Thursday, September 18, 2025

Chandigarh

ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

August 14, 2022 06:40 PM
SehajTimes

ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਗ੍ਰਹਿ ਮੰਤਰਾਲੇ ਦਾ ਕੀਤਾ ਧੰਨਵਾਦ 

ਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। 

ਬਿਊਰੋ ਆਫ ਇਨਵੈਸਟੀਗੇਸ਼ਨ (ਬੀ.ਓ.ਆਈ.) ਪੰਜਾਬ ਦੇ ਡਾਇਰੈਕਟਰ ਬੀ ਚੰਦਰ ਸੇਖਰ ਅਤੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਪੀ.) ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਅਜ਼ਾਦੀ ਦਿਹਾੜੇ ਮੌਕੇ ਫੇਜ 5 ਮੋਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ, ਸ੍ਰੀ ਬ੍ਰਮ ਸ਼ੰਕਰ ਕਰਨਗੇ ਲੋਕ ਅਰਪਣ

ਇਸੇ ਤਰ੍ਹਾਂ ਛੇ ਪੀਪੀਐਸ ਅਧਿਕਾਰੀਆਂ ਏਆਈਜੀ ਜ਼ੋਨਲ ਸੀਆਈਡੀ ਅੰਮ੍ਰਿਤਸਰ ਵਰਿੰਦਰ ਸਿੰਘ, ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ, ਡੀਐਸਪੀ ਆਈਆਰਬੀ ਲੁਧਿਆਣਾ ਦਲਜੀਤ ਸਿੰਘ, ਡੀਐਸਪੀ ਕਮਾਂਡੋ ਬਟਾਲੀਅਨ ਬਹਾਦਰਗੜ੍ਹ ਸੰਜੀਵ ਕੁਮਾਰ, ਡੀਐਸਪੀ ਪੀਆਰਟੀਸੀ ਜਹਾਨਖੇਲਾਂ ਹਰਜੀਤ ਸਿੰਘ ਅਤੇ ਡੀਐਸਪੀ ਸੀਆਈਡੀ ਜਲੰਧਰ ਹਰਭਜਨ ਲਾਲ ਦਾ ਨਾਮ ਉਨ੍ਹਾਂ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹੈ ਜਿਨ੍ਹਾਂ ਦੀ ਚੋਣ ਸ਼ਾਨਦਾਰ ਸੇਵਾਵਾ ਬਦਲੇ ਪੁਲਿਸ ਮੈਡਲ ਲਈ ਕੀਤੀ ਗਈ ਹੈ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਰਾਜ ਕੁਮਾਰ, ਐਸਆਈ ਸੰਪੂਰਨ ਸਿੰਘ, ਐਸਆਈ ਰਾਜੇਸ਼ ਕੁਮਾਰ, ਐਸਆਈ ਰਾਮ ਦਰਸ਼ਨ, ਐਸਆਈ ਚੰਦਰ ਪ੍ਰਕਾਸ਼, ਐਸਆਈ ਸਕੰਦਰ ਸਿੰਘ, ਏਐਸਆਈ ਮਨਜੀਤ ਸਿੰਘ ਅਤੇ ਏਐਸਆਈ ਪ੍ਰਿਤਪਾਲ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੀਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਭਾਰਤੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿੱਚ ਬਹੁਤ ਲੋੜ ਹੈ। 

Have something to say? Post your comment

 

More in Chandigarh

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ