Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਐਨ.ਡੀ.ਪੀ.ਐਸ ਐਕਟ ਤਹਿਤ ਕੁਲ 140 ਮੁਕੱਦਮੇ ਕੀਤੇ ਦਰਜ ਅਤੇ 190 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

June 27, 2022 10:02 AM
SehajTimes
ਐਸ.ਏ.ਐਸ.ਨਗਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਉੱਤੇ ਮੋਹਾਲੀ ਪੁਲਿਸ ਵੱਲੋ ਨਸ਼ਾ ਸਮੱਗਲਰਾ ਤੇ ਸ਼ਿਕੰਜਾ ਕਸਣ ਲਈ ਵੱਖ ਵੱਖ ਟੀਮਾ ਦਾ ਗਠਨ ਕੀਤਾ ਗਿਆ ਸੀ। ਜਿਸ ਮੁਤਾਬਿਕ ਚਲਾਈ ਗਈ ਤਲਾਸ਼ੀ ਮੁਹਿੰਮ ਤਹਿਤ ਮੋਹਾਲੀ ਨੇ ਸਫਲਤਾ ਹਾਸਲ ਕੀਤੀ ਹੈ ਅਤੇ ਐਨ.ਡੀ.ਪੀ.ਐਸ ਐਕਟ ਤਹਿਤ ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਆਈ.ਏ.ਐਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਨਵੇਂ ਬੈਚ ਦੀਆਂ ਕੋਚਿੰਗ ਕਲਾਸਾਂ ਹੋ ਰਹੀਆਂ ਹਨ ਸ਼ੁਰੂ

    ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਐਨ.ਡੀ.ਪੀ.ਐਸ ਐਕਟ ਤਹਿਤ 2 ਮੁਕੱਦਮੇ ਦਰਜ ਕੀਤੇ ਅਤੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਹਿਤ 750 ਗ੍ਰਾਮ ਅਫੀਮ ਅਤੇ 48 ਗ੍ਰਾਮ ਹੈਰੋਇਨ ਦੀ ਬ੍ਰਾਦਮਗੀ ਕੀਤੀ ਗਈ।
 
ਇਸ ਤੋ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਾਲ 2022 (ਜਨਵਰੀ ਤੋ ਜੂਨ) ਦੌਰਾਨ ਮੋਹਾਲੀ ਪੁਲਿਸ ਵੱਲੋ ਐਨ.ਡੀ.ਪੀ.ਐਸ ਐਕਟ ਤਹਿਤ ਕੁਲ 140 ਮੁਕੱਦਮੇ ਦਰਜ ਕੀਤੇ ਗਏ, 190 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ ਐਕਟ ਤਹਿਤ ਸਾਲ 2022 (ਜਨਵਰੀ ਤੋ ਜੂਨ) ਦੌਰਾਨ 04 ਕਿਲੋ 350 ਗ੍ਰਾਮ ਹੈਰੋਇਨ, 12 ਕਿਲੋ 372 ਗ੍ਰਾਮ ਅਫੀਮ, 133 ਕਿਲੋ 390 ਗ੍ਰਾਮ ਭੁੱਕੀ, 01 ਕਿਲੋ 110 ਗ੍ਰਾਮ ਚਰਸ,19 ਕਿਲੋ 670 ਗ੍ਰਾਮ ਗਾਂਜਾ, 01 ਕਿਲੋ ਸੁਲਫਾ, 206 ਗ੍ਰਾਮ ਨਸ਼ੀਲਾ ਪਾਊਡਰ, 2830 ਟੀਕੇ, 109539 ਗੋਲੀਆ/ਕੈਪਸੂਲ ਅਤੇ 160 ਨਸ਼ੀਲੀਆ ਬੋਤਲਾ ਦੀ ਬ੍ਰਾਮਦਗੀ ਕੀਤੀ ਗਈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ : ਹਰਜੋਤ ਸਿੰਘ ਬੈਂਸ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

ਵਿਦਿਆ ਵੈਲੀ ਸਕੂਲ ਵਿਚ ਮਨਾਇਆ ਮਾਂ ਦਿਵਸ

ਜਿਲ੍ਹਾ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ

ਗੁਰਦੁਆਰਾ ਮਾਤਾ ਗੁਜਰੀ ਸਵਰਾਜ ਨਗਰ ਵਿਖੇ ਸਲਾਨਾ ਗੁਰਮਤਿ ਸਮਾਗਮ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਲੁਆਈ ਹਾਜ਼ਰੀ

ਮੋਰਿੰਡਾ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਨੇ ਵਧਾਈ ਸ਼ਹਿਰ ਵਾਸੀਆਂ ਦੀ ਚਿੰਤਾ ਅਤੇ ਸ਼ਹਿਰ ਵਾਸੀ ਹੋ ਰਹੇ ਹਨ ਪੀ ਲੀ ਏ ਅਤੇ ਭਿਆਨਕ ਬਿਮਾਰੀਆਂ ਦੇ ਸ਼ਿਕਾਰ

ਔਰਤਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿੱਤੀ

ਪੈਨਸ਼ਨਰਾਂ ਨੂੰ ਡੀ.ਏ. ਦੀ 18% ਅਦਾਇਗੀ ਤੁਰੰਤ ਕਰੇ ਸਰਕਾਰ, ਨਹੀਂ ਤਾਂ 2027 ਚੋਣਾਂ ‘ਚ ਨਤੀਜਾ ਭੁਗਤਣ ਲਈ ਰਹੇ ਤਿਆਰ: ਸ਼ਰਮਾ