Thursday, October 16, 2025

Chandigarh

ਠੇਕਾ ਆਧਾਰਤ ਨਵੇਂ ਰੈਗੂਲਰ ਹੋਏ 12700 ਅਧਿਆਪਕਾਂ ਨੂੰ ਤਨਖਾਹਾਂ ਵਿੱਚ ਤਿੰਨ ਗੁਣਾ ਵਾਧਾ ਅਤੇ ਹੋਰ ਲਾਭ ਦੇਣ ਦਾ ਐਲਾਨ

June 27, 2023 07:26 PM
SehajTimes

ਚੰਡੀਗੜ੍ਹ : ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਹੋਏ 12700 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ ਕੀਤਾ ਹੈ।

ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਐਸੋਸੀਏਟ ਟੀਚਰ, ਸਪੈਸ਼ਲ ਇਨਕਲੂਸਿਵ ਟੀਚਰਸ ਅਤੇ ਹੋਰਾਂ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਸੇਵਾਵਾਂ ਸਕੂਲ ਸਿੱਖਿਆ ਵਿਭਾਗ ਵਿੱਚ ਐਡਹਾਕ, ਕੰਟਰੈਕਟ, ਆਰਜ਼ੀ ਅਧਿਆਪਕਾਂ (ਰਾਸ਼ਟਰ ਨਿਰਮਾਤਾ) ਅਤੇ ਹੋਰ ਕਰਮਚਾਰੀਆਂ ਦੀ ਭਲਾਈ ਸਬੰਧੀ ਨੀਤੀ ਅਧੀਨ  ਹੋਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਵਿਦਿਅਕ ਯੋਗਤਾ ਅਤੇ ਸੇਵਾਵਾਂ ਵਿੱਚ ਦਾਖ਼ਲੇ ਲਈ ਮੁੱਢਲੀਆਂ ਸ਼ਰਤਾਂ ਦੇ ਅਧਾਰ ’ਤੇ ਇਨ੍ਹਾਂ ਦੀਆਂ ਤਨਖਾਹਾਂ 58 ਸਾਲ ਦੀ ਸੇਵਾ ਪੂਰੇ ਹੋਣ ਤੱਕ ਨਿਰਧਾਰਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਧਿਆਪਕ ਹਰ ਸਾਲ ਆਪਣੀ ਤਨਖ਼ਾਹ 'ਤੇ 5 ਫੀਸਦੀ ਸਾਲਾਨਾ ਵਾਧੇ ਦੇ ਹੱਕਦਾਰ ਹੋਣਗੇ।

ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀ.ਏ ਪਾਸ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਟੀਚਰ) ਜੋ ਪਹਿਲਾਂ 9500 ਰੁਪਏ ਤਨਖਾਹ ਲੈ ਰਹੇ ਸਨ, ਨੂੰ ਹੁਣ 20500 ਰੁਪਏ ਤਨਖਾਹ ਵਜੋਂ ਮਿਲਣਗੇ ਜਦਕਿ ਈ.ਟੀ.ਟੀ. ਅਤੇ ਐਨ.ਟੀ.ਟੀ. ਯੋਗਤਾ ਵਾਲੇ ਅਧਿਆਪਕਾਂ ਨੂੰ ਮੌਜੂਦਾ 10250 ਰੁਪਏ ਦੀ ਤਨਖਾਹ ਦੇ ਮੁਕਾਬਲੇ 22000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੀ.ਏ./ਐਮ.ਏ.ਬੀ.ਐੱਡ ਡਿਗਰੀਆਂ ਵਾਲੇ ਅਜਿਹੇ ਅਧਿਆਪਕ ਜੋ ਹੁਣ 11000 ਰੁਪਏ ਤਨਖਾਹ ਲੈ ਰਹੇ ਹਨ, ਨੂੰ ਹੁਣ 23500 ਰੁਪਏ ਤਨਖਾਹ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਈ.ਈ.ਵੀ. ਵਲੰਟੀਅਰ ਜੋ ਹੁਣ ਤੱਕ 5500 ਰੁਪਏ ਤਨਖਾਹ ਲੈ ਰਹੇ ਸਨ, ਨੂੰ ਹੁਣ 15,000 ਰੁਪਏ ਤਨਖਾਹ ਮਿਲੇਗੀ।।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਜੇ ਤੱਕ 3500 ਰੁਪਏ ਤਨਖਾਹ ਲੈ ਰਹੇ ਸਿੱਖਿਆ ਵਲੰਟੀਅਰਾਂ ਨੂੰ ਹੁਣ 15,000 ਰੁਪਏ ਅਤੇ 6000 ਰੁਪਏ ਤਨਖਾਹ ਲੈ ਰਹੇ ਈ.ਜੀ.ਐਸ., ਈ.ਆਈ.ਈ. ਅਤੇ ਐਸ.ਟੀ.ਆਰ. ਅਧਿਆਪਕਾਂ ਨੂੰ ਹੁਣ 18,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦਾ ਇਤਿਹਾਸਕ ਫੈਸਲਾ ਹੈ ਜੋ  ਇਨ੍ਹਾਂ ਅਧਿਆਪਕਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ 10 ਸਾਲ ਤੋਂ ਵੱਧ ਸੇਵਾ ਨਿਭਾਈ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ 'ਤੇ ਸਿਰਫ਼ ਗੱਲਾਂ ਤੇ ਸਿਵਾਏ ਕੁਝ ਨਹੀਂ ਕੀਤਾ ।

Have something to say? Post your comment

 

More in Chandigarh

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ