Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਟਿਆਲਾ ਮੈਨੇਜਮੈਂਟ ਐਸੋਸੀਏਸ਼ਨ ਨੇ ਫਿਊਚਰ ਟਾਈਕੂਨਜ਼ ਦਾ ਹੱਥ ਫੜਿਆ

September 11, 2022 04:36 PM
SehajTimes

ਪਟਿਆਲਾ : ਪਟਿਆਲਾ ਮੈਨੇਜਮੈਂਟ ਐਸੋਸੀਏਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਚਿਤਵੇ ਫਿਊਚਰ ਟਾਈਕੂਨਜ਼ (ਉਭਰਦੇ ਉਦਮੀਆਂ) ਦਾ ਹੱਥ ਫੜਿਆ ਹੈ। ਪੀ.ਐਮ.ਏ. ਨੇ ਇਨ੍ਹਾਂ ਉਭਰਦੇ ਉਦਮੀਆਂ ਨੂੰ ਆਪਣੇ ਕਾਰੋਬਾਰ ਨੂੰ ਅੱਗੇ ਵਧਾਅ ਕੇ ਹੋਰ ਵੱਡੇ ਪੱਧਰ 'ਤੇ ਲਿਜਾਣ ਲਈ ਸਲਾਹ ਦੇਣ ਅਤੇ ਸਹੀ ਮਾਰਗਦਰਸ਼ਨ ਕਰਨ ਲਈ ਇੱਥੇ ਕਰਵਾਏ ਇੱਕ ਸਮਾਰੋਹ ਦੌਰਾਨ ਸਨਮਾਨਤ ਕੀਤਾ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਫਤਿਹਗੜ੍ਹ ਸਾਹਿਬ ਜ਼ਿਲੇ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਖੇਡਾਂ ਵਿੱਚ ਦਿਖਾਉਣਗੇ ਜੌਹਰ

ਯਾਦ ਰਹੇ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਦੇ ਨੌਜਵਾਨਾਂ ਨੂੰ ਆਪਣੇ ਹੀ ਦੇਸ਼ 'ਚ ਰਹਿ ਕੇ ਆਪਣੇ ਕਾਰੋਬਾਰ ਕਰਨ ਦੇ ਦਿੱਤੇ ਸੱਦੇ ਨੂੰ ਅੱਗੇ ਵਧਾਉਂਦੇ ਹੋਏ ਉਭਰਦੇ ਉਦਮੀਆਂ ਨੂੰ ਲੱਭਣ ਲਈ ਫਿਊਚਰ ਟਾਈਕੂਨਜ਼ ਨਾਮ ਦਾ ਮੈਗਾ ਈਵੈਂਟ ਕਰਵਾਇਆ ਸੀ। ਇਸ 'ਚ ਪਟਿਆਲਾ ਮੈਨੇਜਮੈਂਟ ਨੇ ਅਹਿਮ ਭਾਗੀਦਾਰੀ ਦੇ ਰੂਪ 'ਚ ਆਪਣੀ ਭੂਮਿਕਾ ਨਿਭਾਉਂਦੇ ਹੋਏ ਇਨ੍ਹਾਂ ਉਭਰਦੇ ਉਦਮੀਆਂ ਨੂੰ ਸਹੀ ਮਾਰਗਦਰਸ਼ਨ ਦੇਣ ਦਾ ਵਾਅਦਾ ਕੀਤਾ ਸੀ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਸਰਕਾਰ ਵੱਲੋਂ ਜੀ.ਓ.ਜੀ ਭੰਗ ਕਰਨਾ, ਬੇਹੱਦ ਨਿੰਦਣਯੋਗ - ਬੀਬੀ ਰਾਮੂੰਵਾਲੀਆ

ਇਸ ਫਿਊਚਰ ਟਾਈਕੂਨਜ਼ ਦੇ ਗ੍ਰੈਂਡ ਫਿਨਾਲੇ ਦੇ ਤਿੰਨ ਉਮੀਦਵਾਰਾਂ ਤੋਂ ਇਲਾਵਾ ਇੱਕ ਹੋਰ ਉਭਰਦੇ ਉਦਮੀ ਨੇ ਪਟਿਆਲਾ ਮੈਨੇਜਮੈਂਟ ਵੱਲੋਂ ਕਰਵਾਏ ਗਏ ਇੱਕ ਸਮਾਰੋਹ ਦੌਰਾਨ ਉਦਯੋਗਪਤੀਆਂ, ਸਲਾਹਕਾਰਾਂ ਤੇ ਨਿਵੇਸ਼ਕਾਂ ਦੇ ਸਾਹਮਣੇ ਆਪਣੇ ਵਪਾਰਕ ਵਿਚਾਰ ਰੱਖੇ।ਇਨ੍ਹਾਂ ਉਭਰਦੇ ਉਦਮੀਆਂ (ਫਿਊਚਰ ਟਾਈਕੂਨਜ਼) ਨੇ ਆਪਣਾ ਕਾਰੋਬਾਰ ਪੀ.ਐਮ.ਏ. ਦੇ ਸਹਿਯੋਗ ਨਾਲ ਹੋਰ ਅੱਗੇ ਲਿਜਾਣ ਦਾ ਅਹਿਦ ਕੀਤਾ। ਸਵੈ ਸਹਾਇਤਾ ਸਮੂਹ ਬਣਾ ਕੇ ਆਚਾਰ ਤਿਆਰ ਕਰਨ ਵਾਲੀ ਮਹਿਲਾ ਰਣਜੀਤ ਕੌਰ, ਘੱਟ ਤੋਂ ਘੱਟ ਰਕਬੇ ਵਿੱਚ ਵੀ ਮੱਛੀਆਂ ਫੜਨ ਵਿੱਚ ਮਦਦਗਾਰ ਐਕਵਾ ਫਲੌਕ ਤਿਆਰ ਕਰਨ ਦਾ ਵਿਚਾਰ ਰੱਖਣ ਵਾਲਾ ਤੇਜਵਿੰਦਰ ਸੈਣੀ ਅਤੇ ਬਿਊਟੀ ਪਾਰਲਰ ਉਦਯੋਗ 'ਚ ਵੱਡੇ ਪੱਧਰ 'ਤੇ ਕੰਮ ਕਰਨ ਦੀ ਇੱਛੁਕ ਲੜਕੀ ਲੀਜ਼ਾ ਸਮੇਤ ਬੁੱਕਵਾਲੇ ਰਾਘਵ ਤੇ ਟੀਮ ਨੇ ਆਪਣੇ ਵਪਾਰਕ ਆਈਡੀਆਜ਼ ਪਟਿਆਲਾ ਮੈਨੇਜਮੈਂਟ ਦੇ ਸਨਮੁੱਖ ਪੇਸ਼ ਕੀਤੇ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ : ਕੁਲਵੰਤ ਸਿੰਘ

ਪੀ.ਐਮ.ਏ ਦੇ ਪ੍ਰਧਾਨ ਵਿਕਾਸ ਕਾਲੜਾ ਤੇ ਜਨਰਲ ਸਕੱਤਰ ਸੰਜੇ ਗੁਪਤਾ ਨੇ ਇਨ੍ਹਾਂ ਉਦਮੀਆਂ ਨੂੰ ਭਵਿੱਖ ਵਿੱਚ ਵੀ ਮਾਰਗਦਰਸ਼ਨ ਅਤੇ ਸਲਾਹ ਦੇਣ ਦਾ ਵਾਅਦਾ ਕੀਤਾ। ਪੰਜਾਬ ਯੂਨੀਵਰਸਿਟੀ ਦੇ ਮੈਨੈਜਮੈਂਟ ਸਟੱਡੀ ਵਿਭਾਗ ਤੋਂ ਪ੍ਰੋਫੈਸਰ ਡਾ. ਰਤਿੰਦਰ ਕੌਰ, ਜ਼ਿਨ੍ਹਾਂ ਨੇ ਪਟਿਆਲਾ ਪ੍ਰਸ਼ਾਸਨ ਅਤੇ ਪੀ.ਐਮ.ਏ. ਨਾਲ ਤਾਲਮੇਲ ਕੀਤਾ ਸੀ, ਨੇ ਸੈਸ਼ਨ ਦੀ ਕਾਰਵਾਈ ਚਲਾਉਂਦਿਆਂ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਪੀ.ਐਮ.ਏ. ਦੀ ਵਚਨਬੱਧਤਾ ਅਤੇ ਨਿਰੰਤਰ ਯਤਨਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਟੀਆਈਈ ਚੰਡੀਗੜ÷  ਦੇ ਬੁਲਾਰਿਆਂ ਨੇ ਫਿਊਚਰ ਟਾਈਕੂਨਜ਼ ਨੂੰ ਪੇਸ਼ੇਵਰ ਤੇ ਪ੍ਰਬੰਧਨ ਸਲਾਹ ਦਿੰਦਿਆਂ ਉੱਦਮੀਆਂ ਦੇ ਪ੍ਰਭਾਵਸ਼ਾਲੀ ਸੰਚਾਰ ਹੁਨਰ ਦੀ ਲੋੜ 'ਤੇ ਗੱਲ ਕੀਤੀ। ਸਮਾਗਮ 'ਚ ਸਾਬਕਾ ਪ੍ਰਧਾਨ ਰੁਪਿੰਦਰ ਸਿੰਘ, ਹਰਿੰਦਰ ਸਿੰਘ ਲਾਂਬਾ, ਪ੍ਰਵੇਸ਼ ਮੰਗਲਾ, ਸਲਾਹਕਾਰ ਨਰੇਸ਼ ਗੁਪਤਾ, ਵਿੱਤ ਸਕੱਤਰ ਭਲਿੰਦਰ ਸ਼ਾਹ, ਕਾਰਜਕਾਰਨੀ ਮੈਂਬਰਾਂ ਤੋਂ ਇਲਾਵਾ ਪੀਐਮਏ ਦੇ ਹੋਰ ਸਰਗਰਮ ਮੈਂਬਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਭਵਿੱਖ ਵਿੱਚ ਵੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਉੱਦਮੀ ਯਤਨਾਂ ਨੂੰ ਸਮਰਥਨ ਪ੍ਰਦਾਨ ਕਰਨ ਲਈ ਆਪਣੀ ਸਹਿਮਤੀ ਦਿੰਦਿਆਂ ਵਚਨਬੱਧਤਾ ਪ੍ਰਗਟਾਈ

Have something to say? Post your comment

 

More in Malwa

ਰਾਮ ਸਰੂਪ ਢੈਪਈ ਪੈਨਸ਼ਨਰਾਂ ਦੇ ਮੁੜ ਪ੍ਰਧਾਨ ਬਣੇ 

PRTC ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ 

ਭਾਜਪਾਈਆਂ ਨੇ ਮੰਗੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਕੰਗਣਵਾਲ ਦੇ ਇਕ ਨੌਜਵਾਨ ਦਾ ਦੁਬਈ ਵਿਖੇ ਕਤਲ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ