Thursday, April 25, 2024
BREAKING NEWS
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ :DCਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਪੰਜਾਬੀ ਯੂਨੀਵਰਸਿਟੀ ਵਿਖੇ ਕਮੇਡੀ ਨਾਟਕ ‘ਕਰ ਲਓ ਘਿਓ ਨੂੰ ਭਾਂਡਾ’ ਨਾਟਕ ਦੀਆਂ ਦੋ ਪੇਸ਼ਕਾਰੀਆਂ ਕਰਵਾਈਆਂਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾਪੰਜਾਬੀ ਯੂਨੀਵਰਸਿਟੀ ਤੋਂ ਮਿਲੀਆਂ ਚੰਗੀਆਂ ਕਦਰਾਂ ਕੀਮਤਾਂ ਨੇ ਸੱਚ ਵੱਲ ਖੜ੍ਹਨਾ ਸਿਖਾਇਆ : ਜਸਟਿਸ ਗੁਰਬੀਰ ਸਿੰਘਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

Chandigarh

ਜ਼ਿਲ੍ਹਾ ਸਿਹਤ ਵਿਭਾਗ ਨੇ ਦੁਕਾਨਦਾਰਾਂ ਨੂੰ ਰਿਸ਼ਵਤ ਮੰਗਣ ਵਾਲੇ ਜਾਅਲੀ ਅਫ਼ਸਰਾਂ ਤੋਂ ਕੀਤਾ ਚੌਕਸ

August 30, 2022 07:02 PM
SehajTimes

ਪੁਲਿਸ ਅਤੇ ਸਿਹਤ ਵਿਭਾਗ ਨੂੰ ਤੁਰੰਤ ਸ਼ਿਕਾਇਤ ਕਰਨ ਦੁਕਾਨਦਾਰ : ਸਿਵਲ ਸਰਜਨ

ਐਸ.ਏ.ਐਸ ਨਗਰ : ਜ਼ਿਲ੍ਹਾ ਸਿਹਤ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ, ਕਰਿਆਨਾ ਦੁਕਾਨਦਾਰਾਂ, ਸਬਜ਼ੀ/ਫੱਲ ਵਿਕਰੇਤਾਵਾਂ, ਦੋਧੀਆਂ ਅਤੇ ਹੋਰ ਫ਼ੂਡ ਬਿਜ਼ਨਸ ਆਪਰੇਟਰਜ਼ (ਐਫ਼.ਬੀ.ਓ.) ਨੂੰ ਰਿਸ਼ਵਤ ਦੀ ਮੰਗ ਕਰਨ ਵਾਲੇ ਮਾੜੇ ਅਨਸਰਾਂ ਵਿਰੁਧ ਚੌਕਸ ਕੀਤਾ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ (ਡੀ.ਐਚ.ਓ) ਡਾ. ਸੁਭਾਸ਼ ਕੁਮਾਰ ਨੇ ਪ੍ਰੈਸ ਨੋਟ ਰਾਹੀਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਮਾੜੇ ਅਨਸਰ ਖ਼ੁਦ ਨੂੰ ਸਿਹਤ ਵਿਭਾਗ ਦੇ ਫ਼ੂਡ ਸੇਫ਼ਟੀ ਅਫ਼ਸਰ (ਐਫ਼.ਐਸ.ਓ)  ਦੱਸ ਕੇ ਦੁਕਾਨਦਾਰਾਂ ਕੋਲੋਂ ਸੈਂਪਲ ਭਰਨ ਅਤੇ ਚਾਲਾਨ ਕੱਟਣ ਦੇ ਨਾਮ ’ਤੇ ਰਿਸ਼ਵਤ ਦੀ ਮੰਗ ਕਰ ਰਹੇ ਹਨ। ਅਜਿਹਾ ਕੁਝ ਹਾਲ ਹੀ ਵਿਚ ਮੁਕਤਸਰ ਅਤੇ ਬਠਿੰਡਾ ਜਿਲ੍ਹਿਆ ਵਿਚ ਵਾਪਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਦੁਕਾਨਾਂ ਵਿਚ ਕੰਮ ਕਰਦੇ ਵਰਕਰਾਂ ਦਾ ਮੈਡੀਕਲ ਫ਼ਿਟਨੈਸ ਸਰਟੀਫ਼ੀਕੇਟ ਬਣਾਉਣ ਦੇ ਨਾਮ ’ਤੇ ਵੀ ਰਿਸ਼ਵਤ ਦੀ ਮੰਗ ਕਰ ਰਹੇ ਹਨ ਜਦਕਿ ਇਹ ਸਰਟੀਫ਼ੀਕੇਟ ਜ਼ਿਲ੍ਹਾ ਜਾਂ ਸਬ-ਡਵੀਜ਼ਨਲ ਸਿਵਲ ਹਸਪਤਾਲ ਦਾ ਰਜਿਸਟਰਡ ਮੈਡੀਕਲ ਪ੍ਰੈਕਟਿਸ਼ਨਰ ਹੀ ਬਣਾ ਸਕਦਾ ਹੈ।
          ਸਿਹਤ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਅਜਿਹੇ ਜਾਅਲੀ ਅਫ਼ਸਰਾਂ ਤੋਂ ਬਚਣ ਲਈ ਚੌਕਸ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਨੂੰ ਅਜਿਹਾ ਕੋਈ ਵਿਅਕਤੀ ਫ਼ੋਨ ਕਰਦਾ ਹੈ ਜਾਂ ਉਨ੍ਹਾਂ ਤਕ ਪਹੁੰਚ ਕਰਦਾ ਹੈ ਤਾਂ ਤੁਰੰਤ ਪੁਲਿਸ ਜਾਂ ਸਿਹਤ ਵਿਭਾਗ ਕੋਲ ਸ਼ਿਕਾਇਤ ਕੀਤੀ ਜਾਵੇ। ਉੁਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਆਗਾਮੀ ਸੀਜ਼ਨ ਦਾ ਫ਼ਾਇਦਾ ਲੈ ਕੇ ਇਹ ਲੋਕ ਦੁਕਾਨਦਾਰਾਂ ਨੂੰ ਗੁਮਰਾਹ ਕਰ ਕੇ ਰਿਸ਼ਵਤ ਦੀ ਮੰਗ ਕਰ ਰਹੇ ਹਨ। ਡਾ. ਸੁਭਾਸ਼ ਕੁਮਾਰ ਨੇ ਕਿਹਾ, ‘ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਮ ’ਤੇ ਦੁਕਾਨਦਾਰਾਂ ਕੋਲੋਂ ਰਿਸ਼ਵਤ ਦੀ ਮੰਗ ਕਰਨਾ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਹੈ। ਰਿਸ਼ਵਤ ਮੰਗੇ ਜਾਣ ਦੀ ਹਾਲਤ ਵਿਚ ਦੁਕਾਨਦਾਰ ਮੇਰੇ ਨਾਲ ਫ਼ੋਨ ਨੰ. 98766 43047 ’ਤੇ ਸੰਪਰਕ ਕਰ ਕੇ ਸ਼ਿਕਾਇਤ ਕਰ ਸਕਦੇ ਹਨ।’
          ਡਾ. ਸੁਭਾਸ਼ ਨੇ ਦੁਹਰਾਇਆ ਕਿ ਖਾਣ-ਪੀਣ ਦੀਆਂ ਵਸਤਾਂ ਦਾ ਕਾਰੋਬਾਰ ਕਰਨ ਵਾਲੇ ਹਰ ਦੁਕਾਨਦਾਰ ਜਾਂ ਰੇਹੜੀ-ਫੜ੍ਹੀ ਵਾਲੇ ਲਈ ਵੀ ਫ਼ੂਡ ਸੇਫ਼ਟੀ ਵਿੰਗ ਕੋਲੋਂ ਰਜਿਸਟਰੇਸ਼ਨ ਸਰਟੀਫ਼ੀਕੇਟ ਅਤੇ ਲਾਇਸੰਸ ਬਣਵਾਉਣਾ ਲਾਜ਼ਮੀ ਹੈ, ਜਿਸ ਵਾਸਤੇ ਸਿਹਤ ਵਿਭਾਗ ਦੇ ਦਫ਼ਤਰ ਜਾਣ ਦੀ ਲੋੜ ਨਹੀਂ ਕਿਉਂਕਿ ਇਹ ਪੂਰੀ ਤਰ੍ਹਾਂ ਆਨਲਾਈਨ ਪ੍ਰਕਿ੍ਰਆ ਹੈ। ਵਿਭਾਗ ਦੀ ਵੈਬਸਾਈਟ www.foscos.fssai.gov.in ’ਤੇ ਆਨਲਾਈਨ ਤਰੀਕੇ ਨਾਲ ਘਰ ਬੈਠੇ ਹੀ ਰਜਿਸਟਰੇਸ਼ਨ ਸਰਟੀਫ਼ੀਕੇਟ ਜਾਂ ਫ਼ੂਡ ਸੇਫ਼ਟੀ ਲਾਇਸੰਸ ਬਣਵਾਇਆ ਜਾ ਸਕਦਾ ਹੈ ਜਿਸ ਵਾਸਤੇ ਸਿਰਫ਼ ਸਰਕਾਰੀ ਫ਼ੀਸ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੁਝ ਦੁਕਾਨਦਾਰ ਇਸ ਸਬੰਧ ’ਚ ਪੁੱਛਗਿਛ ਕਰਨ ਲਈ ਉਨ੍ਹਾਂ ਦੇ ਦਫ਼ਤਰ ਆਉਂਦੇ ਹਨ ਜਦਕਿ ਉਹ ਉਨ੍ਹਾਂ ਦੇ ਫ਼ੋਨ ਨੰਬਰ ’ਤੇ ਅਜਿਹੀ ਜਾਣਕਾਰੀ ਲੈ ਸਕਦੇ ਹਨ।

Have something to say? Post your comment

 

More in Chandigarh

ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ

ਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇ

ਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

ਬੱਚਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਮਾਪੇ

ADGP ਪੰਜਾਬ ਗੁਰਿੰਦਰ ਢਿੱਲੋ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

ਡੀ ਸੀ ਆਸ਼ਿਕਾ ਜੈਨ ਨੇ ਰੈਪੀਡੋ ਸੁਵਿਧਾ ਦੇਣ ਲਈ ਸੀ ਈ ਓ ਪੰਜਾਬ ਦਾ ਕੀਤਾ ਧੰਨਵਾਦ