Thursday, September 18, 2025

Chandigarh

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

September 29, 2022 05:08 PM
SehajTimes

ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਦਬਾਅ ਦੇ ਸਖ਼ਤ ਕਾਰਵਾਈ ਕਰਨ ਦੀ ਹਦਾਇਤ

ਚੰਡੀਗੜ: ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਨੂੰ ਜੜੋਂ ਪੁੱਟਣ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਅੱਜ ਮੋਹਾਲੀ ਵਿਖੇ ਜਿਲ੍ਹੇ ਦੇ ਐਸ.ਐਸ.ਪੀ, ਐਸ.ਪੀਜ਼, ਡੀ.ਐਸ.ਪੀਜ਼ ਅਤੇ ਇਲਾਕੇ ਦੇ ਐਸ.ਐਚ.ਓਜ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਹਰ ਸੰਭਵ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਗਏ। ਉਨ੍ਹਾਂ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਦਬਾਅ ਦੇ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਸਾਫ ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਮੰਤਰੀ ਵੱਲੋਂ ਅੱਜ ਮੁਹਾਲੀ ਵਿਖੇ ਪੁਲਿਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸਮਾਜ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵ ਕਾਰਨ ਨਸ਼ਾ ਕਰਨ ਵਾਲੇ ਨੌਜਵਾਨਾਂ ਦਾ ਭਵਿੱਖ ਹਨੇਰੇ ਵਿੱਚ ਜਾ ਰਿਹਾ ਹੈ।  ਉਨ੍ਹਾ ਕਿਹਾ ਕਿ ਨਸ਼ੇ ਦਾ ਆਦੀ ਮਨੁੱਖ ਜਿਥੇ ਆਰਥਿਕ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ, ਉਥੇ ਸ਼ਰੀਰਕ ਤੌਰ ਤੇ ਵੀ ਕਮਜੋਰ ਹੋ ਜਾਂਦਾ ਹੈ।  ਉਨ੍ਹਾ ਕਿਹਾ ਕਿ ਨਸ਼ੇ ਨਾਲ ਗ੍ਰਸਤ ਨੌਜਵਾਨ ਦੇਸ਼ ਬਾਰੇ ਤਾਂ ਕੀ ਆਪਣੇ ਅਤੇ ਆਪਣੇ ਪਰਿਵਾਰ ਬਾਰੇ ਵੀ ਨਹੀਂ ਸੋਚਦਾ, ਉਹ ਨਸ਼ੇ ਤੋਂ ਛੁਟਕਾਰਾ ਪਾਉਣ ਦੀ ਬਜਾਏ ਆਪਣੇ ਸਮੂਹ ਪਰਿਵਾਰ ਨੂੰ ਨਰਕ ਭੋਗਣ ਲਈ ਮਜਬੂਰ ਕਰਦਾ ਹੈ। 
ਉਨ੍ਹਾ ਪੁਲਿਸ ਪ੍ਰਸਾਸ਼ਨ ਵੱਲੋਂ ਨਸ਼ੇ ਦੇ ਖਾਤਮੇ ਲਈ ਆਰੰਭ ਕੀਤੀ ਮੁਹਿੰਮ ਨੂੰ ਹੋਰ ਤੇਜ ਕਰਨ ਤੇ ਜੋਰ ਦਿੰਦਿਆਂ ਕਿਹਾ ਕਿ ਨਸ਼ੇ ਨੂੰ ਸੂਬੇ ਵਿੱਚੋਂ ਹਰ ਹਾਲਤ ਵਿੱਚ ਖਤਮ ਕੀਤਾ ਜਾਣਾ ਹੈ ਇਸ ਮੁਹਿਮ ਵਿੱਚ ਪੁਲਿਸ ਵੱਡਾ ਰੋਲ ਨਿਭਾ ਸਕਦੀ ਹੈ। । ਇਸ ਮੌਕੇ ਉਨ੍ਹਾਂ ਪੁਲਿਸ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਨੂੰ ਫੈਲਾਉਣ ਵਾਲਿਆਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆ ਵਿਰੁੱਧ ਜ਼ੀਰੋ ਟੋਲਰੈਂਸ ਤੇ ਕੰਮ ਕਰ ਰਹੀ ਹੈ ।
ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਹਰ ਹਾਲਤ ਵਿੱਚ ਖਤਮ ਕਰ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਨਸ਼ਿਆਂ ਦੀ ਸੌਦਾਗਰੀ ਕਰਨ ਅਤੇ ਨਸ਼ਿਆਂ ਨੂੰ ਫੈਲਾਉਣ ਵਾਲਿਆਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਵਿੱਚ ਜੇਕਰ ਕਿਸੇ ਪੁਲਿਸ ਅਧਿਕਾਰੀਆਂ ਵੱਲੋਂ ਕੋਈ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਉਸ ਮੁਲਾਜ਼ਮ ਵਿਰੁੱਧ ਵੀ ਸ਼ਖਤੀ ਨਾਲ ਨਿਪਟਿਆ ਜਾਵੇਗਾ।   
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਜੁਟ ਹੋ ਕੇ ਨਸ਼ਿਆਂ ਨੂੰ ਜੜੋਂ ਖਤਮ ਲਈ ਪੁਲਿਸ ਅਤੇ ਪ੍ਰਸਾਸਨ ਦਾ ਸਾਥ ਦੇਣ ਤਾਂ ਜੋ ਨੌਜਵਾਨ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਦੂਰ ਰਹਿ ਕੇ ਚੰਗੇ ਸਮਾਜ ਦੀ ਸਿਰਜਣਾ ਕਰ ਸਕਣ ।   
ਇਸ ਮੌਕੇ ਐਸ.ਪੀ.(ਆਰ) ਨਵਰੀਤ ਸਿੰਘ ਵਿਰਕ, ਐਸ.ਪੀ.ਇੰਨਵੈਸਟੀਗੇਸ਼ਨ ਅਮਨਦੀਪ ਬਰਾੜ,  ਡੀ.ਐਸ.ਪੀ ਖਰੜ-2 ਧਰਮਵੀਰ ਸਿੰਘ, ਡੀ.ਐਸ.ਪੀ ਖਰੜ-1 ਰੁਪਿੰਦਰ ਕੌਰ ਸੋਹੀ ਤੋਂ ਇਲਾਵਾ ਹੋਰ ਥਾਣਿਆਂ ਦੇ ਮੁੱਖ ਅਫਸਰ ਮੌਜੂਦ ਸਨ। 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ