Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪਲਾਸਟਿਕ ਦੀ ਵਰਤੋਂ ਖ਼ਿਲਾਫ਼ 5 ਅਗਸਤ ਤੋਂ ਵਿੱਢੀ ਜਾਵੇਗੀ ਜਾਗਰੂਕਤਾ ਮੁਹਿੰਮ: ਹਰੀਸ਼ ਨਈਅਰ

August 02, 2022 03:58 PM
SehajTimes

ਬਰਨਾਲਾ : ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਸਹਿਨਸ਼ੀਲਤਾ ਦੀ ਵਚਨਬੱਧਤਾ ਤਹਿਤ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ  5 ਅਗਸਤ ਨੂੰ ਜਾਗਰੂਕਤਾ ਮੁਹਿੰਮ ਵਿੱਢ ਕੇ ਲਿਫਾਫਿਆਂ ਅਤੇ ਇਕ ਵਾਰ ਵਰਤੋਂ ਵਾਲੀ ਪਲਾਸਟਿਕ ’ਤੇ ਪੂਰਨ ਪਾਬੰਦੀ ਦਾ ਸੱਦਾ ਦਿੱਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਅੱਜ ਇਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ।
 ਇਸ ਮੌਕੇ ਉਨਾਂ ਦੱਸਿਆ ਕਿ 5 ਅਗਸਤ ਨੂੰ ਮੁੱਖ ਮੰਤਰੀ ਖੁਦ ਵੀ ਸੂਬਾ ਵਾਸੀਆਂ ਨੂੰ ਪਲਾਸਿਟਕ ਮੁਕਤ ਪੰਜਾਬ ਬਣਾਉਣ ਦਾ ਸੱਦਾ ਦੇਣਗੇ। ਇਸ ਤਹਿਤ ਜ਼ਿਲਾ ਬਰਨਾਲਾ ਵਿੱਚ ਵੀ ਜ਼ਿਲਾ ਪੱਧਰੀ ਸਮਾਗਮ ਦੌਰਾਨ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ, ਜਿਸ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਸੱਦਾ ਦਿੱਤਾ ਜਾਵੇਗਾ ਤੇ ਜੂਟ ਬੈਗ ਵੀ ਵੰਡੇ ਜਾਣਗੇ। ਇਸ ਮਗਰੋਂ ਪਲਾਸਟਿਕ ਵਿਰੋਧੀ ਮੁਹਿੰਮ ਲਗਾਤਾਰ ਜਾਰੀ ਰਹੇਗੀ। 


ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕਰਨ, ਕਿਉਕਿ ਪਲਾਸਟਿਕ ਕਾਰਨ ਜਿੱਥੇ ਵਾਤਾਵਰਣ ਦਾ ਨੁਕਸਾਨ ਹੁੰਦਾ ਹੈ, ਉਥੇ ਮਨੁੱਖੀ ਜ਼ਿੰਦਗੀ ਲਈ ਵੀ ਇਹ ਘਾਤਕ ਹੈ। ਉਨਾਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਮਗਰੋਂ ਪਲਾਸਟਿਕ ਦੀ ਵਰਤੋਂ ਵਿਰੁੱਧ ਸਖ਼ਤੀ ਕੀਤੀ ਜਾਵੇਗੀ।  
   ਉਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪਹਿਲੀ ਜੁਲਾਈ 2022 ਤੋਂ ਇਕ ਵਾਰ ਦੀ ਵਰਤੋਂ ਵਾਲੇ ਪਲਾਸਟਿਕ ਉਤੇ ਪਾਬੰਦੀ ਲਗਾਈ ਗਈ ਹੈ ਤੇ ਪੰਜਾਬ ਵਿਚ ਵੀ ਇਹ ਨਿਰਦੇਸ਼ ਲਾਗੂ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਸਹਿਯੋਗ ਦੇ ਕੇ ਜ਼ਿਲੇ ਨੂੰ ਪਲਾਸਟਿਕ ਮੁਕਤ ਬਣਾਉਣ।
  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ, ਐਸਡੀਐਮ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸੁਖਪਾਲ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਐਕਸੀਅਨ ਵਿਕੀ ਬਾਂਸਲ, ਐਸਡੀਓ ਸਿਮਰਦੀਪ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।    

Have something to say? Post your comment

 

More in Malwa

ਤਲਵੰਡੀ ਕਲਾਂ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀ ਕ੍ਰਿਕਟ ਟੀਮ ਨੂੰ ਕਿੱਟਾਂ ਵੰਡੀਆਂ ਗਈਆਂ

ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ : ਮਾਨ

ਮੁਖਤਿਆਰ ਸਿੰਘ ਪੰਨੂ ਦੇ ਅਕਾਲ ਚਲਾਣਾ ਤੇ ਵੱਖ ਵੱਖ ਆਗੂਆਂ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ 'ਚ ਈ.ਸੀ.ਸੀ.ਈ. ਦਿਵਸ ਉਤਸ਼ਾਹ ਨਾਲ ਮਨਾਇਆ

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ.ਐਸ.ਡੀ.

ਧੂਰੀ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਦੇ ਨਤੀਜੇ ਤਮੰਨਾ ਪਰਜਾਪਤੀ ਤੋਂ ਬਾਅਦ ਹੁਣ ਜੈਤੋ ਦੀ ਧੀ ਹਰਲੀਨ ਸ਼ਰਮਾ ਨੇ 10ਵੀਂ ਦੇ ਨਤੀਜਿਆਂ ਵਿੱਚੋਂ ਕੀਤਾ ਟਾਪ

ਹਲਕੇ ਸੁਤਰਾਣੇ ਦੀ ਸੰਗਤ ਹਲਕੇ ਦੀ ਵਾਗਡੋਰ ਲੁੰਬਾਂ ਪਰਿਵਾਰ ਨੂੰ ਸੰਭਾਉਣ ਦੀ ਕਾਹਲੀ 'ਚ : ਵਰੁਣ ਕਾਂਸਲ

ਕਿਸਾਨਾਂ ਨੇ ਪੀਏਡੀਬੀ ਦੀ ਸੁਨਾਮ ਸ਼ਾਖਾ ਨੂੰ ਲਾਇਆ ਜਿੰਦਰਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ