Saturday, December 13, 2025

Malwa

ਮੋਰਚਾ ਗੁਰੂ ਕਾ ਬਾਗ ਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸੌ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਤ ਚੌਥਾ ਸੈਮੀਨਾਰ ਬਹਾਦਰਗੜ੍ਹ ਵਿਖੇ 15 ਸਤੰਬਰ ਨੂੰ ਕਰਵਾਇਆ ਜਾਵੇਗਾ : ਪ੍ਰੋ. ਬਡੂੰਗਰ

September 11, 2022 06:06 PM
ਸੁਰਜੀਤ ਸਿੰਘ ਤਲਵੰਡੀ

ਪਟਿਆਲਾ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਮੋਰਚਾ ਗੁਰੂ ਕਾ ਬਾਗ਼ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸੌ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਤ ਚੌਥਾ ਸੈਮੀਨਾਰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ ਵਿਖੇ  15 ਸਤੰਬਰ ਨੂੰ 10 ਵਜੇ ਤੋਂ 1 ਵਜੇ ਤੱਕ ਕਰਵਾਇਆ ਜਾਵੇਗਾ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਮਾਗਮਾਂ ਸਬੰਧੀ ਸਬ ਕਮੇਟੀ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਸਿਆ ਕਿ  ਸੈਮੀਨਾਰ ਦੀ ਆਰੰਭਤਾ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰ ਕੇ ਕੀਤੀ ਜਾਵੇਗੀ, ਜਦਕਿ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਗਰਲਜ਼ ਆਕਡ ਪਟਿਆਲਾ ਦੀਆਂ ਵਿਦਿਆਰਥਣਾਂ ਵਲੋਂ ਵਾਰ ਗਾਇਨ ਪੇਸ਼ ਕੀਤੀ ਜਾਵੇਗੀ। ਪ੍ਰੋ. ਬਡੂੰਗਰ ਨੇ ਦਸਿਆ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੋਲਕ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਸਬ ਕਮੇਟੀ ਦੇ ਸਹਾਇਕ ਕੋਆਰਡੀਨੇਟਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਸ ਸੈਮੀਨਾਰ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਧਾਨਗੀ ਭਾਸ਼ਣ ਦਿੱਤਾ ਜਾਵੇਗਾ ਜਦੋਂਕਿ ਧੰਨਵਾਦੀ ਭਾਸ਼ਣ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਵਲੋਂ ਦਿਤਾ ਜਾਵੇਗਾ। ਉਨ੍ਹਾਂ ਦਸਿਆ ਕਿ ਇਸ  ਚੌਥੇ ਸੈਮੀਨਾਰ ’ਚ ਗੁਰਮਤਿ ਖ਼ਾਲਸਾ ਕਾਲਜ ਪਟਿਆਲਾ ਦੇ ਸਹਾਇਕ ਪ੍ਰੋ. ਡਾ. ਅਰਸ਼ਪ੍ਰੀਤ ਕੌਰ, ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਗਰਲਜ ਆਕਡ ਪਟਿਆਲਾ ਦੇ ਧਾਰਮਿਕ ਅਧਿਆਪਕ ਡਾ. ਹਰਪ੍ਰੀਤ ਕੌਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਡਾ. ਸਿਕੰਦਰ ਸਿੰਘ ਅਤੇ ਸਿੱਖ ਮਿਸ਼ਨ ਕੋਸ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਸੰਪਾਦਕ ਡਾ. ਪਰਮਵੀਰ ਸਿੰਘ  ਵਲੋਂ ਪਰਚੇ ਪੜ੍ਹੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭਮਾਰਸੀ, ਹਰਮਨਜੀਤ ਸਿੰਘ, ਡਾ. ਹਰਦੇਵ ਸਿੰਘ, ਅਮਰਜੀਤ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ