Friday, December 05, 2025

Chandigarh

ਸਪੋਰਟਸ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਇੰਟਰ ਕਾਲਜ ਬੈਡਮਿੰਟਨ ਮੁਕਾਬਲੇ ਸ਼ੁਰੂ

September 29, 2022 05:16 PM
SehajTimes

ਪਟਿਆਲਾ : ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਲੈਫ: ਜਨਰਲ (ਡਾ.) ਜੇ.ਐੱਸ. ਚੀਮਾ ਦੀ ਅਗਵਾਈ ਵਿਚ ਅੱਜ ਦੋ ਰੋਜ਼ਾ ਇੰਟਰ ਕਾਲਜ ਬੈਡਮਿੰਟਨ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਸ਼ੁਰੂ ਹੋਏ ਸਮਾਰੋਹ ਵਿਚ ਪਹੁੰਚੇ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਐੱਨ.ਸੀ.ਸੀ. ਦੇ ਵਿਦਿਆਰਥੀਆਂ, ਬੈਂਡ ਟੀਮ ਅਤੇ ਖਿਡਾਰੀਆਂ ਨੇ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਰਜਿਸਟਰਾਰ ਕਰਨਲ ਨਵਜੀਤ ਸਿੰਘ ਸੰਧੂ, ਡਾਇਰੈਕਟਰ ਆਫ਼ ਸਪੋਰਟਸ ਡਾ. ਅਨੁਭਵ ਵਾਲੀਆ ਵੀ ਉਚੇਚੇ ਤੌਰ 'ਤੇ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਇਹਨਾਂ ਦੋ ਦਿਨ ਦੇ ਬੈਡਮਿੰਟਨ ਮੁਕਾਬਲਿਆਂ ਵਿਚ ਪੰਜਾਬ ਸਪੋਰਟਸ ਯੂਨੀਵਰਸਿਟੀ ਕੈਂਪਸ, ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਖਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਅੰਮ੍ਰਿਤਸਰ, ਮਾਤਾ ਗੁਰਦੇਵ ਕੋਰ ਮੈਮੋਰੀਅਲ ਸ਼ਾਹੀ ਸਪੋਰਟਸ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਸਮਰਾਲਾ, ਸ਼ਹੀਦ ਕਾਂਸ਼ੀ ਰਾਮ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਭਾਗੋਮਾਜਰਾ, ਗੌਰਮਿੰਟ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਦੀਆਂ (ਮਹਿਲਾ/ਪੁਰਸ਼) ਟੀਮਾਂ ਹਿੱਸਾ ਲੈ ਰਹੀਆਂ ਹਨ। 

ਇਸ ਸਮਾਰੋਹ ਦਾ ਉਦਘਾਟਨ ਕਰਦਿਆਂ ਉਪ ਕੁਲਪਤੀ ਡਾ. ਜੇ.ਐੱਸ. ਚੀਮਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਵਿਦਿਆਰਥੀਆਂ ਨਾਲ ਇਹ ਵਾਅਦਾ ਕੀਤਾ ਕਿ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਖੇਡਾਂ ਨਾਲ ਸਬੰਧਤ ਇੰਟਰ ਕਾਲਜ ਟੂਰਨਾਮੈਂਟ ਕਰਵਾਏ ਜਾਣਗੇ।

ਇਸ ਮੌਕੇ ਖਿਡਾਰੀਆਂ ਨੇ ਬੜੇ ਜੋਸ਼ ਨਾਲ ਮੁਕਾਬਲਿਆਂ ਵਿਚ ਭਾਗ ਲਿਆ। ਇਸ ਮੁਕਾਬਲੇ ਦੇ ਕੋਆਰਡੀਨੇਟਰ ਸ਼੍ਰੀਮਤੀ ਰਾਜਵਿੰਦਰ ਕੌਰ, ਮਿਸ. ਸਿਮਰਤ ਜੋਸ਼ਨ ਅਤੇ ਕੋਚ ਤਲਵਿੰਦਰ ਵੀ ਮੌਜੂਦ ਸਨ।

Have something to say? Post your comment

 

More in Chandigarh

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ 

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ’: 278ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ 2.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

'ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ

'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ, ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ