Thursday, August 28, 2025
BREAKING NEWS
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

Sports

ਫਤਿਹਗੜ੍ਹ ਸਾਹਿਬ ਜ਼ਿਲੇ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਖੇਡਾਂ ਵਿੱਚ ਦਿਖਾਉਣਗੇ ਜੌਹਰ

September 11, 2022 03:45 PM
ਸੁਰਜੀਤ ਸਿੰਘ ਤਲਵੰਡੀ
ਚੰਡੀਗੜ੍ਹ : ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ ਖੇਡਾਂ ਵਤਨ ਪੰਜਾਬ ਦੀਆਂ-2022’ ਵਿੱਚ ਜਿੱਥੇ ਵੱਖ-ਵੱਖ ਖੇਡਾਂ ਵਿੱਚ ਛੋਟੀ ਉਮਰ ਦੇ ਬੱਚਿਆਂ ਤੋਂ ਲੈ ਕੇ ਵੱਡੀ ਉਮਰ ਦੇ ਵੈਟਰਨ ਖਿਡਾਰੀ ਜੌਹਰ ਦਿਖਾ ਰਹੇ ਹਨ ਉਥੇ ਫਤਹਿਗੜ੍ਹ ਸਾਹਿਬ ਜ਼ਿਲੇ ਵਿੱਚ ਇਕ ਪਰਿਵਾਰ ਅਜਿਹਾ ਵੀ ਹੈ ਜਿਸ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਪਤੀ-ਪਤਨੀ ਅਤੇ ਦਾਦਾ-ਪੋਤਾ ਹਿੱਸਾ ਲੈ ਰਹੇ ਹਨ।  
ਪਰਿਵਾਰ ਦਾ ਮੁੱਖ ਮੈਂਬਰ ਰਾਹੁਲਦੀਪ ਸਿੰਘ ਫਤਹਿਗੜ੍ਹ ਸਾਹਿਬ ਦਾ ਜਿਲ਼ਾ ਖੇਡ ਅਫ਼ਸਰ ਵੀ ਜੋ ਬਲਾਕ ਤੇ ਜ਼ਿਲਾ ਪੱਧਰ ਦੇ ਖੇਡ ਮੁਕਾਬਲਿਆਂ ਦਾ ਪ੍ਰਬੰਧਕ ਵੀ ਹੈ, ਖੁਦ ਬਾਸਕਟਬਾਲ ਵਿੱਚ ਹਿੱਸਾ ਲੈਣ ਦੇ ਨਾਲ ਉਸ ਦੇ ਪਿਤਾ, ਪਤਨੀ ਤੇ ਪੁੱਤਰ ਵੱਲੋਂ ਵੀ ਖੇਡਾਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ :  ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ : ਕੁਲਵੰਤ ਸਿੰਘ

ਫਤਹਿਗੜ੍ਹ ਸਾਹਿਬ ਦਾ ਜਿਲ਼ਾ ਖੇਡ ਅਫ਼ਸਰ ਰਾਹੁਲਦੀਪ ਸਿੰਘ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਬਾਸਕਟਬਾਲ ਵਿੱਚ 21 ਤੋਂ 40 ਸਾਲ ਉਮਰ ਵਰਗ ਵਿੱਚ ਭਾਗ ਲੈ ਰਹੇ ਹਨ। ਉਸ ਦੇ ਪਿਤਾ ਜਰਨੈਲ ਸਿੰਘ, ਜੋ ਵਾਲੀਬਾਲ ਦੇ ਨੈਸ਼ਨਲ ਪੱਧਰ ਦੇ ਖਿਡਾਰੀ ਹਨ, ਉਹ ਸਰਹਿੰਦ-ਫਤਹਿਗੜ੍ਹ ਸਾਹਿਬ ਬਲਾਕ ਵਿੱਚ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਵਾਲੀਬਾਲ ਮੁਕਾਬਲੇ ਜਿੱਤਣ ਤੋਂ ਬਾਅਦ ਹੁਣ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।
ਰਾਹੁਲਦੀਪ ਸਿੰਘ ਦੀ ਪਤਨੀ ਸਵਾਤੀ ਚੌਹਾਨ ਵੀ 21 ਤੋਂ 40 ਸਾਲ ਉਮਰ ਗਰੁੱਪ ਵਿੱਚ ਵਾਲੀਬਾਲ ਦੇ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੀ ਹੈ। ਖਿਡਾਰੀ ਪਤੀ-ਪਤਨੀ ਦਾ ਪੁੱਤਰ ਲਕਸ਼ਦੀਪ ਸਿੰਘ ਅੰਡਰ 14 ਸਾਲ ਵਿੱਚ ਬਾਸਕਟਬਾਲ ਦੇ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈ ਰਿਹਾ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਇਹ ਖੇਡਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਅਤੇ ਇਨ੍ਹਾਂ ਖੇਡਾਂ ਦਾ ਮੁੱਖ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਖੇਡਾਂ ਨਾਲ ਜੋੜਨਾ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੋਲਕਾਤਾ ਵਿਚ ਈ.ਡੀ. ਨੇ ਮਾਰਿਆ 6 ਥਾਵਾਂ ’ਤੇ ਛਾਪਾ, 17 ਕਰੋੜ ਬਰਾਮਦ

ਫਤਹਿਗੜ੍ਹ ਸਾਹਿਬ ਦਾ ਇਹ ਪਰਿਵਾਰ ਬਾਕੀ ਪਰਿਵਾਰਾਂ ਲਈ ਵੀ ਪ੍ਰੇਰਨਾ ਦਾ ਸ੍ਰੋਤ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਖੇਡਾਂ ਹੀ ਮੁੱਖ ਜ਼ਰੀਆ ਹੈ ਜਿਨ੍ਹਾਂ ਨਾਲ ਨੌਜਵਾਨਾਂ ਦੀ ਊਰਜਾ ਚੈਨੇਲਾਈਜ਼ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਮਿਲ ਰਹੇ ਹੁੰਗਾਰੇ ਨੂੰ ਦੇਖਦਿਆਂ ‘ਰੰਗਲਾ ਪੰਜਾਬ, ਖੇਡਦਾ ਪੰਜਾਬ’ ਸਿਰਜਣ ਦਾ ਸੁਫਨਾ ਸਕਾਰ ਹੁੰਦਾ ਨਜ਼ਰ ਆ ਰਿਹਾ ਹੈ।

Have something to say? Post your comment