Wednesday, July 02, 2025

Chandigarh

ਆਈ.ਏ.ਐਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਨਵੇਂ ਬੈਚ ਦੀਆਂ ਕੋਚਿੰਗ ਕਲਾਸਾਂ ਹੋ ਰਹੀਆਂ ਹਨ ਸ਼ੁਰੂ

June 20, 2022 09:46 AM
SehajTimes
 
 ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਆਈ.ਏ.ਐਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਨਵੇਂ ਬੈਚ ਦੀਆਂ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਕਲਾਸਾਂ ਵਿਚ ਆਈ.ਏ.ਐਸ. ਪ੍ਰੀ. (ਵੀਕਐਂਡ), ਯੂ.ਜੀ.ਸੀ./ਨੈਟ ਅਤੇ ਪੀ.ਓ. (ਬੈਂਕਿੰਗ ਸਰਵਿਸ) ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਹ ਵਿਭਾਗ ਪਿਛਲੇ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫੀਸਾਂ ਅਤੇ ਉਚ ਸ਼੍ਰੇਣੀ ਦੀ ਸਿਖਲਾਈ ਪ੍ਰਦਾਨ ਕਰਦਾ ਰਿਹਾ ਹੈ। ਵਿਭਾਗ ਵਿਖੇ ਇੱਕ ਵੱਡੀ ਲਾਇਬ੍ਰੇਰੀ ਅਤੇ ਹੋਰ ਲੋੜੀਂਦਾ ਸਾਜ਼ੋ-ਸਮਾਨ ਉਪਲਬੱਧ ਹੈ। ਇਸ ਵਿਭਾਗ ਦੀ ਖਾਸੀਅਤ ਇਹ ਵੀ ਹੈ ਕਿ ਇੱਥੇ ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ।
 ਵਿਭਾਗ ਦੇ ਡਾਇਰੈਕਟਰ, ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਹਮੇਸ਼ਾ ਤੋਂ ਉਹਨਾਂ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਜੋ ਆਪਣੀ ਸਖਤ ਮਿਹਨਤ ਨਾਲ ਜ਼ਿੰਦਗੀ ਵਿੱਚ ਕੁੱਝ ਹਾਸਿਲ ਕਰਨਾ ਚਾਹੁੰਦੇ ਹਨ। ਪੰਜਾਬੀ ਯੂਨੀਵਰਸਿਟੀ ਦਾ ਇਹ ਵਿਭਾਗ ਹਫ਼ਤੇ ਵਿੱਚ ਸੱਤ ਦਿਨ ਅਤੇ ਸਾਲ ਵਿੱਚ 365 ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਕਲਾਸਾਂ ਵਿੱਚ ਦਾਖ਼ਲਾ ਲੈਣ ਸਬੰਧੀ ਵਿਦਿਆਰਥੀ ਆਪਣੀਆਂ ਅਰਜ਼ੀਆਂ ਸਾਦੇ ਪੇਪਰ ਉੱਤੇ ਲਿਖ ਕੇ ਮਿਤੀ 30-6-2022 ਭੇਜ ਸਕਦੇ ਹਨ। ਇਹ ਅਰਜ਼ੀਆਂ ਈ-ਮੇਲ ਰਾਹੀਂ ਵੀ ਭੇਜੀਆਂ ਜਾ ਸਕਦੀਆਂ ਹਨ। ਚੁਣੇ ਗਏ ਵਿਦਿਆਰਥੀਆਂ ਨੂੰ ਈਮੇਲ ਅਤੇ ਮੋਬਾਇਲ ਰਾਹੀਂ ਸੰਪਰਕ ਕੀਤਾ ਜਾਵੇਗਾ। ਜ਼ਰੂਰਤਮੰਦ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਵੀ ਉਪਲੱਬਧ ਹੈ। ਇਹਨਾਂ ਕੋਰਸਾਂ ਦੀਆਂ ਕਲਾਸਾਂ ਹੋਰ ਵਧੇਰੇ ਜਾਣਕਾਰੀ ਲੈਣ ਸਬੰਧੀ ਵਿਦਿਆਰਥੀ ਵਿਭਾਗ ਦੇ ਫੋਨ ਨੰ: 0175-5136351,52 ਅਤੇ 98554-68641 ਤੇ ਸੰਪਰਕ ਕਰ ਸਕਦੇ ਹਨ ਅਤੇ ਯੂਨੀਵਰਸਿਟੀ ਦੀ ਵੈਬਸਾਈਟ ਵੀ ਵੇਖ ਸਕਦੇ ਹਨ। 

Have something to say? Post your comment

 

More in Chandigarh

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ - ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ; 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਡੀ.ਐਸ.ਪੀ. ਦੇ ਰੀਡਰ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ

ਮੋਹਾਲੀ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਖਤਮ ਕਰਵਾਉਣ ਲਈ ਡਿਪਟੀ ਮੇਅਰ ਮੁੱਖ ਸਕੱਤਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

ਮਨੁੱਖਤਾ ਦੀ ਤੰਦਰੁਸਤੀ ਲਈ ਡਾਕਟਰ ਹਮੇਸ਼ਾ ਯਤਨਸ਼ੀਲ : ਸਿਵਲ ਸਰਜਨ

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਮਿਲਣਗੀਆਂ : ਸਿਵਲ ਸਰਜਨ

ਸੀਜੀਸੀ ਲਾਂਡਰਾਂ ਵੱਲੋਂ ਐਫਡੀਪੀ ਦਾ ਆਯੋਜਨ

ਝਿੰਜਰ ਦੀ ਸੁਖਬੀਰ ਬਾਦਲ ਨਾਲ ਮੁਲਾਕਾਤ: ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤੀ ਲਈ ਕੀਤਾ ਧੰਨਵਾਦ

ਬਲਬੀਰ ਸਿੱਧੂ ਵਲੋਂ ਮੋਹਾਲੀ ਦੇ ਬੀ.ਡੀ.ਪੀ.ਓ. ਧਨਵੰਤ ਸਿੰਘ ਰੰਧਾਵਾ ਨੂੰ ਮੁਅੱਤਲ ਕਰਕੇ ਜਾਂਚ ਦੀ ਮੰਗ