Thursday, September 18, 2025

Chandigarh

ਸਿੱਧੂ ਮੂਸੇਵਾਲਾ ਕਤਲ ਮਾਮਲਾ : ਮੁੱਖ ਸ਼ੂਟਰ ਦੋ ਸਾਥੀਆਂ ਸਣੇ ਭਾਰਤ-ਨੇਪਾਲ ਸਰਹੱਦ ਤੋਂ ਕਾਬੂ

September 11, 2022 06:41 PM
SehajTimes

ਚੰਡੀਗੜ੍ਹ : ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਉਸਦੇ ਸਾਥੀਆਂ, ਜੋ ਨੇਪਾਲ ਭੱਜਣ ਦੀ ਤਾਕ ’ਚ ਸਨ, ਨੂੰ ਪੱਛਮੀ ਬੰਗਾਲ ਦੀ ਭਾਰਤ-ਨੇਪਾਲ ਸਰਹੱਦ ਤੋਂ ਕਾਬੂ ਕਰ ਲਿਆ ਹੈ ਜਿਸ ਨਾਲ ਇਸ ਸਾਰੀ ਸਾਜ਼ਿਸ਼ ਤੋਂ ਪਰਦਾ ਉੱਠਣ ਦੇ ਨਾਲ-ਨਾਲ ਇਨ੍ਹਾਂ ਗੈਂਗਸਟਰਾਂ ਦੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਗਿਆ ਹੈ। ਇਹ ਆਪਰੇਸ਼ਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫ਼ੋਰਸ (ਏਜੀਟੀਐਫ) ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਮਿਲ ਕੇ ਕੀਤਾ ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦਸਿਆ ਕਿ ਮੁੱਖ ਕਾਤਲ ਦੀਪਕ ਮੁੰਡੀ ਨੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ, ਜਿਸਦੀ 29 ਮਈ ਨੂੰ ਗੈਂਗਸਟਰਾਂ ਵਲੋਂ ਹਤਿਆ ਕਰ ਦਿਤੀ ਗਈ ਸੀ, ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ।
ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਦੇ ਖਰੀਬਾੜੀ ਪੁਲਿਸ ਸਟੇਸ਼ਨ ਦੇ ਖੇਤਰ ਵਿਚ ਭਾਰਤ-ਨੇਪਾਲ ਚੌਕੀ ਨੇੜੇ ਸਨੀਵਾਰ ਨੂੰ ਦੀਪਕ ਮੁੰਡੀ ਦੇ ਨਾਲ ਗਿ੍ਰਫ਼ਤਾਰ ਕੀਤੇ ਗਏ ਦੋ ਵਿਅਕਤੀਆਂ ਦੀ ਪਛਾਣ ਕਪਿਲ ਪੰਡਿਤ ਅਤੇ ਰਾਜਿੰਦਰ ਉਰਫ ਜੋਕਰ ਵਜੋਂ ਹੋਈ ਹੈ। ਏਆਈਜੀ ਗੁਰਮੀਤ ਚੌਹਾਨ ਅਤੇ ਡੀਐਸਪੀ ਬਿਕਰਮ ਬਰਾੜ ਦੀ ਅਗਵਾਈ ਵਿੱਚ ਏਜੀਟੀਐਫ ਦੀ ਟੀਮ ਸਨੀਵਾਰ ਦੇਰ ਰਾਤ ਮੁੰਡੀ ਅਤੇ ਉਸਦੇ ਦੋ ਸਾਥੀਆਂ ਨੂੰ ਹਵਾਈ ਰਸਤੇ ਰਾਹੀਂ ਪੰਜਾਬ ਲੈ ਕੇ ਆਈ।
ਇਨ੍ਹਾਂ ਤਿੰਨ ਗਿ੍ਰਫ਼ਤਾਰੀਆਂ ਨਾਲ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 23 ਹੋ ਗਈ ਹੈ ਜਦਕਿ ਪੁਲਿਸ ਨੇ ਅੰਮਿ੍ਰਤਸਰ ਦੇ ਪਿੰਡ ਭਕਨਾ ਵਿਚ ਇੱਕ ਮੁਕਾਬਲੇ ਦੌਰਾਨ ਮਨਪ੍ਰੀਤ ਸਿੰਘ ਉਰਫ ਮਨੂ ਕੁੱਸਾ ਅਤੇ ਜਗਰੂਪ ਸਿੰਘ ਉਰਫ ਰੂਪਾ ਨਾਮੀ ਦੋ ਸ਼ੂਟਰਾਂ ਨੂੰ ਮਾਰ ਮੁਕਾਇਆ ਸੀ। ਇਸ ਤੋਂ ਪਹਿਲਾਂ ਗਿ੍ਰਫਤਾਰ ਕੀਤੇ ਗਏ ਹੋਰ ਸ਼ੂਟਰਾਂ ਦੀ ਪਛਾਣ ਪਿ੍ਰਆਵਰਤ ਫੌਜੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ, ਜਿਨ੍ਹਾਂ ਨਾਲ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਵੀ ਮੌਜੂਦ ਸਨ, ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਮੁੰਡੀ ਅਤੇ ਕਪਿਲ ਦੋਵੇਂ ਇਕੱਠੇ ਰਹਿ ਰਹੇ ਸਨ ਅਤੇ ਕੈਨੇਡਾ ਅਧਾਰਤ ਗੈਂਗਸਟਰ ਗੋਲਡੀ ਬਰਾੜ (ਮੁੱਖ ਸਾਜਿਸ਼ਕਰਤਾ) ਦੇ ਨਿਰਦੇਸ਼ਾਂ ’ਤੇ ਲਗਾਤਾਰ ਅਪਣੇ ਟਿਕਾਣੇ ਬਦਲ ਰਹੇ ਸਨ।
ਕਪਿਲ ਪੰਡਿਤ ਨੇ ਸਲਮਾਨ ਖ਼ਾਨ ਨੂੰ ਵੀ ਮਾਰਨ ਦੀ ਰਚੀ ਸੀ ਸਾਜਿਸ਼
ਕਪਿਲ ਪੰਡਿਤ, ਜੋ ਰਾਜਸਥਾਨ ਦੇ ਜ਼ਿਲ੍ਹਾ ਚੁਰੂ ਵਿਚ ਉਸ ਦੇ ਜੱਦੀ ਪਿੰਡ ਬੇਵੜ ਦੇ ਇਕ ਵਿਅਕਤੀ ਦੇ ਕਤਲ ਦੇ ਦੋਸ਼ ਵਿੱਚ ਜੇਲ੍ਹ ’ਚ ਬੰਦ ਸੀ, ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਆਪਣੀ ਮਾਂ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਸਾਲ 2021 ਵਿਚ ਪੈਰੋਲ ’ਤੇ ਬਾਹਰ ਆਇਆ ਸੀ ਅਤੇ ਉਦੋਂ ਤੋਂ ਹੀ ਉਹ ਫਰਾਰ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਦੋਂ ਹੀ ਉਸ ਨਾਲ ਲਾਰੈਂਸ ਬਿਸ਼ਨੋਈ ਗੈਂਗ ਨੇ ਸੰਪਤ ਨਹਿਰਾ ਅਤੇ ਗੋਲਡੀ ਬਰਾੜ ਰਾਹੀਂ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਹੱਤਿਆ ਨੂੰ ਅੰਜਾਮ ਦੇਣ ਲਈ ਸੰਪਰਕ ਕੀਤਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਲਮਾਨ ਖਾਨ ਨੂੰ ਮਾਰਨ ਦੀ ਰਣਨੀਤੀ ਘੜਨ ਲਈ ਕਪਿਲ ਨੂੰ ਸਚਿਨ ਬਿਸ਼ਨੋਈ ਅਤੇ ਸੰਤੋਸ਼ ਯਾਦਵ ਨਾਲ ਮਿਲ ਕੇ ਰੇਕੀ ਕਰਨ ਲਈ ਕਿਹਾ ਗਿਆ ਸੀ।
ਕਪਿਲ ਨੇ ਖੁਲਾਸਾ ਕੀਤਾ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਬਿਸ਼ਨੋਈ ਗੈਂਗ ਦੇ ਇਸ਼ਾਰੇ ’ਤੇ ਪਹਿਲਾਂ ਵੀ ਉਸਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੇ ਇਰਾਦੇ ਨਾਲ ਕਈ ਵਾਰ ਰੇਕੀ ਕੀਤੀ ਸੀ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਵਿਦੇਸ਼ਾਂ ਨੂੰ ਫ਼ਰਾਰ ਹੋਏ ਗੈਂਗਸਟਰਾਂ ਨੂੰ ਫੜਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਇਸੇ ਸਿਲਸਿਲੇ ਤਹਿਤ ਗੈਂਗਸਟਰ ਸਚਿਨ ਥਾਪਨ ਨੂੰ ਅਜਰਬਾਈਜਾਨ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਜਲਦੀ ਹੀ ਉਸਨੂੰ ਭਾਰਤ ਹਵਾਲੇ ਕਰ ਦਿਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ 24 ਮੁਲਜਮਾਂ ਵਿਰੁਧ ਚਲਾਨ ਪੇਸ਼ ਕੀਤਾ ਹੈ।
ਦੱਸਣਯੋਗ ਹੈ ਕਿ ਪੁਲਿਸ ਨੇ ਗਿ੍ਰਫ਼ਤਾਰ ਕੀਤੇ ਵਿਅਕਤੀਆਂ ਨੂੰ ਐਤਵਾਰ ਨੂੰ ਮਾਨਸਾ ਅਦਾਲਤ ਵਿਚ ਪੇਸ਼ ਕਰ ਕੇ ਛੇ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ।

Have something to say? Post your comment

 

More in Chandigarh

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ