Saturday, April 20, 2024
BREAKING NEWS
ਮੀਂਹ ਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਭਗਵੰਤ ਮਾਨ: ਐਨ ਕੇ ਸ਼ਰਮਾਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੀ ਟੀਮ ਨੇ ਧਰਮੇਂਦਰ 'ਤੇ ਕੀਤਾ ਮੁਕਦਮਾ ਦਰਜਦਿਲਚਸਪੀ ਨਾਲ਼ ਸਿੱਖੀ ਜਾ ਸਕਦੀ ਹੈ ਹਰ ਕਲਾ : ਪ੍ਰੋ. ਅਰਵਿੰਦਪਲਵਲ ਜਿਲ੍ਹੇ ਦੇ 118 ਸਾਲ ਦੇ ਧਰਮਵੀਰ ਹੈ ਸੂਬੇ ਵਿਚ ਸੱਭ ਤੋਂ ਬਜੁਰਗ ਵੋਟਰਪਾਣੀ, ਧਰਤੀ ਅਤੇ ਹਵਾ ਨੂੰ ਬਚਾਉਣ ਲਈ ਮਨੁੱਖੀ ਸੋਚ ਵਿੱਚ ਤਬਦੀਲੀ ਲਿਆਉਣ ਦੀ ਲੋੜ : ਪ੍ਰੋ. ਅਰਵਿੰਦਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਖਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆਰੀਜਨਲ ਟਰਾਂਸਪੋਰਟ ਅਫ਼ਸਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

Chandigarh

ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

August 14, 2022 06:40 PM
SehajTimes

ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਗ੍ਰਹਿ ਮੰਤਰਾਲੇ ਦਾ ਕੀਤਾ ਧੰਨਵਾਦ 

ਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। 

ਬਿਊਰੋ ਆਫ ਇਨਵੈਸਟੀਗੇਸ਼ਨ (ਬੀ.ਓ.ਆਈ.) ਪੰਜਾਬ ਦੇ ਡਾਇਰੈਕਟਰ ਬੀ ਚੰਦਰ ਸੇਖਰ ਅਤੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਪੀ.) ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਅਜ਼ਾਦੀ ਦਿਹਾੜੇ ਮੌਕੇ ਫੇਜ 5 ਮੋਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ, ਸ੍ਰੀ ਬ੍ਰਮ ਸ਼ੰਕਰ ਕਰਨਗੇ ਲੋਕ ਅਰਪਣ

ਇਸੇ ਤਰ੍ਹਾਂ ਛੇ ਪੀਪੀਐਸ ਅਧਿਕਾਰੀਆਂ ਏਆਈਜੀ ਜ਼ੋਨਲ ਸੀਆਈਡੀ ਅੰਮ੍ਰਿਤਸਰ ਵਰਿੰਦਰ ਸਿੰਘ, ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ, ਡੀਐਸਪੀ ਆਈਆਰਬੀ ਲੁਧਿਆਣਾ ਦਲਜੀਤ ਸਿੰਘ, ਡੀਐਸਪੀ ਕਮਾਂਡੋ ਬਟਾਲੀਅਨ ਬਹਾਦਰਗੜ੍ਹ ਸੰਜੀਵ ਕੁਮਾਰ, ਡੀਐਸਪੀ ਪੀਆਰਟੀਸੀ ਜਹਾਨਖੇਲਾਂ ਹਰਜੀਤ ਸਿੰਘ ਅਤੇ ਡੀਐਸਪੀ ਸੀਆਈਡੀ ਜਲੰਧਰ ਹਰਭਜਨ ਲਾਲ ਦਾ ਨਾਮ ਉਨ੍ਹਾਂ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹੈ ਜਿਨ੍ਹਾਂ ਦੀ ਚੋਣ ਸ਼ਾਨਦਾਰ ਸੇਵਾਵਾ ਬਦਲੇ ਪੁਲਿਸ ਮੈਡਲ ਲਈ ਕੀਤੀ ਗਈ ਹੈ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਰਾਜ ਕੁਮਾਰ, ਐਸਆਈ ਸੰਪੂਰਨ ਸਿੰਘ, ਐਸਆਈ ਰਾਜੇਸ਼ ਕੁਮਾਰ, ਐਸਆਈ ਰਾਮ ਦਰਸ਼ਨ, ਐਸਆਈ ਚੰਦਰ ਪ੍ਰਕਾਸ਼, ਐਸਆਈ ਸਕੰਦਰ ਸਿੰਘ, ਏਐਸਆਈ ਮਨਜੀਤ ਸਿੰਘ ਅਤੇ ਏਐਸਆਈ ਪ੍ਰਿਤਪਾਲ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੀਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਭਾਰਤੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿੱਚ ਬਹੁਤ ਲੋੜ ਹੈ। 

Have something to say? Post your comment

 

More in Chandigarh

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ

ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪਾਬੰਦੀ

ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਏ.ਡੀ.ਸੀ ਨੇ ਸਿਆਸੀ ਪਾਰਟੀਆਂ ਨੂੰ ਪ੍ਰਸਤਾਵ ਤੋਂ ਜਾਣੂ ਕਰਵਾਇਆ