Saturday, July 05, 2025

Chandigarh

ਸਖੀ ਵਨ ਸਟਾਪ ਸੈਂਟਰ ਇਕ ਬਿਹਤਰੀਨ ਉਪਰਾਲਾ : ਡਾ ਬਲਜੀਤ ਕੌਰ

September 10, 2022 09:31 PM
ਸੁਰਜੀਤ ਸਿੰਘ ਤਲਵੰਡੀ
ਚੰਡੀਗੜ੍ਹ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ  ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ ਸੈਂਟਰ ਇਕ ਬਿਹਤਰੀਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਖੀ ਵਨ ਸਟਾਪ ਸੈਂਟਰ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਹੁਣ ਤੱਕ ਸੂਬੇ ਦੇ ਸੈਂਟਰਾਂ ਵਿਚ 10096 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ, ਹਿੰਸਾ, ਸ਼ੋਸ਼ਣ ਜਾਂ ਕਿਸੇ ਵੀ ਹੋਰ ਸਮੱਸਿਆ ਨਾਲ ਪ੍ਰਭਾਵਿਤ ਮਹਿਲਾਵਾਂ ਨੂੰ ਇਕੱਠੀਆਂ ਸੇਵਾਵਾਂ ਇਕ ਛੱਤ ਹੇਠ ਮੁਹੱਈਆ ਕਰਦਾ ਹੈ। ਇਨ੍ਹਾਂ ਸੇਵਾਵਾਂ ਵਿਚ ਡਾਕਟਰੀ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਕਾਉਂਸਲਿੰਗ ਤੇ ਅਸਥਾਈ ਰਿਹਾਇਸ਼ ਆਦਿ ਦੀ ਸਹਾਇਤਾ ਜਿਹੀਆਂ ਸੇਵਾਵਾਂ ਸ਼ਾਮਿਲ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਨੇ ਦੱਸਿਆ ਕਿ ਇਹਨਾ ਸੈਂਟਰਾਂ ਵਿੱਚ 1503 ਔਰਤਾਂ ਨੂੰ ਮੈਡੀਕਲ ਸਹਾਇਤਾ ਅਤੇ 7986 ਨੂੰ ਕਾਉਂਸਲਿੰਗ, 5358 ਨੂੰ ਕਾਨੂੰਨੀ ਸਹਾਇਤਾ, 1020 ਨੂੰ ਅਸਥਾਈ ਸ਼ੈਲਟਰ ਦੀ ਸਹੂਲਤ ਤੇ 2988  ਨੂੰ ਪੁਲਿਸ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅਪ੍ਰੈਲ 2022 ਤੋਂ ਹੁਣ ਤਕ 10096 ਕੇਸਾਂ ਵਿਚ ਵੱਖ ਵੱਖ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਸੈਂਟਰ ਵਿਚ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਔਰਤਾਂ ਅਤੇ ਲੜਕੀਆਂ ਦੀ ਕਾਉਂਸਲਿੰਗ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਵੀ ਉਪਰਾਲੇ ਕੀਤੇ ਜਾਂਦੇ ਹਨ। ਸਖੀ ਵਨ ਸਟਾਪ ਸੈਂਟਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਚੱਲ ਰਹੇ ਹਨ ਡਾ.ਬਲਜੀਤ ਕੌਰ ਨੇ ਦੱਸਿਆ ਕਿ ਕੋਈ ਵੀ ਲੋੜਵੰਦ ਔਰਤ ਜਾਂ ਲੜਕੀ ਆਪਣੀ ਸਮੱਸਿਆ ਦੱਸਣ ਲਈ ਜ਼ਿਲ੍ਹਾ ਦਫ਼ਤਰਾਂ ਦੇ ਫੋਨ ਨੰਬਰ  ’ਤੇ ਸੰਪਰਕ ਕਰ ਸਕਦੀ ਹੈ। ਇਸ ਤੋਂ ਇਲਾਵਾ ਹਿੰਸਾ ਨਾਲ ਪੀੜਤ ਔਰਤਾਂ ਜਾਂ ਲੜਕੀਆਂ ਫੌਰੀ ਤੌਰ ’ਤੇ ਸਹਾਇਤਾ ਲੈਣ ਲਈ 181 ’ਤੇ ਸੰਪਰਕ ਕਰ ਸਕਦੀਆਂ ਹਨ।  

Have something to say? Post your comment

 

More in Chandigarh

15000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਾਲਾਨਾ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬੀ ਭਾਸ਼ਾ ਦਾ ਝੰਡਾ ਬੁਲੰਦ ਕਰ ਰਿਹਾ ਹੈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ

ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ

ਸ਼੍ਰੀਮਤੀ ਅੰਜੂ ਚੰਦਰ ਨੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਡਿਪਟੀ ਮੇਅਰ ਬੇਦੀ ਨੇ ਟੀਡੀਆਈ ਸੈਕਟਰ 74 ਦੇ ਦੌਰੇ ਉਪਰੰਤ ਵਸਨੀਕਾਂ ਨੂੰ ਦਿੱਤਾ ਹੱਲ ਦਾ ਭਰੋਸਾ