Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰਾਜਪੁਰਾ ਵਿਖੇ ਖੇਡ ਸਟੇਡੀਅਮ ਸਮੇਤ ਹੋਰ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ : ਨੀਨਾ ਮਿੱਤਲ

June 29, 2023 02:51 PM
SehajTimes

ਰਾਜਪੁਰਾ 'ਚ ਸੀ.ਐਮ. ਦੀ ਯੋਗਸ਼ਾਲਾ ਦੀ ਹੋਵੇਗੀ ਸ਼ੁਰੂਆਤ: ਡਿਪਟੀ ਕਮਿਸ਼ਨਰ

ਰਾਜਪੁਰਾ : ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਰਾਜਪੁਰਾ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਲਈ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਕਾਲੇਕਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਐਮ.ਐਲ.ਏ. ਨੀਨਾ ਮਿੱਤਲ ਨੇ ਕਿਹਾ ਕਿ ਰਾਜਪੁਰਾ ਨੂੰ ਇਕ ਮਾਡਲ ਸ਼ਹਿਰ ਦੇ ਤੌਰ 'ਤੇ ਵਿਕਸਤ ਕਰਨ ਲਈ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈਕੇ ਸ਼ਹਿਰ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਸਬੰਧੀ ਨਵੀਂ ਰੂਪ ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਰਾਜਪੁਰਾ ਜੋ ਕਿ ਸੂਬੇ ਦੇ ਮਹੱਤਵਪੂਰਣ ਸ਼ਹਿਰਾਂ ਵਿਚੋਂ ਇੱਕ ਹੈ ਦੇ ਵਿਕਾਸ ਵੱਲ ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਤੌਰ 'ਤੇ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸ਼ਹਿਰ ਵਾਸੀਆਂ ਨੂੰ ਖੇਡ ਸਟੇਡੀਅਮ ਸਮੇਤ ਹੋਰ ਵੱਡੇ ਪ੍ਰੋਜੈਕਟ ਦੇਖਣ ਨੂੰ ਮਿਲਣਗੇ।


ਰਾਜਪੁਰਾ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅੱਜ ਦੇ ਦੌਰੇ ਦਾ ਮੁੱਖ ਮਕਸਦ ਲੰਬਿਤ ਚੱਲੇ ਆ ਰਹੇ ਪ੍ਰੋਜੈਕਟ ਦੀ ਗਤੀ ਨੂੰ ਤੇਜ਼ ਕਰਨ ਲਈ ਰਣਨੀਤੀ ਬਣਾਉਣ ਅਤੇ ਪ੍ਰਤਾਪ ਕਲੋਨੀ ਨੇੜੇ ਪਈ ਜ਼ਮੀਨ ਨੂੰ ਖੇਡ ਸਟੇਡੀਅਮ ਵਜੋਂ ਵਿਕਸਤ ਕਰਨ ਲਈ ਸਬੰਧਤ ਵਿਭਾਗਾਂ ਨਾਲ ਮੌਕੇ 'ਤੇ ਜਾ ਕੇ ਜ਼ਰੂਰੀ ਪਹਿਲੂਆਂ 'ਤੇ ਚਰਚਾ ਕਰਨਾ ਸੀ।
ਉਨ੍ਹਾਂ ਕਿਹਾ ਕਿ ਰਾਜਪੁਰਾ ਵਿਖੇ ਪੁਰਾਣੀਆਂ ਕਚਹਿਰੀਆਂ ਕੋਲ ਆਮ ਆਦਮੀ ਕਲੀਨਿਕ ਖੋਲਣ ਸਮੇਤ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਤੇ ਨਿਰੋਈ ਸਿਹਤ ਲਈ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਦੀ ਰਾਜਪੁਰਾ ਵਿਖੇ ਵੀ ਸ਼ੁਰੂਆਤ ਕਰਨ ਲਈ ਯੋਗਾ ਹਾਲ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਥੇ ਨਾਲ ਹੀ ਨੈਚੁਰੋਪੈਥੀ ਅਤੇ ਆਯੂਸ਼ ਕੇਂਦਰ ਖੋਲਣ ਸਮੇਤ ਗਰੀਨ ਬੈਲਟ ਵੀ ਵਿਕਸਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਐਮ.ਐਲ.ਏ. ਰਾਜਪੁਰਾ ਨੇ ਜੋ ਰਾਜਪੁਰਾ ਦੇ ਵਿਕਾਸ ਲਈ ਯੋਜਨਾ ਬਣਾਈ ਹੈ ਉਸ ਨੂੰ ਅਮਲੀ ਜਾਮਾਂ ਪਹਿਨਾਇਆ ਜਾਵੇਗਾ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਮਨਪ੍ਰੀਤ ਸਿੰਘ ਦੂਆ, ਤਹਿਸੀਲਦਾਰ ਰਣਜੀਤ ਸਿੰਘ, ਲਵਿਸ਼ ਮਿੱਤਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ