Friday, March 29, 2024
BREAKING NEWS
ਗੁਰੂ ਨਾਨਕ ਇੰਸਟੀਚਿਊਟ ਪਟਿਆਲਾ ਵਿੱਖੇ ਫਸਟ ਏਡ ਫਾਇਰ ਸੇਫਟੀ 'ਤੇ ਕਰਵਾਈ ਗਈ ਵਰਕਸ਼ਾਪ SRS Vidyapeeth Samana ਵਿੱਚ ਅਧਿਆਪਕਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਲਗਾਇਆ ਗਿਆ ਸੈਮੀਨਾਰ* ਬਾਧਿਰ (ਡੈਫ) ਵੋਟਰਾਂ ਨੂੰ ਜਾਗਰੁਕ ਕਰਨ ਲਈ ਗੁਰੂਗ੍ਰਾਮ ਤੋਂ ਸ਼ੁਰੂ ਹੋਇਆ ਅਨੋਚਾ ਯਤਨਵੋਟ ਬਨਵਾਉਣ ਦਾ ਆਖੀਰੀ ਸਮਾ 26 ਅਪ੍ਰੈਲ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਲੀਡਰਾਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਡੇਰਿਆਂ ਦੇ ਦੌਰੇ ਕੀਤੇ ਸ਼ੁਰੂSGPC ਵਲੋਂ ਸਲਾਨਾ ਬਜਟ 2024-25 ਪੇਸ਼ਜ਼ਿਲ੍ਹੇ ’ਚ ਸ਼ਾਮ 7 ਤੋਂ ਸਵੇਰ 9 ਵਜੇ ਤੱਕ ਕਣਕ ਦੀ ਕੰਬਾਈਨ ਨਾਲ ਕਟਾਈ ’ਤੇ ਰੋਕCM ਭਗਵੰਤ ਮਾਨ ਨੇ ਆਪਣੀ ਧੀ ਦਾ ਰੱਖਿਆ ਨਾਂ

National

ਬੱਚਿਆਂ ਦਾ ਵਿਕਾਸ ਸਮਾਜਿਕ ਸੁਰੱਖਿਆ ਵਿਭਾਗ ਦੀ ਮਹੱਤਵਪੂਰਨ ਜ਼ਿੰਮੇਵਾਰੀ: ਡਾ. ਬਲਜੀਤ ਕੌਰ

November 16, 2022 07:56 PM
Advocate Dalip Singh Wasan

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ "ਉਡਾਰੀਆਂ"-ਬਾਲ ਵਿਕਾਸ ਮੇਲਾ ਹਫਤਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ  ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।  ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਦੇ ਵਿਸ਼ੇਸ ਸੰਦੇਸ਼ ਨਾਲ ਅੱਜ ਸੂਬੇ ਦੀਆਂ ਸਾਰੀਆਂ ਆਂਗਣਵਾੜੀਆਂ ਵਿੱਚ ਬਾਲ ਵਿਕਾਸ ਮੇਲੇ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਨਾਲ ਜੁੜੇ ਸਾਰੇ ਬੱਚਿਆਂ ਦੇ ਸੰਪੂਰਨ ਵਿਕਾਸ ਦੀ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸਦੀ ਸਫਲਤਾ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਕਈ ਪ੍ਰੋਗਰਾਮਾਂ ਜਿਵੇਂ ਕਿ ਪ੍ਰੀ-ਸਕੂਲ ਸੇਵਾਵਾਂ, ਪੋਸ਼ਣ ਅਭਿਆਨ, ਡਿਜੀਟਲ ਪੇਰੈਂਟ ਮਾਰਗਦਰਸ਼ਕ ਪ੍ਰੋਗਰਾਮ ਆਦਿ ਦਾ ਆਯੋਜਨ ਕੀਤਾ ਜਾ  ਰਿਹਾ ਹੈ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਮੇਲਾ ਨਾ ਸਿਰਫ਼ ਮਾਪਿਆਂ ਨੂੰ ਸਗੋਂ ਪੂਰੇ ਪਿੰਡ ਨੂੰ ਬਾਲ ਵਿਕਾਸ ਲਈ ਵਚਨਬੱਧ ਕਰਨ ਦਾ ਇੱਕ ਵਧੀਆ ਮੌਕਾ ਹੈ, ਜਿਸ ਨਾਲ ਭਵਿੱਖ ਵਿੱਚ ਬੱਚਿਆਂ ਲਈ ਸਕਾਰਾਤਮਕ ਨਤੀਜੇ  ਸਾਹਮਣੇ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਦੇ ਵਿਕਾਸ ਲਈ ਉਹਨਾਂ ਦੇ ਪੋਸ਼ਣ, ਖੇਲ-ਅਧਾਰਿਤ ਸਿਖਲਾਈ, ਬਚਾਅ ਸੁਰੱਖਿਆ ਅਤੇ ਸਰੋਤ, ਸਕਾਰਾਤਮਕ ਪਾਲਣ ਪੋਸ਼ਣ  ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ।
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ “ਉਡਾਰੀਆਂ - ਬਾਲ ਵਿਕਾਸ ਮੇਲਾ” ਨੂੰ ਸਫਲ ਬਣਾਉਣ ਲਈ ਯੋਗ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ।

Have something to say? Post your comment