Thursday, May 16, 2024

Chandigarh

ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ

June 28, 2023 08:34 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿੱਚ ਇੱਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ। ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਏਜੰਟ ਨੇ ਬਿਨਾਂ ਕੋਈ ਡਰਾਈਵਿੰਗ ਟੈਸਟ ਦਿੱਤੇ ਉਸਦਾ ਹੈਵੀ ਡਰਾਈਵਿੰਗ ਲਾਇਸੰਸ ਜਾਰੀ ਕਰਵਾਉਣ ਬਦਲੇ 1200 ਰੁਪਏ ਦੀ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਏਜੰਟ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਤਾਇਨਾਤ

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀ ਸੀ ਆਸ਼ਿਕਾ ਜੈਨ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕੀਤੇ ਕਾਬੂ 

ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ : ਸਿਬਿਨ ਸੀ 

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ 'ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

ਛੋਟਾ ਥਾਣੇਦਾਰ ਵੱਢੀ ਲੈਂਦਾ ਰੰਗੇ ਹੱਥੀਂ ਕਾਬੂ

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ