੀਟਿੰਗਾਂ ਰਾਹੀਂ ਬਿਮਾਰੀ ਤੋਂ ਬਚਾਅ ਲਈ ਸਾਫ ਸਫਾਈ ਦਾ ਖਾਸ ਧਿਆਨ ਰੱਖਣ, ਹੱਥ ਵਾਰ ਵਾਰ ਧੋਣ, ਪਾਣੀ ਉਬਾਲ ਕੇ ਠੰਡਾ ਕਰਕੇ ਪੀਣ, ਖਾਣ ਪੀਣ ਵਾਲੀਆਂ ਚੀਜਾਂ ਨੂੰ ਢੱਕ ਕੇ ਰੱਖਣ ਸਬੰਧੀ ਜਾਗਰੂਕ ਕੀਤਾ। ਲੋੜਵੰਦ ਲੋਕਾਂ ਨੂੰ ਓ. ਆਰ.ਐਸ ਦੇ ਪੈਕਟਾਂ ਦੀ ਵੰਡ ਅਤੇ ਪਾਣੀ ਨੂੰ ਸ਼ੁਧ ਕਰਕੇ ਪੀਣ ਲਈ ਕਲੋਰੀਨ ਗੋਲੀਆਂ ਦਿੱਤੀਆਂ ਗਈਆਂ।ਇਸ ਤੋਂ ਬਿਨ੍ਹਾਂ  ਲੋਕਾਂ ਨੂੰ ਦਸਤ, ਉਲਟੀਆਂ ਆਦਿ ਦੀ ਸ਼ਿਕਾਇਤ ਹੋਣ 'ਤੇ ਤੁਰੰਤ ਸਿਹਤ ਟੀਮ ਨਾਲ ਸੰਪਰਕ ਕਰਨ ਲਈ ਕਿਹਾ ਗਿਆ।
ਇਸ ਮੌਕੇ ਸਿਵਲ ਸਰਜਨ ਡਾ. ਰਾਜੂ ਧੀਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਅਧੀਨ ਆਉਂਦੇ ਕਿਸੇ ਵੀ ਏਰੀਏ ਵਿੱਚ ਡਾਇਰੀਆ ਜਾਂ ਕਿਸੇ ਹੋਰ ਬਿਮਾਰੀ ਦੇ ਮਰੀਜ਼ ਅਚਾਨਕ ਸਾਹਮਣੇ ਆਉਂਦੇ ਹਨ ਤਾਂ ਉਸ ਦੀ ਸੂਚਨਾ ਤੁਰੰਤ ਨੇੜੇ ਦੀ ਸਿਹਤ ਸੰਸਥਾ ਨੂੰ ਦਿੱਤੀ ਜਾਵੇ ਅਤੇ ਇਲਾਜ ਲਈ ਜਿੰਨੀ ਜਲਦੀ ਹੋ ਸਕੇ ਮਰੀਜ਼ ਨੂੰ ਹਸਪਤਾਲ ਪਹੁੰਚਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇ ਲੋਕਾਂ ਦੇ ਘਰਾਂ 'ਚ ਪੀਣ ਵਾਲਾ ਪਾਣੀ ਸਾਫ ਨਹੀਂ ਆ ਰਿਹਾ ਹੈ ਤਾਂ ਉਸ ਦੀ ਸ਼ਿਕਾਇਤ ਵੀ ਸਬੰਧਿਤ ਵਿਭਾਗ ਨੂੰ ਕੀਤੀ ਜਾਵੇ ਤਾਂ ਜੋ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।

Have something to say? Post your comment

 

More in Chandigarh

ਬਾਲ ਮੇਲੇ ਦਾ ਆਯੋਜਨ

ਮਿਲਕਫੈੱਡ ਪੰਜਾਬ ਨੇ 20 ਠੰਢੇ ਦੁੱਧ ਟੈਂਕਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾਈ

ਐਮ.ਸੀ. ਮੋਹਾਲੀ ਨੇ ਗੈਰ-ਕਾਨੂੰਨੀ ਕਬਜ਼ੇ ਹਟਾਉਣ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ