Thursday, October 16, 2025

Chandigarh

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ: ਰੇਲਵੇ ਲਾਈਨ 'ਤੇ ਸਟੀਲ ਗਾਡਰ ਰੱਖਣ ਦਾ ਕਾਰਜ਼ ਆਰੰਭ

June 30, 2023 08:40 PM
SehajTimes

ਸਟੀਲ ਗਾਡਰ ਰੱਖਣ ਦਾ ਕੰਮ 4 ਜੁਲਾਈ ਤੱਕ ਹੋ ਜਾਵੇਗਾ ਮੁਕੰਮਲ: ਹਰਜੋਤ ਸਿੰਘ ਬੈਂਸ

 ਚੰਡੀਗੜ੍ਹ  : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕੇ ਨੰਗਲ ਫਲਾਈਉਵਰ ਵਿਚਕਾਰ ਆਉਂਦੇ ਰੇਲਵੇ ਲਾਇਨ ਉਤੇ ਸਟੀਲ ਗਾਡਰ ਰੱਖਣ ਦਾ ਕੰਮ ਆਰੰਭ ਹੋ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਫਲਾਈਉਵਰ ਦੀ ਉਸਾਰੀ ਵਿਚ ਦੇਰੀ ਦਾ ਸਭ ਤੋਂ ਵੱਡਾ  ਕਾਰਨ ਇਹ ਹਿੱਸਾ ਹੀ ਸੀ। ਉਨ੍ਹਾਂ ਦੱਸਿਆ ਕਿ ਰੇਲਵੇ ਲਾਈਨ ਦੇ  ਇਕ ਪਾਸੇ ਉਤੇ 15 ਸਟੀਲ ਗਾਡਰ ਰੱਖੇ ਜਾਣ ਹਨ ਜਿਨ੍ਹਾਂ ਵਿਚੋਂ ਕੁਲ 5 ਪਹਿਲਾਂ ਰੱਖੇ ਜਾ ਚੁੱਕੇ ਹਨ ਅਤੇ ਮੁੱਖ ਰੇਲਵੇ ਲਾਈਨ ਉੱਤੇ  ਰੇਲਵੇ ਵਿਭਾਗ ਦੀ ਪ੍ਰਵਾਨਗੀ ਉਪਰੰਤ ਰੱਖੇ ਜਾਂਣ ਵਾਲੇ 5 ਮੁੱਖ ਗਾਡਰਾਂ ਵਿਚੋਂ ਅੱਜ 3 ਸਟੀਲ ਗਾਡਰ ਰੱਖੇ ਗਏ ਹਨ ਅਤੇ ਬਾਕੀ ਰਹਿੰਦੇ 2 ਸਟੀਲ ਗਾਡਰ ਰੱਖਣ ਦਾ ਕੰਮ ਵੀ 4 ਜੁਲਾਈ 2023 ਤੱਕ ਮੁਕੰਮਲ ਹੋ ਜਾਵੇਗਾ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸ਼ਹੀਦਾਂ ਤੇ ਸੂਰਬੀਰਾਂ ਨੂੰ ਯਾਦ ਰੱਖਣਾ ਸਾਡਾ ਨੈਤਿਕ ਫ਼ਰਜ਼ : ਜਿੰਪਾ

ਉਨ੍ਹਾਂ ਦੱਸਿਆ ਕਿ ਅੱਜ ਰੱਖੇ ਗਏ ਸਟੀਲ ਗਾਡਰ ਸਦਕੇ ਇਕ ਸਾਈਡ ਅਵਾਜਾਈ ਸ਼ੁਰੂ ਕਰਨ ਸਬੰਧੀ ਕੋਸ਼ਿਸ਼ਾਂ ਬਹੁਤ ਜਲਦ ਨੇਪਰੇ ਚੜ੍ਹ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਕ ਸਾਈਡ ਪੁੱਲ ਤਿਆਰ ਕਰਕੇ ਬਹੁਤ ਜਲਦ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਸ.ਬੈਂਸ ਨੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ 6 ਜਨਵਰੀ 2018 ਨੂੰ ਸ਼ੁਰੂ ਹੋਏ ਇਸ ਫਲਾਈਓਵਰ ਦਾ ਕੰਮ 2020 ਵਿੱਚ ਖ਼ਤਮ ਹੋਣਾ ਸੀ ਪ੍ਰੰਤੂ ਪਿਛਲੀ ਸਰਕਾਰ ਵਿਚ ਹਲਕੇ ਦੀ ਪ੍ਰਤੀਨਿਧਤਾ ਕਰਨ ਵਾਲੇ ਅਤੇ ਸਰਕਾਰ ਵਿੱਚ ਅਹੁੱਦੇ ਤੇ ਰਹੇ ਥੋੜੀ ਕੋਸ਼ਿਸ਼ ਕਰ ਲੈਂਦੇ ਤਾਂ ਨੰਗਲ ਦੇ ਲੋਕਾਂ ਨੂੰ ਨਾ ਤਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਅਤੇ ਨਾ ਹੀ ਇਸ ਸ਼ਹਿਰ ਦੀ ਆਰਥਿਕਤਾ ਨੂੰ ਸੱਟ ਵੱਜਦੀ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਿਜੀਲੈਂਸ ਵੱਲੋਂ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪਟਵਾਰੀ ਅਤੇ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ

ਇਥੇ ਇਹ ਦਸਣਯੋਗ ਹੈ ਕਿ ਕੁਸ਼ਟ ਆਸ਼ਰਮ ਦੀ ਸ਼ਿਫਟਿੰਗ ਦਾ ਕੰਮ ਵੀ ਬਹੁਤ ਤੇਜੀ ਨਾਲ ਚੱਲ ਰਿਹਾ ਹੈ ਅਤੇ  ਕੁਸ਼ਟ ਆਸ਼ਰਮ ਦੇ  ਸਾਰੇ ਨਿਵਾਸੀਆਂ ਵਲੋਂ  ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ ਜਿਸ ਸਦਕਾ ਫਲਾਈਉਵਰ ਨਾਲ ਜੋੜਨ ਵਾਲੀ ਸੜਕ ਵੀ ਜਲਦ ਤਿਆਰ ਹੋ ਜਾਵੇਗੀ। 

Have something to say? Post your comment

 

More in Chandigarh

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ