Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਭਾਰਤ ਜੌੜੋ ਯਾਤਰਾ ਦੌਰਾਨ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਨਾਲ ਕੀਤੇ ਗਾਏ ਧੱਕਿਆ ਦਾ ਜਵਾਬ ਦੇਵੇ : ਪ੍ਰੋ. ਬਡੂੰਗਰ

January 09, 2023 07:58 PM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰੇ ਦੌਰਾਨ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ ਜਾਂਦਾ ਰਿਹਾ ਹੈ, ਕਿਉੰਕ ਨਹਿਰੂ ਗਾਂਧੀ, ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਵੱਲੋਂ 1947 ਤੋਂ ਦੇਸ਼ ਦੀ ਵੰਡ ਦੇ ਸਮੇਂ ਤੋਂ ਹੀ ਪੰਜਾਬ ਨਾਲ ਧੱਕਾ ਕੀਤਾ ਜਾਂਦਾ ਰਿਹਾ ਹੈ। 
ਉਨ੍ਹਾਂ ਕਿਹਾ ਕਿ ਦੇਸ਼ ਦੇ ਮਰਹੂਮ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ 8 ਅਪ੍ਰੈਲ 1982 ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦਾ ਕਪੂਰੀ ਵਿਖੇ ਟਕ ਲਗਾ ਕੇ ਪੰਜਾਬ ਦਾ ਪਾਣੀ ਵੰਡਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ 1 ਨਵੰਬਰ 1966 ਨੂੰ ਪੰਜਾਬ ਦੀ ਦੁਬਾਰਾ ਵੰਡ ਕੀਤੀ ਗਈ ਤੇ ਹਰਿਆਣਾ, ਹਿਮਾਚਲ ਪ੍ਰਦੇਸ਼ ਵੱਖਰੇ ਰਾਜ ਬਣਾ ਕੇ ਪੰਜਾਬ ਵਿਚੋਂ ਬਾਹਰ ਕੱਢੇ ਗਏ ਤੇ ਪੰਜਾਬ ਦੇ ਤਿੰਨ ਟੁਕੜੇ ਕਰ ਦਿੱਤੇ ਗਏ । ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਪੰਜਾਬ ਦੀ ਰਾਜਧਾਨੀ, ਹਾਈਕੋਰਟ, ਪੰਜਾਬੀ ਬੋਲਦੇ ਇਲਾਕੇ ਸਿੱਧੇ ਤੌਰ ਤੇ ਪੰਜਾਬ ਨੂੰ ਦੇਣ ਦੀ ਥਾਂ ਭਾਖੜਾ ਮੈਨੇਜਮੈਂਟ ਬੋਰਡ ਦਾ ਅਧਿਕਾਰ ਵੀ ਕੇਂਦਰ ਸਰਕਾਰ ਅਧੀਨ ਕਰ ਦਿੱਤਾ ਗਿਆ ।
ਉਨ੍ਹਾਂ ਕਿਹਾ ਕਿ 6 ਜੂਨ 1984 ਨੂੰ ਕਾਂਗਰਸ ਪਾਰਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਨਾਲ-ਨਾਲ ਕਈ ਹੋਰ ਗੁਰਦੁਆਰਾ ਸਾਹਿਬਾਨ ਤੇ ਹੋਰ ਸਿੱਖਾਂ ਦੇ ਧਾਰਮਿਕ ਅਸਥਾਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਤੇ ਰਾਜੀਵ ਗਾਂਧੀ ਦੇ ਕਹਿਣ ਤੇ ਦਿੱਲੀ, ਕਾਨਪੁਰ, ਬੋਕਾਰੋ ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿਖਾਂ ਤੇ ਅਣਮਨੁੱਖੀ ਤਸ਼ੱਦਦ ਕਰਕੇ ਸਿੱਖ ਕਤਲੇਆਮ ਕਰਵਾ ਕੇ ਦੰਗੇ ਕਰਵਾਏ ਤੇ ਉਨ੍ਹਾਂ ਦੇ ਘਰਾਂ ਨੂੰ ਬਰਬਾਦ ਕੀਤਾ ਗਿਆ ।

Have something to say? Post your comment

 

More in Malwa

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ