Thursday, September 18, 2025

Malwa

ਪਟਿਆਲਾ ਜ਼ਿਲ੍ਹੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ

September 11, 2022 06:28 PM
SehajTimes

ਪਟਿਆਲਾ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਅੱਜ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ 12 ਸਤੰਬਰ ਨੂੰ ਸ਼ਾਮ 4 ਵਜੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਜ਼ਿਲ੍ਹੇ ਦੇ ਸਮੂਹ ਵਿਧਾਇਕ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਤੌਰ ਉਤੇ ਸਮਾਗਮ ਵਿੱਚ ਪੁੱਜੇ ਰਹੇ ਹਨ। ਉਨ੍ਹਾਂ ਦੱਸਿਆ ਸਮਾਗਮ ਦੌਰਾਨ ਪੀ.ਟੀ. ਸ਼ੋਅ, ਸਪੈਸ਼ਲ ਚਿਲਡਰਨ ਦੌੜ, ਰੱਸ਼ਾਕਸੀ ਮੁਕਾਬਲਾ ਤੇ 100 ਮੀਟਰ ਦੌੜ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਪਟਿਆਲਾ ਵਾਸੀ ਪਰਿਵਾਰਾਂ ਸਮੇਤ ਇਸ ਸਮਾਰੋਹ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ 10 ਦਿਨ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਪਟਿਆਲਾ ਵਾਸੀ ਬੱਚਿਆਂ ਦੀ ਸ਼ਮੂਲੀਅਤ ਜ਼ਰੂਰ ਕਰਵਾਉਣ ਤਾਂ ਜੋ ਛੋਟੇ ਬੱਚਿਆਂ ਵਿੱਚ ਵੀ ਖੇਡਾਂ ਵਿੱਚ ਹਿੱਸਾ ਲੈਣ ਦੀ ਚਿਣਗ ਪੈਦਾ ਹੋਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨ੍ਹਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲ੍ਹਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ। ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।

Have something to say? Post your comment

 

More in Malwa

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਕੀਤੀਆਂ ਮੀਟਿੰਗਾਂ

ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ