Thursday, September 18, 2025

Chandigarh

ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਦੇ ਹੱਲ ਤੋਂ ਹੱਥ ਪਿੱਛੇ ਖਿੱਚਣ ਲਈ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ

September 10, 2022 09:06 PM
SehajTimes

ਚੰਡੀਗੜ੍ਹ : ਪਰਾਲੀ ਸਾੜਨ ਦੀ ਸਮੱਸਿਆ ਦਾ ਵਿਹਾਰਕ ਹੱਲ ਯਕੀਨੀ ਬਣਾਉਣ ਤੋਂ ਹੱਥ ਖਿੱਚਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪਰਾਲੀ ਦੇ ਖੇਤਾਂ ਵਿੱਚ ਹੀ ਨਿਬੇੜੇ ਲਈ ਆਪਣੇ ਸਰੋਤਾਂ ਤੋਂ ਇਕ ਲੱਖ ਤੋਂ ਵੱਧ ਮਸ਼ੀਨਾਂ ਦੇਣ 'ਤੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਅਸੀਂ ਇਸ ਖਤਰੇ ਦਾ ਸਾਂਝਾ ਹੱਲ ਪੇਸ਼ ਕੀਤਾ ਸੀ ਪਰ ਕੇਂਦਰ ਸਰਕਾਰ ਨੇ ਸਾਡੀ ਮਦਦ ਕਰਨ ਦੀ ਬਜਾਏ ਇਸ ਤੋਂ ਆਪਣੇ ਹੱਥ ਪਿੱਛੇ ਖਿੱਚ ਲਏ ਹਨ। ਇਸ ਦਾ ਮਤਲਬ ਇਹ ਨਹੀਂ ਹੈ ਕਿ ਇਹ ਸਾਨੂੰ ਸਾਡੇ ਕਿਸਾਨਾਂ ਦੀ ਭਲਾਈ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਰੋਕੇਗਾ।” 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 75 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ। ਇਸ ਵਿੱਚੋਂ 37 ਲੱਖ ਏਕੜ ਵਾਲੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਾਉਂਦੇ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਬਚੀ 38 ਲੱਖ ਏਕੜ ਜ਼ਮੀਨ ਵਿੱਚ ਪਰਾਲ਼ੀ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵੱਡੇ ਕਦਮ ਚੁੱਕਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਲਈ ਇਕ ਲੱਖ ਮਸ਼ੀਨਾਂ ਦੇਣ 'ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਅੱਠ ਤੋਂ 10 ਏਕੜ ਫਸਲਾਂ ਦੀ ਰਹਿੰਦ-ਖੂੰਹਦ ਦਾ ਨਿਬੇੜਾ ਕਰਨ ਦੀ ਸਮਰੱਥਾ ਰੱਖਣ ਵਾਲੀਆਂ ਇਹ ਮਸ਼ੀਨਾਂ ਇਸ ਸਮੱਸਿਆ ਨੂੰ ਹੱਲ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਪੰਜਾਬ ਨੂੰ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਦੀ ਗੁਰੂ ਨਾਲ, ਪਾਣੀ ਦੀ ਪਿਤਾ ਨਾਲ ਅਤੇ ਜ਼ਮੀਨ (ਧਰਤ) ਦੀ ਮਾਤਾ ਨਾਲ ਤੁਲਨਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।   

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ