Tuesday, December 16, 2025

Chandigarh

ਪੋਸਟ ਗਰੈਜੂਏਟ ਕੋਰਸਾਂ ਵਿੱਚ ਦਾਖ਼ਲਾ ਲੈਣ ਦੀ ਅੰਤਿਮ ਮਿਤੀ ਵਿੱਚ ਵਾਧਾ

June 30, 2023 09:16 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਪੋਸਟ ਗਰੈਜੂਏਟ ਕੋਰਸਾਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਹੁਣ ਇੱਕ ਹੋਰ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕੋਰਸਾਂ ਵਿੱਚ ਦਾਖਲਾ ਲੈਣ ਦੀ ਅੰਤਿਮ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਤੱਕ ਕਈ ਵਿਦਿਆਰਥੀ ਆਪਣੇ ਇਮਤਿਹਾਨਾਂ ਵਿੱਚ ਰੁਝੇ ਹੋਏ ਸਨ। ਹੁਣ ਬੀ.ਏ., ਬੀ.ਐੱਸ.ਸੀ. ਅਤੇ ਬੀ.ਕੌਮ ਦੇ ਪੰਜ ਸਮੈਸਟਰ ਪਾਸ ਕਰ ਚੁੱਕੇ ਵਿਦਿਆਰਥੀ ਦਾਖਲੇ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਦੇ ਆਖਰੀ ਸਮੈਸਟਰ ਦਾ ਨਤੀਜਾ ਆਉਣ ਤੱਕ ਇਹ ਦਾਖਲਾ ਆਰਜ਼ੀ ਮੰਨਿਆ ਜਾਵੇਗਾ ਅਤੇ ਨਤੀਜਾ ਆਉਣ ਉਪਰੰਤ ਨਤੀਜੇ ਮੁਤਾਬਕ ਪੱਕਾ ਕਰ ਦਿੱਤਾ ਜਾਵੇਗਾ। ਦਾਖਲਾ ਪੰਜ ਸਮੈਸਟਰਾਂ ਦੀ ਮੈਰਿਟ ਦੇ ਆਧਾਰ ਉੱਤੇ ਕੀਤਾ ਜਾਵੇਗਾ। ਕੇਂਦਰੀ ਦਾਖਲਾ ਸੈੱਲ ਦੇ ਕੋਆਰਡੀਨੇਟਰ ਡਾ. ਗੁਲਸ਼ਨ ਬਾਂਸਲ ਨੇ ਦੱਸਿਆ ਕਿ ਹੁਣ ਚਾਹਵਾਨ ਵਿਦਿਆਰਥੀ 11 ਜੁਲਾਈ 2023 ਤੱਕ ਬਿਨਾ ਲੇਟ ਫ਼ੀਸ ਤੋਂ ਦਾਖ਼ਲੇ ਲਈ ਅਰਜ਼ੀ ਦੇ ਸਕਦੇ ਹਨ। ਇਸ ਉਪਰੰਤ 13 ਅਤੇ 14 ਜੁਲਾਈ ਨੂੰ ਇਨ੍ਹਾਂ ਅਰਜ਼ੀਆਂ ਦੇ ਅਧਾਰ ਉੱਤੇ ਇੰਟਰਵਿਊ ਰੱਖੀ ਜਾਵੇਗੀ। ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਐੱਲ. ਐੱਲ. ਐੱਮ. ਦੀ ਦਾਖ਼ਲਾ ਵਿਧੀ ਵਿੱਚ ਤਬਦੀਲੀ ਕੀਤੀ ਗਈ ਹੈ। ਐੱਲ. ਐੱਲ. ਐੱਮ ਦਾ  ਦਾਖ਼ਲਾ, ਜੋ ਪਹਿਲਾਂ ਮੈਰਿਟ ਅਧਾਰ ਉੱਤੇ ਹੋਣਾ ਸੀ, ਇਹ ਹੁਣ ਪ੍ਰਵੇਸ਼ ਪ੍ਰੀਖਿਆ (ਐਂਟਰਸ ਟੈਸਟ) ਦੇ ਅਧਾਰ ਉੱਤੇ ਹੋਣਾ ਹੈ। ਇਸ ਸੰਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸ਼ਡਿਊਲ ਜਲਦ ਹੀ ਵੈਬਸਾਈਟ ਉੱਤੇ ਸਾਂਝਾ ਕਰ ਦੇਣਾ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਅਜਿਹੇ ਵਿਦਿਆਰਥੀ ਜੋ ਕਿਸੇ ਕਾਰਨ ਪਹਿਲਾਂ ਦਾਖਲਾ ਅਰਜ਼ੀ ਦੇਣ ਤੋਂ ਖੁੰਝ ਗਏ ਹਨ, ਉਹ ਹੁਣ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ