Thursday, October 23, 2025

Malwa

ਦੇਸ਼ ਦੇ ਵਿਕਾਸ ਲਈ ਜਾਤ-ਪਾਤ ਤੋਂ ਉਪਰ ਉਠ ਕੇ ਯੋਗਦਾਨ ਪਾਉਣ ਦੀ ਲੋੜ: ਡਾ. ਹਰਜਿੰਦਰ ਸਿੰਘ

August 14, 2022 07:27 PM
SehajTimes

ਪਟਿਆਲਾ : ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਚ ਦੇਸ਼ ਦੀ ਵੰਡ ਦੇ ਖੌਫ਼ਨਾਕ ਪਲਾਂ ਨੂੰ ਯਾਦ ਕੀਤਾ ਗਿਆ ਅਤੇ ਇਸ ਨੂੰ ਭਿਆਨਕ ਯਾਦਗਾਰ ਦਿਨ ਵਜੋਂ ਮਨਾਇਆ ਗਿਆ, ਜਿਸ ਤਹਿਤ ਕਾਲਜ ਦੇ ਆਡੀਟੋਰੀਅਮ ਹਾਲ ਵਿਖੇ ਇਕ ਰਸਮੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਪ੍ਰਿੰਸੀਪਲ ਡਾ. ਅਜਮੇਰ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ, ਜਿਨ੍ਹਾਂ ਵਲੋਂ ਵੰਡ ਦੇ ਦਿਨਾਂ ਨਾਲ ਸਬੰਧਤ ਖੌਫ਼ਨਾਕ ਯਾਦਾਂ ਨੂੰ ਵਿਦਿਆਰਥੀਆਂ ਤੇ ਫਕੈਲਟੀ ਨਾਲ ਸਾਂਝਾ ਕੀਤਾ।
ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸਭ ਨੂੰ ਜਾਤ-ਪਾਤ ਤੋਂ ਉਪਰ ਉਠ ਕੇ ਦੇਸ਼ ਦੇ ਵਿਕਾਸ ਲਈ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਹਰਇਕ ਨੂੰ ਸੱਚੇ ਭਾਰਤੀ ਬਣਨਾ ਚਾਹੀਦਾ ਹੈ। ਐਮ.ਬੀ.ਬੀ.ਐਸ. ਦੇ ਵਿਦਿਆਰਥੀਆਂ ਵਲੋਂ ਇਸ ਮੌਕੇ ਦੇਸ਼ਭਗਤੀ ਦੇ ਗੀਤ ਗਾਏ ਗਏ ਅਤੇ ਦੇਸ਼ ਦੀ ਵੰਡ ਨਾਲ ਸਬੰਧਤ ਪੂਰਾ ਘਟਨਾਕ੍ਰਮ ਅਤੇ ਇਤਿਹਾਸ ਸਕ੍ਰੀਨ ਰਾਹੀਂ ਹਾਜ਼ਰੀਨ ਅੱਗੇ ਪੇਸ਼ ਕੀਤਾ ਗਿਆ।
ਇਸ ਮੌਕੇ ਡਾ. ਐਚ. ਰੇਖੀ ਮੈਡੀਕਲ ਸੁਪਰਡੰਟ ਰਜਿੰਦਰਾ ਹਸਪਤਾਲ, ਡਾ. ਆਰ. ਪੀ. ਐਸ. ਸਿਬੀਆ ਵਾਇਸ ਪ੍ਰਿੰਸੀਪਲ, ਡਾ. ਵਿਨੋਦ ਕੁਮਾਰ ਡਾਂਗਵਾਲ, ਡਾ. ਕੇ. ਕੇ. ਸਹਿਗਲ ਸਾਬਕਾ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਬੋਰਡ, ਸ੍ਰੀ ਸੰਦੀਪ ਗੁਪਤਾ, ਜਤਿੰਦਰ ਸਿੰਘ ਕੰਬੋਜ ਆਦਿ ਹਾਜ਼ਰ ਸਨ।

Have something to say? Post your comment

 

More in Malwa

ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਮਿਹਨਤ ਤੇ ਨਿਸ਼ਠਾ ਦਾ ਪ੍ਰਤੀਕ : ਅਮਨ ਅਰੋੜਾ 

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼