Thursday, November 20, 2025

Chandigarh

ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਭਗੌੜੇ ਚਲ ਰਹੇ ਇਕ ਹੋਰ ਦੋਸ਼ੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

January 28, 2023 06:55 PM
SehajTimes

ਚੰਡੀਗੜ੍ਹ : ਵਿਜੀਲੈਂਸ ਬਿਓਰੋ ਪੰਜਾਬ ਵਲੋਂ ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ 5 ਮਹੀਨੇ ਤੋਂ ਫਰਾਰ ਚੱਲ ਰਹੇ ਭਗੌੜੇ ਦੋਸ਼ੀ ਗੁਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 12 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ ਭਾਲ ਜਾਰੀ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇੰਮਪਰੂਵਮੈਂਟ ਟਰੱਸਟ ਜਲੰਧਰ ਵਲੋਂ ਸੂਰੀਆ ਇੰਨਕਲੇਵ ਐਕਟੈਂਸ਼ਨ ਵਿੱਚ 94.97 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ, ਜਿਸ ਦਾ ਮੁਆਵਜਾ ਦੇਣ ਸਮੇਂ ਅਸਲ ਵਿਅਕਤੀਆਂ ਦੀ ਜਗ੍ਹਾ ਪਰ ਫਰਜ਼ੀ ਵਿਅਕਤੀ ਖੜੇ ਕਰਕੇ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ 5,49,18,523 (ਪੰਜ ਕਰੋੜ ਉਨੰਜਾ ਲੱਖ ਅਠਾਰਾਂ ਹਜ਼ਾਰ ਪੰਜ ਸੌ ਤੇਈ) ਰੁਪਏ ਦੀ ਮੁਅਵਜ਼ੇ ਦੀ ਰਕਮ ਗਬਨ ਕਰਨ ਸਬੰਧੀ ਮੁਕੱਦਮਾ ਨੰਬਰ 244 ਮਿਤੀ 29-10-2013 ਨੂੰ ਆਈ.ਪੀ.ਸੀ. ਦੀ ਧਾਰਾ 409, 419, 420, 465, 467, 468, 201, 120ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਤਹਿਤ ਥਾਣਾ ਨਵਾਂ ਬਾਰਾਂਦਰੀ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੈਸ: ਡੀ.ਸੀ. ਓਵਰਸਿਸ ਅਤੇ ਜੇ.ਐਮ. ਇੰਟਰਪਰਾਇਸਿਜ਼ ਫਰਮਾਂ ਦੇ ਲਾਇਸੈਸ 90 ਦਿਨਾਂ ਲਈ ਮੁਅੱਤਲ

ਉਪਰੰਤ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ਼ ਵਿਚ ਸ਼ਾਮਲ ਦੋਸ਼ੀ ਫਰਜ਼ੀ ਗੋਬਿੰਦ ਰਾਮ ਵੱਲੋਂ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀ ਭੁਗਤ ਨਾਲ 2,12,76,211 ਰੁਪਏ ਦੀ ਰਕਮ ਦਾ ਗਬਨ ਕੀਤਾ ਗਿਆ ਅਤੇ ਇਸ ਰਕਮ ਵਿੱਚੋਂ 7,00,000 ਰੁਪਏ ਦੋਸ਼ੀ ਗੁਰਦੀਪ ਸਿੰਘ ਨੇ ਚੈਕ ਰਾਂਹੀ ਦੋਸ਼ੀ ਗੋਬਿੰਦ ਰਾਮ ਪਾਸੋਂ ਹਾਸਲ ਕੀਤੇ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿਚ ਸ਼ਾਮਲ ਦੋਸ਼ੀ ਮਨਜੀਤ ਸ਼ਰਮਾ, ਸੁਖਦੇਵ ਸਿੰਘ ਪਟਵਾਰੀ, ਪ੍ਰੇਮ ਪ੍ਰਕਾਸ਼, ਵਕੀਲ ਮੋਹਿਤ ਭਾਰਦਵਾਜ, ਵਕੀਲ ਦੀਪਕ ਸਡਾਨਾ, ਅਮਨਦੀਪ ਸਿੰਘ, ਕੁਲਵੰਤ ਸਿੰਘ, ਜਤਿੰਦਰ ਕੁਮਾਰ ਸ਼ਰਮਾ, ਤਰਲੋਕ ਸਿੰਘ, ਸੰਦੀਪ ਸ਼ਰਮਾ, ਸੁਰਿੰਦਰ ਕੁਮਾਰ ਕੈਸ਼ੀਅਰ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਦੇ ਫਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਪਰ ਦਬਿਸ਼ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ': 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ