Tuesday, November 04, 2025

Chandigarh

ਅਮਨ ਅਰੋੜਾ ਨੇ ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਮੌਕੇ ਸੈਂਕੜੇ ਲੋਕਾਂ ਨਾਲ ਗਾਇਆ ਰਾਸ਼ਟਰੀ ਗਾਨ

August 14, 2022 08:52 PM
SehajTimes

ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਕੀਤੀ ਭੇਟ

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਲੋਕਾਂ ਨੂੰ ਆਜ਼ਾਦੀ ਦਿਵਸ ਦੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸ਼ਾਮ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਯਾਦਗਾਰ ਵਿਖੇ ਸੈਂਕੜੇ ਲੋਕਾਂ ਨਾਲ ਮਿਲ ਕੇ ਹੱਥਾਂ ਵਿੱਚ ਤਿਰੰਗਾ ਫੜ ਕੇ ਮਹਾਨ ਸ਼ਹੀਦ ਊਧਮ ਸਿੰਘ ਅਤੇ ਆਜ਼ਾਦੀ ਸੰਗਰਾਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਹੋਰ ਦੇਸ਼-ਭਗਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਪੂਰਬਲੀ ਸ਼ਾਮ ਮੌਕੇ ਲੋਕਾਂ ਨਾਲ ਮਿਲ ਕੇ ਰਾਸ਼ਟਰੀ ਗਾਨ ਵੀ ਗਾਇਆ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਰਾਸ਼ਟਰੀ ਝੰਡਾ ਲਹਿਰਾਉਂਦੇ ਹੋਏ ਰਾਸ਼ਟਰੀ ਗਾਨ ਗਾਉਣ ਦਾ ਸੱਦਾ ਦਿੱਤਾ ਸੀ।

ਇਸੇ ਦੌਰਾਨ ਸੂਬੇ ਦੇ ਲੋਕਾਂ ਅਤੇ ਪੱਤਰਕਾਰ ਭਾਈਚਾਰੇ ਨੂੰ ਨਿੱਘੀ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ 'ਤੇ ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰਕੇ ਅਤੇ ਸਦਭਾਵਨਾ ਤੇ ਭਾਈਚਾਰਕ ਸਾਂਝ ਦਾ ਮਾਹੌਲ ਸਿਰਜ ਕੇ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਖ਼ੁਦ ਨੂੰ ਸਮਰਪਿਤ ਕਰਨ ਦਾ ਅਹਿਦ ਲੈਣ ਦਾ ਸੱਦਾ ਦਿੱਤਾ। 

ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਦਿਵਸ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਵੇਂ ਟੀਚੇ ਤੈਅ ਕਰਨ ਦਾ ਮੌਕਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। 

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ