Friday, December 05, 2025

Chandigarh

ਆਪ' ਭਾਜਪਾ ਨੂੰ ਪੰਜਾਬ ਦੇ ਮਾਮਲਿਆਂ 'ਚ ਦਖਲ ਦੇਣ ਦਾ ਮੌਕਾ ਦੇ ਰਹੀ: ਕਾਂਗਰਸ

November 16, 2022 08:15 PM
SehajTimes
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਵਲੋਂ ਸੂਬੇ ਵਿੱਚ ਅਮਨ-ਕਾਨੂੰਨ ਦੇ ਮੁੱਦੇ 'ਤੇ ਸਵਾਲ ਉਠਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਚੁਟਕੀ ਲੈਂਦਿਆਂ ਕਿਹਾ ਹੈ ਕਿ ਅਜਿਹਾ ਕਰਕੇ ਇਹ (ਆਪ ਸਰਕਾਰ) ਭਾਜਪਾ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖਲ ਦੇਣ ਦਾ ਮੌਕਾ ਦੇ ਰਹੀ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ, ਕੇਂਦਰੀ ਗ੍ਰਹਿ ਮੰਤਰੀ ਵੱਲੋਂ ਅਮਨ-ਕਾਨੂੰਨ ਦੇ ਮੁੱਦੇ ’ਤੇ ਸੂਬੇ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਂਦਰ ਵੱਲੋਂ ਜਾਂਚ ਕਰਵਾਉਣੀ ਕਿਸੇ ਵੀ ਸੂਬੇ ਸਰਕਾਰ ਲਈ ਚੰਗੀ ਗੱਲ ਨਹੀਂ ਹੈ, ਖਾਸ ਕਰਕੇ ਕਾਨੂੰਨ ਵਿਵਸਥਾ ਦੇ ਮੁੱਦੇ ਤੇ, ਪਰ 'ਆਪ' ਸਰਕਾਰ ਨੇ (ਕੇਂਦਰ) ਨੂੰ ਇਹ ਮੌਕਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ, ਧਰਮ ਦੇ ਨਾਂ ’ਤੇ ਹੋ ਰਹੀਆਂ ਹੱਤਿਆਵਾਂ ਅਤੇ ਗੈਂਗਸਟਰ ਕਲਚਰ ਦੇ ਮੁੱਦੇ ’ਤੇ ਪੰਜਾਬ ਸਰਕਾਰ ਇੱਕ ਵਾਰ ਫਿਰ ਬੈਕਫੁੱਟ ’ਤੇ ਆ ਗਈ ਹੈ।  ਇਹ ਇੱਕ ਅਜਿਹੀ ਸਰਕਾਰ ਦੀ ਕਾਰਗੁਜ਼ਾਰੀ ਦਾ ਜਵਾਬ ਹੈ, ਜੋ ਆਪਣੀਆਂ ਤਰਜੀਹਾਂ ਨੂੰ ਭੁੱਲ ਕੇ ਜ਼ਿੰਮੇਵਾਰੀ ਤੋਂ ਭੱਜ ਗਈ ਹੈ।
ਸੂਬਾ ਕਾਂਗਰਸ ਨੇ ਹਾਲਾਂਕਿ ਕਿਹਾ ਕਿ ਕੇਂਦਰ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦਾ, ਜੋ ਅਸਲ ਵਿੱਚ ਸੁਰੱਖਿਆ ਉਪਕਰਨਾਂ ਅਤੇ ਏਜੰਸੀਆਂ ਨੂੰ ਕੰਟਰੋਲ ਕਰਦਾ ਹੈ।  ਪਰ ਮੁੱਖ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ, ਕਿਉਂਕਿ ਕਾਨੂੰਨ ਵਿਵਸਥਾ ਸੂਬੇ ਦਾ ਵਿਸ਼ਾ ਹੈ।
ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੂਜੇ ਸੂਬਿਆਂ 'ਚ ਰੁੱਝੀ ਹੋਈ ਹੈ, ਜਿਸ ਕਾਰਨ ਪੰਜਾਬ ਦੇ ਮਾਮਲੇ ਹੇਠਲੇ ਪੱਧਰ 'ਤੇ ਛੱਡ ਦਿਤੇ ਗਏ ਹਨ, ਜਿਸ ਨਾਲ ਕੇਂਦਰ ਨੂੰ ਸਵਾਲ ਕਰਨ ਦਾ ਮੌਕਾ ਮਿਲ ਗਿਆ ਅਤੇ ਇਹ ਸੂਬੇ ਲਈ ਠੀਕ ਨਹੀਂ ਹੈ |
ਵੜਿੰਗ ਨੇ ਕਿਹਾ ਕਿ ਜਦੋਂ ਕੇਂਦਰ ਸੂਬੇ ਦੇ ਮਾਮਲਿਆਂ ਵਿੱਚ ਹੱਦੋਂ ਵੱਧ ਦਖਲਅੰਦਾਜ਼ੀ ਕਰਨਾ ਸ਼ੁਰੂ ਕਰ ਦਿੰਦਾ ਹੈ ਤਾਂ ਇਹ ਨਾ ਤਾਂ ਪੰਜਾਬ ਅਤੇ ਨਾ ਹੀ ਦੇਸ਼ ਦੇ ਸੰਘੀ ਢਾਂਚੇ ਲਈ ਚੰਗਾ ਹੋਵੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਰਾਦੇ ਬਿਲਕੁਲ ਸਪੱਸ਼ਟ ਹਨ ਅਤੇ ‘ਆਪ’ ਸਰਕਾਰ ਆਪਣੀ ਨਾਕਾਬਲਿਅਤ ਅਤੇ ਗਲਤ ਤਰਜੀਹਾਂ ਕਾਰਨ ਉਸਨੂੰ ਸਾਰੇ ਮੌਕੇ ਦੇ ਰਹੀ ਹੈ।  ਉਨ੍ਹਾਂ ਮੁੱਖ ਮੰਤਰੀ ਨੂੰ ਆਪਣੀਆਂ ਤਰਜੀਹਾਂ ਸਹੀ ਕਰਨ ਅਤੇ ਹੋਰਨਾਂ ਸੂਬਿਆਂ ਦੀ ਬਜਾਏ ਪੰਜਾਬ 'ਤੇ ਧਿਆਨ ਕੇਂਦਰਿਤ ਕਰਨ ਦੀ ਸਲਾਹ ਦਿੱਤੀ ਹੈ।

Have something to say? Post your comment

 

More in Chandigarh

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ 

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ’: 278ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ 2.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

'ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ

'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ, ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ