Wednesday, July 09, 2025

Chandigarh

ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ : ਲਾਲਜੀਤ ਸਿੰਘ ਭੁੱਲਰ

January 28, 2023 07:07 PM
SehajTimes

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਆਰ.ਟੀ.ਏ. ਸਕੱਤਰਾਂ ਅਤੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲੇ ਹਰੇਕ ਸ਼ਖ਼ਸ ਨਾਲ ਕਰੜੇ ਹੱਥੀਂ ਨਜਿੱਠਣ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ। ਇਸ ਸਬੰਧੀ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉੱਚ ਅਦਾਲਤਾਂ ਵੱਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਅਤੇ ਹੁਕਮਾਂ ਨੂੰ ਸਰਕਾਰ ਵਲੋਂ ਗੰਭੀਰਤਾ ਨਾਲ ਲਿਆ ਗਿਆ ਹੈ ਜਿਸ ਦੇ ਸਨਮੁਖ ਸਖ਼ਤ ਟ੍ਰੈਫ਼ਿਕ ਚੈਕਿੰਗ ਮੁਹਿੰਮ ਦੀ ਲੋੜ ਹੈ।

ਸਕੂਲਾਂ ਦੇ ਨਵੇਂ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਅਤੇ ਬੱਚਿਆਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣ ਲਈ ਟਰਾਂਸਪੋਰਟ ਮੰਤਰੀ ਨੇ ਸਕੂਲ ਪ੍ਰਬੰਧਕਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਸੇਫ਼ ਸਕੂਲ ਵਾਹਨ ਸਕੀਮ ਨੂੰ ਆਪਣੇ ਸਕੂਲ ਵਿੱਚ ਪੂਰੀ ਤਰ੍ਹਾਂ ਲਾਗੂ ਕਰਵਾਉਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸੇ ਦੌਰਾਨ ਕੈਬਨਿਟ ਮੰਤਰੀ ਨੇ ਆਰ.ਟੀ.ਏ. ਸਕੱਤਰਾਂ ਅਤੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਗਠਤ ਰੋਡ ਸੇਫ਼ਟੀ 'ਤੇ ਆਧਾਰਤ ਕਮੇਟੀ ਵੱਲੋਂ ਸਮੇਂ-ਸਮੇਂ ਦੌਰਾਨ ਸੜਕ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀ ਹੂਬਹੂ ਪਾਲਣਾ ਯਕੀਨੀ ਬਣਾਉਣ ਲਈ ਸਕੱਤਰ ਆਰ.ਟੀ.ਏਜ਼ ਤੋਂ ਇਲਾਵਾ ਐਸ.ਡੀ.ਐਮ. ਵੱਲੋਂ ਟ੍ਰੈਫ਼ਿਕ ਚੈਕਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੇਫ਼ ਸਕੂਲ ਵਾਹਨ ਸਕੀਮ ਅਧੀਨ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਵੇ ਕਿਉਂ ਜੋ ਇਹ ਇਕ ਗੰਭੀਰ ਮੁੱਦਾ ਹੈ ਅਤੇ ਸਕੂਲੀ ਬੱਸਾਂ ਵਿੱਚ ਸਫ਼ਰ ਕਰਦੇ ਬੱਚਿਆਂ ਦੀ ਸੁਰੱਖਿਆ ਸਬੰਧਤ ਵਿਭਾਗਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ।

ਪੱਤਰ ਵਿੱਚ ਸਮੂਹ ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਅਧਿਕਾਰ ਖੇਤਰਾਂ ਅਧੀਨ ਪੈਂਦੇ ਐਸ.ਡੀ.ਐਮਜ਼ ਨਾਲ ਤਾਲਮੇਲ ਕਰਕੇ ਲੋੜੀਂਦਾ ਸ਼ਡਿਊਲ ਤਿਆਰ ਕਰਨ ਅਤੇ ਜੁਆਇੰਟ ਚੈਕਿੰਗ ਮੁਹਿੰਮ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਨੇੜ ਭਵਿੱਖ ਵਿੱਚ ਹੋਣ ਵਾਲੀ ਖੇਤਰੀ ਅਫ਼ਸਰਾਂ ਦੀ ਸੂਬਾ-ਪੱਧਰੀ ਮੀਟਿੰਗ ਵਿੱਚ ਇਹ ਮੁੱਦਾ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ।

Have something to say? Post your comment

 

More in Chandigarh

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਤੁਰੰਤ ਮੋਹਾਲੀ ਹੱਦਬੰਦੀ ਵਧਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ

ਨਿੱਝਰ ਚੌਂਕ ਤੋਂ ਬਰਿਆਲੀ ਸੜਕ ਦੀ ਮਾੜੀ ਹਾਲਤ ਤੋਂ ਤੰਗ ਆਏ ਵਸਨੀਕਾਂ ਵਲੋਂ ਸੜਕ ਦਾ ਕੰਮ ਕਰਵਾਉਣ ਲਈ ਕੌਂਸਲ ਪ੍ਰਧਾਨ ਨਾਲ ਮੁਲਾਕਾਤ

ਜ਼ਿਲ੍ਹਾ ਡੈਲੀਗੇਟਾਂ ਦੀ ਮੀਟਿੰਗ ਦੌਰਾਨ ਅਹੁਦੇਦਾਰੀਆਂ ਦੇਣ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਂਪੇ

ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਦੇ ਵਫਦ ਵੱਲੋਂ ਸਿਹਤ ਡਾਇਰੈਕਟਰ ਨਾਲ ਮੀਟਿੰਗ

ਵੜਿੰਗ ਨੇ ਅਬੋਹਰ ਵਿੱਚ ਵਪਾਰੀ ਦੀ ਹੱਤਿਆ ਦੀ ਨਿੰਦਾ ਕੀਤੀ

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ

ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ: 3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ

ਕੁਰਾਲੀ ਸ਼ਹਿਰ ‘ਚ ਕੌਮੀ ਸੜਕ ਤੇ ਕਰਿਆਨੇ ਦੀ ਦੁਕਾਨ ‘ਚ ਚੋਰੀ