Friday, December 05, 2025

Chandigarh

ਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗ

January 28, 2023 06:40 PM
SehajTimes

ਖੇਡ ਮੰਤਰੀ ਨੇ ਮਾੜੇ ਖਾਣੇ ਦਾ ਲਿਆ ਗੰਭੀਰ ਨੋਟਿਸ

ਖਿਡਾਰੀਆਂ ਦੀ ਸਿਹਤ ਅਤੇ ਡਾਇਟ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ

ਖੇਡ ਵਿਭਾਗ ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ, ਮਿਆਰੀ ਖਾਣਾ ਪਰੋਸਣ ਦੇ ਦਿੱਤੇ ਨਿਰਦੇਸ਼

 
ਐਸ.ਏ.ਐਸ.ਨਗਰ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਹਾਲੀ ਦੇ ਫੇਜ਼ 9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਵਿੰਗ ਵਿੱਚ ਮੈਸ ਦੀ ਅਚਨਚੇਤੀ ਚੈਕਿੰਗ ਕਰਦਿਆਂ ਖਿਡਾਰੀਆਂ ਨੂੰ ਪਰੋਸੇ ਜਾ ਰਹੇ ਮਾੜੇ ਖਾਣੇ ਦਾ ਗੰਭੀਰ ਨੋਟਿਸ ਲਿਆ ਹੈ। ਖੇਡ ਮੰਤਰੀ ਨੇ ਖੁਦ ਖਾਣਾ ਵੀ ਖਾਧਾ ਅਤੇ ਮੈਸ ਵਿੱਚ ਖਾਣਾ ਤਿਆਰ ਕਰਨ ਲਈ ਰੱਖੀ ਸਮੱਗਰੀ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਕਿਹਾ ਕਿ ਮੈਸ ਦਾ ਖਾਣਾ ਬਿਲਕੁਲ ਵੀ ਤਸੱਲੀਬਖ਼ਸ਼ ਨਹੀਂ ਹੈ। ਉਨ੍ਹਾਂ ਖਾਣੇ ਦੇ ਮਾੜੇ ਮਿਆਰ ਅਤੇ ਖਿਡਾਰੀਆਂ ਲਈ ਲੋੜੀਂਦੀ ਪੌਸ਼ਟਿਕ ਖੁਰਾਕ ਦੀ ਕਮੀ ਨੂੰ ਲੈ ਕੇ ਜਿੱਥੇ ਮੌਕੇ ਉਤੇ ਮੌਜੂਦ ਮੈਸ ਕਰਮੀਆਂ ਨੂੰ ਤਾੜਨਾ ਕੀਤੀ ਉਥੇ ਠੇਕੇਦਾਰ ਨੂੰ ਮੌਕੇ ਉਤੇ ਹੀ ਫੋਨ ਕਰਕੇ ਅਜਿਹਾ ਵਰਤਾਰਾ ਨਾ ਸਹਿਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਡਾਇਟ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਠੇਕੇਦਾਰ ਨੂੰ ਸਪੱਸ਼ਟ ਕੀਤਾ ਕਿ ਅਜਿਹਾ ਦੁਬਾਰਾ ਵਾਪਰਨ ਉਤੇ ਠੇਕਾ ਰੱਦ ਵੀ ਕਰ ਦਿੱਤਾ  ਜਾਵੇਗਾ। 
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਮੈਸ: ਡੀ.ਸੀ. ਓਵਰਸਿਸ ਅਤੇ ਜੇ.ਐਮ. ਇੰਟਰਪਰਾਇਸਿਜ਼ ਫਰਮਾਂ ਦੇ ਲਾਇਸੈਸ 90 ਦਿਨਾਂ ਲਈ ਮੁਅੱਤਲ

 
ਮੀਤ ਹੇਅਰ ਦੇ ਨਿਰਦੇਸ਼ਾਂ ਉਤੇ ਪੀ.ਆਈ.ਐਸ. ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕਰਕੇ ਕਿਹਾ ਕਿ ਖਾਣ ਵਾਲੇ ਮਿਆਰੀ ਉਤਪਾਦ ਹੀ ਵਰਤੇ ਜਾਣ ਅਤੇ ਡਾਇਟ ਲਈ ਲਾਜ਼ਮੀ ਪੌਸ਼ਟਿਕ ਭੋਜਨ ਖਿਡਾਰੀਆਂ ਨੂੰ ਪਰੋਸਿਆ ਜਾਣਾ ਯਕੀਨੀ ਬਣਾਇਆ ਜਾਵੇ। ਖੇਡ ਮੰਤਰੀ ਨੇ ਸੂਬੇ ਦੀਆਂ ਸਮੂਹ ਮੈਸਾਂ ਦੇ ਠੇਕੇਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਅਜਿਹੀ ਚੈਕਿੰਗ ਮੁਹਿੰਮ ਸੂਬੇ ਭਰ ਵਿੱਚ ਜਾਰੀ ਰੱਖਣਗੇ ਅਤੇ ਡਾਇਟ ਵਿੱਚ ਪਾਈ ਜਾਣ ਵਾਲੀ ਘਾਟ ਅਤੇ ਮਾੜੇ ਮਿਆਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਖਿਡਾਰੀ ਨੂੰ ਉਚਿਤ ਡਾਇਟ ਹੀ ਨਹੀਂ ਮਿਲੇਗੀ ਤਾਂ ਬਿਹਤਰ ਨਤੀਜੇ ਕਿਵੇਂ ਆਉਣਗੇ। ਜ਼ਿਕਰਯੋਗ ਹੈ ਕਿ ਪੀ.ਆਈ.ਐਸ. ਦੇ ਇਸ ਖੇਡ ਵਿੰਗ ਵਿੱਚ ਹਾਕੀ, ਮੁੱਕੇਬਾਜ਼ੀ, ਕੁਸ਼ਤੀ, ਜੂਡੋ, ਵੇਟਲਿਫਟਿੰਗ, ਬਾਸਕਟਬਾਲ, ਜਿਮਨਾਸਟਿਕ ਦੇ ਕਰੀਬ 350 ਖਿਡਾਰੀ ਸਿਖਲਾਈ ਲੈ ਰਹੇ ਹਨ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ 

Have something to say? Post your comment

 

More in Chandigarh

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ 

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ’: 278ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ 2.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

'ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ

'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ, ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ