Thursday, January 15, 2026
BREAKING NEWS

Chandigarh

ਪੰਜਾਬ ਸਰਕਾਰ ਵੱਲੋਂ ਜੀ.ਓ.ਜੀ ਭੰਗ ਕਰਨਾ, ਬੇਹੱਦ ਨਿੰਦਣਯੋਗ - ਬੀਬੀ ਰਾਮੂੰਵਾਲੀਆ

September 11, 2022 03:36 PM
ਸੁਰਜੀਤ ਸਿੰਘ ਤਲਵੰਡੀ
ਮੁਹਾਲੀ : ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਰੁਜ਼ਗਾਰ ਪੈਦਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ ਚ ਆਉਣ ਤੋਂ ਬਾਅਦ ਉਨ੍ਹਾਂ ਨੇ ਪਿਛਲੀ ਸਰਕਾਰ ਵੱਲੋਂ ਭਰਤੀ ਕੀਤੇ ਹਜ਼ਾਰਾਂ ਜੀ.ਓ.ਜੀ. ਮੁਲਾਜ਼ਮਾਂ ਨੂੰ ਇੱਕਤਰਫਾ ਫ਼ੈਸਲਾ ਸੁਣਾ ਕੇ ਨੌਕਰੀ ਤੋਂ ਕੱਢ ਦਿੱਤਾ। ਉਹਨਾਂ ਕਿਹਾ ਕਿ ਸਾਬਕਾ ਫੌਜੀਆਂ ਦੀ ਨਿਗਰਾਨੀ ਹੇਠ ਪੰਚਾਇਤਾਂ ਦਾ ਕੰਮ ਸਹੀ ਢੰਗ ਨਾਲ ਚੱਲ ਰਿਹਾ ਸੀ,ਪਰ ਸਰਕਾਰ ਦੇ ਇਸ ਫੈਸਲੇ ਨੇ ਨਾ ਕੇਵਲ ਪੰਚਾਇਤਾਂ ਨੂੰ ਖੁੱਲ੍ਹ ਦਿੱਤੀ ਬਲਕਿ  ਹਜ਼ਾਰਾਂ ਪਰਿਵਾਰਾਂ ਕੋਲੋਂ ਰੁਜ਼ਗਾਰ ਵੀ ਖੋਹ ਲਿਆ ਹੈ। ਬੀਬੀ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਫ਼ੈਸਲੇ ਲੈਣ ਤੋਂ ਪਹਿਲਾਂ ਸਬੰਧਤ ਮੁਲਾਜ਼ਮਾਂ ਲਈ ਹੋਰ ਰੁਜ਼ਗਾਰ ਪੈਦਾ ਕਰਨਾ ਚਾਹੀਦਾ ਸੀ, ਤਾਂ ਜੋ ਹਜ਼ਾਰਾਂ ਪਰਿਵਾਰਾਂ ਨੂੰ ਬੇਰੁਜ਼ਗਾਰੀ ਦਾ ਸ਼ਿਕਾਰ ਨਾ ਹੋਣਾ ਪੈਂਦਾ । ਬੀਬੀ ਨੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਬੇਨਤੀ ਕੀਤੀ ਕਿ ਪੰਜਾਬ ਸਰਕਾਰ ਆਪਣਾ ਕੰਮ ਸਹੀ ਢੰਗ ਨਾਲ ਕਰੇ। ਸਰਕਾਰ ਦਾ ਕੰਮ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੁੰਦਾ ਹੈ ਨਾ ਕਿ ਰੁਜ਼ਗਾਰ ਖ਼ਤਮ ਕਰਕੇ ਬੇਰੁਜ਼ਗਾਰੀ ਵਧਾਉਣਾ ।

Have something to say? Post your comment

 

More in Chandigarh

ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ 'ਸਾਡੇ ਬਜ਼ੁਰਗ, ਸਾਡਾ ਮਾਣ' ਸ਼ੁਰੂ: ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

'ਯੁੱਧ ਨਸ਼ਿਆਂ ਵਿਰੁੱਧ’ ਦੇ 319ਵੇਂ ਦਿਨ ਪੰਜਾਬ ਪੁਲਿਸ ਵੱਲੋਂ 5.4 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

9.12 ਕਰੋੜ ਦੀ ਲਾਗਤ ਨਾਲ ਤਿਆਰ "ਸਤਿਕਾਰ ਘਰ" ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 7.7 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 314ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ