Sunday, January 18, 2026
BREAKING NEWS
ਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ 

Malwa

ਜਨ ਸੁਵਿਧਾ, ਜਨ ਸੁਣਵਾਈ ਤੇ ਮਾਲ ਸੁਵਿਧਾ ਕੈਂਪ 23 ਨਵੰਬਰ ਨੂੰ : ਡਿਪਟੀ ਕਮਿਸ਼ਨਰ ਪਟਿਆਲਾ

November 22, 2022 10:37 AM
SehajTimes

ਪਟਿਆਲਾ : ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 23 ਨਵੰਬਰ ਨੂੰ ਜਨ ਸੁਵਿਧਾ, ਜਨ ਸੁਣਵਾਈ ਅਤੇ ਮਾਲ ਸੁਵਿਧਾ ਕੈਂਪ ਪਟਿਆਲਾ ਦਿਹਾਤੀ ਬਲਾਕ ਦੇ ਪਿੰਡ ਵਿਕਾਸ ਨਗਰ ਦੇ ਤੇਜਿੰਦਰ ਪਬਲਿਕ ਸਕੂਲ ਵਿਖੇ ਲਗਾਇਆ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨ ਦੇ ਮਕਸਦ ਨਾਲ 23 ਨਵੰਬਰ ਨੂੰ ਲੱਗਣ ਵਾਲੇ ਇਸ ਜਨ ਸੁਵਿਧਾ, ਜਨ ਸੁਣਵਾਈ ਤੇ ਮਾਲ ਸੁਵਿਧਾ ਕੈਂਪ ਦੌਰਾਨ ਬੁਢਾਪਾ ਪੈਨਸ਼ਨ ਸਮੇਤ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਨਾਲ ਨਾਲ ਸਾਰੇ ਵਿਭਾਗ ਵੱਲੋਂ ਇੱਕੋ ਛੱਤ ਥੱਲੇ ਸਰਕਾਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾਣਗੀਆਂ ਤੇ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਵੀ ਮੌਕੇ 'ਤੇ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਆਪਣੀਆਂ ਸੇਵਾਵਾਂ ਇਲਾਕੇ ਦੇ ਲੋਕਾਂ ਨੂੰ ਮੌਕੇ 'ਤੇ ਹੀ ਪ੍ਰਦਾਨ ਕੀਤੀਆਂ ਜਾਣਗੀਆਂ, ਇਸ ਲਈ ਲੋਕ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਜਰੂਰ ਲੈਣ।

Have something to say? Post your comment