Tuesday, December 23, 2025

Chandigarh

ਅਜ਼ਾਦੀ ਦਿਹਾੜੇ ਮੌਕੇ ਫੇਜ 5 ਮੋਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ, ਸ੍ਰੀ ਬ੍ਰਮ ਸ਼ੰਕਰ ਕਰਨਗੇ ਲੋਕ ਅਰਪਣ

August 14, 2022 06:29 PM
SehajTimes

ਐਸ.ਏ.ਐਸ. ਨਗਰ  : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਦੇ ਉਦੇਸ ਨਾਲ ਸਥਾਪਿਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਲੜੀ ਵਿਚ 15 ਅਗਸਤ ਨੂੰ ਮੋਹਾਲੀ ਫੇਜ 5 ਵਿੱਚ ਬਣੇ ਆਮ ਆਦਮੀ ਕਲੀਨਿਕ ਨੂੰ ਜਿਲੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਅਜ਼ਾਦੀ ਦਿਹਾੜੇ ਮੌਕੇ ਸਵੇਰੇ 11:00 ਵਜੇ ਕੈਬਨਿਟ ਮੰਤਰੀ, ਸ੍ਰੀ ਬ੍ਰਮ ਸ਼ੰਕਰ, ਮਾਲ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ  ਫੇਜ 5 ਮੋਹਾਲੀ ਦੀ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨਗੇ।
ਕੈਬਨਿਟ ਮੰਤਰੀ, ਸ੍ਰੀ ਬ੍ਰਮ ਸ਼ੰਕਰ ਨੇ ਜਿਲੇ ਦੇ ਲੋਕਾਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੇਜ 5 ਮੋਹਾਲੀ ਵਿਖੇ ਇਹ ਆਮ ਆਦਮੀ ਕਲੀਨਿਕ ਸਥਾਪਿਤ ਕੀਤਾ ਗਿਆ ਹੈ। ਉਨਾਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮਾਹਿਰ ਡਾਕਟਰ ਸੇਵਾਵਾਂ ਪ੍ਰਦਾਨ ਕਰਣਗੇ। ਉਨਾਂ ਨੇ ਦੱਸਿਆ ਕਿ ਇੰਨਾਂ ਆਮ ਆਦਮੀ ਕਲੀਨਿਕਾਂ ਵਿਚ ਓਪੀਡੀ ਸੇਵਾਵਾਂ, ਟੀਕਾਕਰਨ ਸੇਵਾਵਾਂ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਮੁਫਤ ਲੈਬ ਟੈਸਟ ਆਦਿ ਦੀ ਸਹੁਲਤ ਉਪਲੱਬਧ ਹੋਵੇਗੀ ਅਤੇ ਇੱਥੋਂ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ। ਉਨਾਂ ਨੇ ਕਿਹਾ ਕਿ ਇਹ ਕਲੀਨਿਕ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ ਅਤੇ ਹੁਣ ਉਨਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਪਿੰਡ ਵਿਚ ਹੀ ਮਿਲਣਗੀਆਂ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ ਰਿਸ਼ਵਤ ਲੈਂਦੇ ਕੀਤਾ ਪ੍ਰਾਈਵੇਟ ਕਰਿੰਦੇ ਨੂੰ ਕਾਬੂ

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

ਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ