Sunday, May 11, 2025

Chandigarh

ਕਿਸਾਨਾਂ ਵੱਲੋਂ ਐਮਐਸਪੀ 'ਤੇ ਮੂੰਗੀ ਦੀ ਫਸਲ ਦੀ ਸੁਚਾਰੂ ਖਰੀਦ ਲਈ ਮੁੱਖ ਮੰਤਰੀ ਦੀ ਸ਼ਲਾਘਾ

June 20, 2022 09:43 AM
SehajTimes

ਚੰਡੀਗੜ੍ਹ : ਸੂਬਾ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਫਸਲ ਦੀ ਖਰੀਦ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਤੋਂ ਖ਼ੁਸ਼ ਸੂਬੇ ਭਰ ਦੇ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਦਿਲੋਂ ਸਵਾਗਤ ਕਰ ਰਹੇ ਹਨ।
ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਮੋਹਾਲੀ ਦੇ ਪਿੰਡ ਲਾਲੜੂ ਦੇ ਕਿਸਾਨ ਸੁਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੂੰਗੀ ਦੀ ਫਸਲ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ। ਕਿਸਾਨ ਨੇ ਦੱਸਿਆ ਕਿ ਉਸ ਦੀ ਫਸਲ ਮੰਡੀ ਵਿੱਚ ਆਉਣ ਤੋਂ ਤੁਰੰਤ ਬਾਅਦ ਰਾਜ ਸਰਕਾਰ ਵੱਲੋਂ ਐਲਾਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੀ ਗਈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਖਰੀਦਣ ਲਈ ਕਿਸਾਨਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਇਸੇ ਤਰ੍ਹਾਂ ਪਿੰਡ ਮੱਲਵਾਲ ਜ਼ਦੀਦ,
ਫਿਰੋਜ਼ਪੁਰ ਛਾਉਣੀ ਦੇ ਕਿਸਾਨ ਗੁਰਪ੍ਰੀਤ ਸਿੰਘ ਨੇ ਵੀ ਆਪਣੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਕਿਸਾਨ ਨੇ ਕਿਹਾ ਕਿ ਉਸ ਨੂੰ ਆਪਣੀ ਫਸਲ ਮੰਡੀ ਵਿੱਚ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਈ ਕਿਉਂਕਿ ਸੂਬਾ ਸਰਕਾਰ ਨੇ ਇਸ ਲਈ ਵਿਆਪਕ ਪ੍ਰਬੰਧ ਕੀਤੇ ਹਨ। ਫਸਲਾਂ ਦਾ ਢੁੱਕਵਾਂ ਮੰਡੀਕਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਸ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਮਿਲੇਗੀ।
ਲੁਧਿਆਣਾ ਦੇ ਪਿੰਡ ਬਰਮੀ ਦੇ ਕਿਸਾਨ ਜਸਬੀਰ ਸਿੰਘ ਨੇ ਵੀ ਸੂਬਾ ਸਰਕਾਰ ਵੱਲੋਂ ਫ਼ਸਲ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ ਦੀ ਤਾਰੀਫ਼ ਕੀਤੀ। ਉਸ ਨੇ ਕਿਹਾ ਕਿ ਜਦੋਂ ਉਹ ਆਪਣੀ ਫਸਲ ਲੈ ਕੇ ਮੰਡੀ ਪੁੱਜਿਆ ਤਾਂ ਸੂਬਾ ਸਰਕਾਰ ਵੱਲੋਂ ਤਾਇਨਾਤ ਕੀਤੇ ਖਰੀਦ ਅਧਿਕਾਰੀਆਂ ਨੇ ਸੂਬੇ ਵੱਲੋਂ ਦਿੱਤੇ ਜਾ ਰਹੇ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲ ਵੇਚਣ ਵਿੱਚ ਮਦਦ ਕੀਤੀ। ਉਸ ਨੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਬੰਧਾਂ ਕਾਰਨ ਉਨ੍ਹਾਂ ਨੂੰ ਮੂੰਗੀ ਦੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਈ।
ਮੋਗਾ ਦੇ ਪਿੰਡ ਤਖਤੂਪੁਰਾ ਦੇ ਕਿਸਾਨ ਬਲਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ 20 ਕੁਇੰਟਲ ਮੂੰਗੀ ਬਿਨਾਂ ਕਿਸੇ ਸਮੱਸਿਆ ਦੇ ਵੇਚ ਦਿੱਤੀ ਹੈ, ਜਿਸ ਲਈ ਸੂਬਾ ਸਰਕਾਰ ਵੱਲੋਂ ਬਣਾਏ ਢਾਂਚੇ ਦਾ ਧੰਨਵਾਦ। ਕਿਸਾਨ ਨੇ ਕਿਹਾ ਕਿ ਉਹ ਆਪਣੀ ਫਸਲ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਲਾਮਿਸਾਲ ਸਮੇਂ ਵਿੱਚ ਵੇਚਣ ਦੇ ਯੋਗ ਹੋਇਆ ਹੈ। ਉਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਹ ਪਹਿਲਕਦਮੀ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਅਤੇ ਧਰਤੀ ਹੇਠਲੇ ਤੇਜ਼ੀ ਨਾਲ ਘਟ ਰਹੇ ਪਾਣੀ ਨੂੰ ਬਚਾਏਗੀ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਗਰਮੀਆਂ ਦੀ ਮੂੰਗੀ ਦੀ ਫ਼ਸਲ ਦੀ ਕਿਸਾਨਾਂ ਤੋਂ ਸਿੱਧੇ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦ ਸ਼ੁਰੂ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਦਾ ਹਾਂ-ਪੱਖੀ ਹੁੰਗਾਰਾ ਭਰਦਿਆਂ ਸੂਬੇ ਦੇ ਕਿਸਾਨਾਂ ਨੇ ਪਿਛਲੇ ਸਾਲ 50,000 ਏਕੜ ਦੇ ਮੁਕਾਬਲੇ ਇਸ ਸਾਲ ਲਗਪਗ 95,000 ਏਕੜ ਰਕਬੇ ਵਿੱਚ ਗਰਮੀਆਂ ਦੀ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਹੈ। ਇਸ ਸਾਲ 4.75 ਲੱਖ ਕੁਇੰਟਲ ਝਾੜ ਦੀ ਉਮੀਦ ਹੈ, ਜਦੋਂ ਕਿ ਪਿਛਲੇ ਸਾਲ ਸੂਬੇ ਭਰ ਵਿੱਚ ਕੁੱਲ 2.98 ਲੱਖ ਕੁਇੰਟਲ ਪੈਦਾਵਾਰ ਹੋਈ ਸੀ।

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ