Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡੇਂਗੂ ਫੈਲਣ ਤੋਂ ਰੋਕਣ ਲਈ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਘਰਾਂ ਦੇ ਕੱਟੇ ਜਾਣਗੇ ਚਲਾਨ : ਡਿਪਟੀ ਕਮਿਸ਼ਨਰ

November 16, 2022 08:01 PM
SehajTimes

ਐਸ.ਏ.ਐਸ ਨਗਰ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਸਿਹਤ ਮਹਿਕਮੇ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਵਿਰੁੱਧ ਸਖਤੀ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪੈਡਿੰਗ ਪਏ ਕੰਮਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਤੰਬਾਕੂ ਦੀ ਵਰਤੋਂ ਸਬੰਧੀ ਕੋਟਪਾ (ਸਿਗਰਟ ਅਤੇ ਦੂਜੇ ਤੰਬਾਕੂ ਉਤਪਾਦ ਐਕਟ) ਤਹਿਤ ਵੀ ਵੱਧ ਤੋਂ ਵੱਧ ਚਲਾਨਿੰਗ ਕੀਤੀ ਜਾਵੇ। 


ਮੀਟਿੰਗ ਦੀ ਸ਼ੁਰੂਆਤ ਵਿੱਚ ਸਿਹਤ ਵਿਭਾਗ ਵੱਲੋਂ ਕਿਹਾ ਗਿਆ ਕਿ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੇਸ਼ ਵਿੱਚੋਂ ਖਸਰੇ ਦੀ ਬਿਮਾਰੀ ਨੂੰ ਦਸੰਬਰ 2023 ਤੱਕ ਖਤਮ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਤਹਿਤ ਛੋਟੇ ਬੱਚਿਆ ਨੂੰ ਪਹਿਲਾ ਟੀਕਾ 9 ਮਹੀਨੇ ਦੀ ਉਮਰ ਵਿੱਚ ਅਤੇ ਦੂਸਰਾ ਟੀਕਾ 16 ਮਹੀਨੇ ਦੀ ਉਮਰ ਤੇ ਲਗਾਇਆ ਜਾਂਦਾ ਹੈ । ਜੇਕਰ ਕਿਸੇ ਹਲਾਤਾਂ ਵਿੱਚ ਇਹ ਟੀਕਾ ਲਗਣੋ ਰਹਿ ਜਾਦਾ ਹੈ ਤਾਂ 5 ਸਾਲ ਤੱਕ ਦੀ ਉਮਰ ਦੇ ਬੱਚੇ ਨੂੰ ਵੀ ਇਹ ਟੀਕਾ ਲਗਾਇਆ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਵਾਸੀ ਮਜਦੂਰਾ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਬੱਚਿਆ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ ਅਤੇ ਜਿਲ੍ਹੇ ਨੂੰ ਦਸਬੰਰ 2023 ਤੱਕ ਖਸਰਾ ਮੁਕਤ ਬਣਾਇਆ ਜਾ ਸਕੇ । 

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਬਿਮਾਰੀ ਦੀ ਰੋਕਥਾਮ ਲਈ ਖੜੇ ਪਾਣੀ ਵਿਚਲੇ ਪੈਦਾ ਹੋ ਰਹੇ ਡੇਂਗੂ ਦੇ ਲਾਰਵੇ ਨੂੰ ਵੀ ਚੈਕ ਕੀਤਾ ਜਾਵੇ ਅਤੇ ਜੇਕਰ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਥਾਂ ਨਾਲ ਸਬੰਧਤਾਂ ਦਾ ਚਾਲਾਨ ਕੀਤਾ ਜਾਵੇ । ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਪਾਸੋ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ, ਨੀਲਾ ਕਾਰਡਧਾਰਕ, ਕਿਰਤ ਵਿਭਾਗ ਦੇ ਰਜਿਸਟਰਡ ਉਸਾਰੀ ਮਜ਼ਦੂਰ, ਪੰਜਾਬ ਮੰਡੀ ਬੋਰਡ ਨਾਲ ਰਜਿਸਟਰਡ ਕਿਸਾਨ, ਛੋਟੇ ਵਪਾਰੀ, ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਦਿੱਤੀਆ ਜਾ ਰਹੀਆਂ ਸਹੂਲਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ,ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਪੂਜਾ ਐਸ.ਗਰੇਵਾਲ,ਐਸ.ਡੀ.ਐਮ ਖਰੜ੍ਹ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ, ਸਿਵਲ ਸਰਜਨ ਸ੍ਰੀਮਤੀ ਅਦਰਸ਼ਪਾਲ ਕੌਰ ਆਦਿ ਹਾਜ਼ਰ ਸਨ ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ