Monday, September 25, 2023
BREAKING NEWS
ਹਰਜੋਤ ਬੈਂਸ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਬੈਚਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ ਪਾਇਆ 119 ਕਰੋੜ- ਮੰਤਰੀ ਜਿੰਪਾ18 ਮਹੀਨਿਆਂ ਵਿੱਚ ਦਿੱਤੀਆਂ 36524 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ-CM ਮਾਨਅਮਨ ਅਰੋੜਾ ਵੱਲੋਂ ਸੁਨਾਮ ਦੇ ਸਰਕਾਰੀ ਹਾਈ ਸਕੂਲਾਂ ਵਿੱਚ 4ਡੀ ਵਿਸ਼ੇਸ਼ਤਾ ਵਾਲੀਆਂ XR ਲੈਬਜ਼ ਦਾ ਉਦਘਾਟਨਪਿੰਡ ਦਫ਼ਰਪੁਰ ਦੀ ਗੁਰੂ ਨਾਨਕ ਕਾਲੋਨੀ ਵਿੱਚ ਚੋਰਾਂ ਦੇ ਹੌਂਸਲੇ ਬੁਲੰਦ, ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀਡੇਂਗੂ ’ਤੇ ਵਾਰ : ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ’ਚ ਚੈਕਿੰਗਸ਼ੋ੍ਰਮਣੀ ਕਮੇਟੀ ਮੁਲਾਜ਼ਮ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀਗਾਇਕ ਸ਼ੁਭ ਵਿਵਾਦ 'ਤੇ ਏਪੀ ਢਿੱਲੋਂ ਨੇ ਵੀ ਦਿੱਤੀ ਪ੍ਰਤੀਕਿਰਿਆ, ਕੇਂਦਰ ਸਰਕਾਰ 'ਤੇ ਤਿੱਖੇ ਤੰਜ ਕੱਸੇ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੀ ਅਲਾਟਮੈਂਟ ਲਈ ਹੋਇਆ ਡਰਾਅਆਈਫੋਨ 15 ਖ਼ਰੀਦਣ ਲਈ ਲੋਕਾਂ 'ਚ ਭਾਰੀ ਉਤਸ਼ਾਹ, ਲੱਗੀਆਂ ਲੰਬੀਆਂ ਲਾਈਨਾਂ

Chandigarh

ਮੈਸ: ਡੀ.ਸੀ. ਓਵਰਸਿਸ ਅਤੇ ਜੇ.ਐਮ. ਇੰਟਰਪਰਾਇਸਿਜ਼ ਫਰਮਾਂ ਦੇ ਲਾਇਸੈਸ 90 ਦਿਨਾਂ ਲਈ ਮੁਅੱਤਲ

January 27, 2023 09:12 PM
SehajTimes

ਐਸ.ਏ.ਐਸ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਮਨਿੰਦਰ ਕੌਰ ਬਰਾੜ ਪੀ.ਸੀ.ਐਸ ਵੱਲੋ ਮੈਸਰਜ਼ ਮੈਸ:ਡੀ.ਸੀ. ਓਵਰਸਿਸ ਐਸ.ਸੀ.ਓ. ਨੰਬਰ 36 ,ਦੂਜੀ ਮੰਜਿਲ, ਸੈਕਟਰ 71 ਮੋਹਾਲੀ ਅਤੇ ਜੇ.ਐਮ. ਇੰਟਰਪਰਾਇਸਿਜ਼ ਐਸ.ਸੀ.ਐਫ. ਨੰਬਰ 26 ਦੂਜੀ ਮੰਜਿਲ ਫੇਜ਼ 6 ਮੋਹਾਲੀ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ :  ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮੈਸ:ਡੀ.ਸੀ. ਓਵਰਸਿਸ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 9 ਅਗਸਤ 2023 ਤੱਕ ਹੈ ਅਤੇ ਜੇ.ਐਮ. ਇੰਟਰਪਰਾਇਸਿਜ਼ ਫਰਮ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਮਿਆਦ 7 ਮਈ 2023 ਤੱਕ ਹੈ।  ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ। ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸੀਲਦਾਰ ਮੋਹਾਲੀ ਵੱਲੋਂ ਫਰਮ ਦੇ ਦਫ਼ਤਰੀ ਪਤੇ ਉੱਤੇ ਭੇਜੇ ਨੋਟਿਸ ਦੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਮੈਸ:ਡੀ.ਸੀ. ਓਵਰਸਿਸ ਐਸ.ਸੀ.ਓ. ਨੰਬਰ 36 ,ਦੂਜੀ ਮੰਜਿਲ, ਸੈਕਟਰ 71 ਮੋਹਾਲੀ ਦੇ ਦਿੱਤੇ ਪਤੇ ਉਤੇ ਇਸ ਫਰਮ ਦਾ ਕੋਈ ਵਿਅਕਤੀ ਨਹੀਂ ਰਹਿੰਦਾ ਅਤੇ ਦਫਤਰੀ ਪਤੇ ਤੇ ਜਾਰੀ ਨੋਟਿਸ ਬਾਬਤ ਰਿਪੋਰਟ ਕੀਤੀ ਹੈ ਕਿ ਦਿੱਤੇ ਪਤੇ ਉਤੇ ਇਸ ਨਾਮ ਦਾ ਦਫਤਰ ਬੰਦ ਹੈ। ਜੇ.ਐਮ. ਇੰਟਰਪਰਾਇਸਿਜ਼ ਐਸ.ਸੀ.ਐਫ. ਨੰਬਰ 26 ਦੂਜੀ ਮੰਜਿਲ ਫੇਜ਼ 6 ਮੋਹਾਲੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਫਰਮ ਨੂੰ ਨੋਟਿਸ ਜਾਰੀ ਹੋਣ ਅਤੇ ਇਤਲਾਹ ਕਰਨ ਦੇ ਬਾਵਜੂਦ ਪ੍ਰੋਪਰਾਇਟਰ ਖੁਦ ਜਾਂ ਉਸ ਦਾ ਕੋਈ ਨੁਮਾਇੰਦਾ ਇਸ ਦਫਤਰ ਵਿਖੇ ਹਾਜ਼ਰ ਨਹੀਂ ਹੋਇਆ। ਜਿਸ ਕਾਰਨ ਉਕਤ ਦੋਨਾਂ ਫਰਮਾਂ ਦੇ ਲਾਇਸੈਸ ਤੁਰੰਤ ਪ੍ਰਭਾਵ ਤੋਂ  90 ਦਿਨਾਂ ਲਈ ਮੁਅੱਤਲ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

Have something to say? Post your comment

More in Chandigarh

ਹਰਜੋਤ ਬੈਂਸ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਬੈਚਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ ਪਾਇਆ 119 ਕਰੋੜ- ਮੰਤਰੀ ਜਿੰਪਾ

18 ਮਹੀਨਿਆਂ ਵਿੱਚ ਦਿੱਤੀਆਂ 36524 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ-CM ਮਾਨ

ਅਮਨ ਅਰੋੜਾ ਵੱਲੋਂ ਸੁਨਾਮ ਦੇ ਸਰਕਾਰੀ ਹਾਈ ਸਕੂਲਾਂ ਵਿੱਚ 4ਡੀ ਵਿਸ਼ੇਸ਼ਤਾ ਵਾਲੀਆਂ XR ਲੈਬਜ਼ ਦਾ ਉਦਘਾਟਨ

28 ਸਤੰਬਰ ਨੂੰ ਪੰਜਾਬ ‘ਚ ਰੇਲ ਦਾ ਸਫ਼ਰ ਕਰਨ ਤੋਂ ਪਹਿਲਾਂ ਨੋਟ ਕਰ ਲਓ ਇਹ ਖ਼ਾਸ ਜਾਣਕਾਰੀ

ਪਿੰਡ ਦਫ਼ਰਪੁਰ ਦੀ ਗੁਰੂ ਨਾਨਕ ਕਾਲੋਨੀ ਵਿੱਚ ਚੋਰਾਂ ਦੇ ਹੌਂਸਲੇ ਬੁਲੰਦ, ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ

ਡੇਂਗੂ ’ਤੇ ਵਾਰ : ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ’ਚ ਚੈਕਿੰਗ

ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੀ ਅਲਾਟਮੈਂਟ ਲਈ ਹੋਇਆ ਡਰਾਅ

ਪੰਜਾਬ ਦੇ ਪੇਂਡੂ ਜ਼ਮੀਨ ਮਾਲਕਾਂ ਨੂੰ ਹੋਰ ਸਮਰੱਥ ਬਣਾਉਣ ਲਈ ਮਾਸਟਰ ਟਰੇਨਰ ਪੂਰੀ ਤਰ੍ਹਾਂ ਤਿਆਰ

ਅਗਲੇ 3 ਦਿਨ ਕਈ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਅਲਰਟ ਜਾਰੀ