Tuesday, May 14, 2024

Chandigarh

ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ : ਕੁਲਵੰਤ ਸਿੰਘ

September 11, 2022 03:10 PM
ਸੁਰਜੀਤ ਸਿੰਘ ਤਲਵੰਡੀ
ਐਸ ਏ ਐਸ ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਸ੍ਰੀ ਕੁਲਵੰਤ ਸਿੰਘ ਹਲਕਾ ਵਿਧਾਇਕ ਮੋਹਾਲੀ ਨੇ ਦੱਸਿਆ ਕਿ ਐਸ ਏ ਐਸ ਜ਼ਿਲੇ ਦਾ ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਖੇਡਾਂ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ। ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ। ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਸ੍ਰੀ ਕੁਲਵੰਤ ਸਿੰਘ ਨੇ ਅੱਗੇ ਦੱਸਿਆ ਕਿ ਜ਼ਿਲਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।

Have something to say? Post your comment

 

More in Chandigarh

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ

ਸਿਬਿਨ ਸੀ ਨੇ ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਅਦਾਲਤੀ ਹੁਕਮਾਂ ਤੇ ਕੋਹਲੀ ਮਾਜਰਾ ਵਿਖੇ 14 ਮਈ ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚੀ ਜਾਵੇਗੀ ਜ਼ਮੀਨ : ਐੱਸ ਡੀ ਐਮ 

ਐਸ.ਡੀ.ਐਮ. ਵੱਲ਼ੋਂ ਚੋਣ ਅਮਲ ਦੌਰਾਨ ਵੱਖ ਵੱਖ ਟੀਮਾਂ ਦੇ ਕੰਮਾਂ ਦੀ ਸਮੀਖਿਆ

ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਸ਼ੁਰੂ ਕੀਤੀ ਫਾਇਰਿੰਗ : ਐਸਐਸਪੀ ਮੋਹਾਲੀ ਸੰਦੀਪ ਗਰਗ

 ਵੋਟਰ ਰਜਿਸਟ੍ਰੇਸ਼ਨ ਵਿੱਚ ਮੋਹਾਲੀ ਜ਼ਿਲ੍ਹੇ ਚ ਡੇਰਾਬੱਸੀ ਸਭ ਤੋਂ ਅੱਗੇ