Wednesday, December 17, 2025

Chandigarh

ਮੁਕੰਮਲ ਸੁਰੱਖਿਆ ਲਈ ਤੀਜਾ ਕੋਵਿਡ-ਰੋਕੂ ਟੀਕਾ ਲਗਵਾਉਣਾ ਬਹੁਤ ਜ਼ਰੂਰੀ : ਡਾ. ਅਲਕਜੋਤ ਕੌਰ

August 14, 2022 06:46 PM
SehajTimes

ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਲੱਗ ਰਿਹਾ ਹੈ ਤੀਜਾ ਟੀਕਾ

ਐਸ.ਏ.ਐਸ ਨਗਰ /  ਬੂਥਗੜ੍ਹ : ਕੋਵਿਡ ਪਾਜ਼ੇਟਿਵ ਕੇਸਾਂ ’ਚ ਵਾਧੇ ਨੂੰ ਵੇਖਦਿਆਂ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਅਤੇ ਨੋਡਲ ਅਫ਼ਸਰ ਡਾ. ਵਿਕਾਸ ਰਣਦੇਵ ਨੇ ਹਰ ਲਾਭਪਾਤਰੀ ਨੂੰ ਕੋਵਿਡ-ਰੋਕੂ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੀ.ਐਚ.ਸੀ. ਬੂਥਗੜ੍ਹ, ਖ਼ਿਜ਼ਰਾਬਾਦ ਅਤੇ ਪਲਹੇੜੀ ਵਿਖੇ ਹਰ ਕੰਮਕਾਜੀ ਦਿਨ ਬਿਲਕੁਲ ਮੁਫ਼ਤ ਟੀਕਾਕਰਨ ਹੋ ਰਿਹਾ ਹੈ। ਇਸ ਵੇਲੇ 12 ਤੋਂ 14 ਸਾਲ ਦੇ ਬੱਚਿਆਂ ਸਮੇਤ 14 ਸਾਲ ਤੋਂ ਉਪਰਲੇ ਹਰ ਵਿਅਕਤੀ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।

       ਐਸ.ਐਮ.ਓ. ਨੇ ਕਿਹਾ ਕਿ ਕੋਵਿਡ ਜਿਹੀ ਜਾਨਲੇਵਾ ਬੀਮਾਰੀ ਤੋਂ ਅਪਣਾ ਬਚਾਅ ਕਰਨ ਲਈ ਮੁਕੰਮਲ ਕੋਵਿਡ ਟੀਕਾਕਰਨ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਲਾਭਪਾਤਰੀਆਂ ਨੇ ਹਾਲੇ ਤਕ ਪਹਿਲਾ, ਦੂਜਾ ਜਾਂ ਤੀਜਾ ਟੀਕਾ ਨਹੀਂ ਲਗਵਾਇਆ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੀਜਾ ਟੀਕਾ ਲਗਵਾਉਣਾ ਵੀ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਨਾਲ ਵਿਅਕਤੀ ਪੂਰੀ ਤਰ੍ਹਾਂ ਸੁਰੱਖਿਅਤ ਹੋ ਜਾਂਦਾ ਹੈ। ‘ਆਜ਼ਾਦੀ ਕਾ ਅੰਮ੍ਰਿਤ ਮਹਾਂਉੁਤਸਵ’ ਤਹਿਤ ਤੀਜਾ ਟੀਕਾ 15 ਜੁਲਾਈ ਤੋਂ 75 ਦਿਨਾਂ ਤਕ ਬਿਲਕੁਲ ਮੁਫ਼ਤ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੂਜੇ ਟੀਕਾ ਲਗਵਾਉਣ ਦੇ 26 ਹਫ਼ਤਿਆਂ ਮਗਰੋਂ ਤੀਜਾ ਟੀਕਾ ਲਗਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਟੀਕਾ ਲਗਵਾਉਣ ਨਾਲ ਸਰੀਰ ਅੰਦਰ ਕੋਰੋਨਾ ਮਹਾਂਮਾਰੀ ਨਾਲ ਲੜਨ ਦੀ ਤਾਕਤ ਪੈਦਾ ਹੁੰਦੀ ਹੈ। ਜੇ ਟੀਕਾ ਲਗਵਾਉਣ ਤੋਂ ਬਾਅਦ ਵੀ ਕੋਈ ਵਿਅਕਤੀ ਇਸ ਬੀਮਾਰੀ ਦੀ ਲਪੇਟ ਵਿਚ ਆ ਜਾਂਦਾ ਹੈ ਤਾਂ ਇਹ ਬੀਮਾਰੀ ਭਿਆਨਕ ਰੂਪ ਅਖ਼ਤਿਆਰ ਨਹੀਂ ਕਰਦੀ ਅਤੇ ਮਰੀਜ਼ ਨੂੰ ਹਸਪਤਾਲ ਦਾਖ਼ਲ ਹੋਣ ਦੀ ਲੋੜ ਨਹੀਂ ਪੈਂਦੀ। ਐਸ.ਐਮ.ਓ. ਨੇ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਹਰ ਵਿਅਕਤੀ ਬਿਨਾਂ ਕਿਸੇ ਡਰ-ਭੈਅ ਇਹ ਟੀਕਾ ਲਗਵਾਏ।
ਉਨ੍ਹਾਂ ਲੋਕਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ। ਗ਼ੈਰ-ਜ਼ਰੂਰੀ ਸਫ਼ਰ ਅਤੇ ਭੀੜ ਵਿਚ ਜਾਣ ਤੋਂ ਬਚਿਆ ਜਾਵੇ। ਇਸ ਤੋਂ ਇਲਾਵਾ, ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ