Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੀਲੀਆ ਇੱਕ ਜਿਗਰ ਦੀ ਬਿਮਾਰੀ, ਜਾਗਰੂਕਤਾ ਨਾਲ ਕੀਤਾ ਜਾ ਸਕਦੇ ਬਿਮਾਰੀ ਤੋਂ ਬਚਾਅ : ਸਿਵਲ ਸਰਜਨ ਡਾ. ਰਮਿੰਦਰ ਕੌਰ

July 24, 2023 04:54 PM
SehajTimes

ਪਟਿਆਲਾ : ਪੀਲੀਆ ਇੱਕ ਜਿਗਰ ਦੀ ਬਿਮਾਰੀ ਹੈ ਅਤੇ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਲਈ ਜ਼ਿਲ੍ਹੇ ਭਰ ਦੀਆਂ ਸਿਹਤ ਸੰਸਥਾਵਾਂ ਵੱਲੋਂ ਹਫ਼ਤਾ ਭਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ 28 ਜੁਲਾਈ ਨੂੰ ਵਿਸ਼ਵ ਹੈਪੇਟਾਈਟਸ ਦਿਵਸ ਮਨਾਉਣ ਅਤੇ ਇਸ ਸਬੰਧੀ ਹਫ਼ਤਾ ਭਰ ਗਤੀਵਿਧੀਆਂ ਕਰਨ ਦੇ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਨੂੰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਹੈਪੇਟਾਈਟਸ ਇਕ ਜਿਗਰ ਦੀ ਬਿਮਾਰੀ ਹੈ, ਜਿਹੜੀ ਕਿ ਹੈਪੇਟਾਈਟਸ ਵਾਇਰਸ ਕਾਰਨ ਫੈਲਦੀ ਹੈ, ਜੋ ਕਿ ਬਹੁਤ ਖ਼ਤਰਨਾਕ ਅਤੇ ਜਾਨਲੇਵਾ ਹੋ ਸਕਦਾ ਹੈ। ਉਨ੍ਹਾਂ ਕਿਹਾ ਬਿਮਾਰੀ ਬਾਰੇ ਜਾਗਰੂਕ ਹੋ ਕੇ ਅਤੇ ਪੂਰਾ ਇਲਾਜ ਕਰਵਾ ਕੇ ਇਸ ਬਿਮਾਰੀ ਦੀ ਗੰਭੀਰਤਾ ਤੋਂ ਬੱਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਹੈਪੇਟਾਈਟਸ ਬੀ ਪੋਜਟਿਵ ਮਾਂ ਤੋਂ ਨਵ ਜਨਮੇ ਬੱਚੇ ਨੂੰ ਜੇਕਰ 12 ਘੰਟੇ ਦੇ ਅੰਦਰ ਹੈਪੇਟਾਈਟਸ ਬੀ ਦੀ ਐਂਟੀ ਬਾਡੀਜ਼ ਦਾ ਟੀਕਾ ਲਗਾ ਦਿੱਤਾ ਜਾਵੇ ਤਾਂ ਮਾਂ ਤੋਂ ਬੱਚੇ ਨੂੰ ਹੋਣ ਵਾਲੇ ਹੈਪੇਟਾਈਟਸ ਬੀ ਤੋਂ ਬਚਾਇਆ ਜਾ ਸਕਦਾ ਹੈ। ਹੈਪੇਟਾਈਟਸ (ਪੀਲੀਆ) ਏ ਅਤੇ ਈ ਦੂਸ਼ਿਤ ਪਾਣੀ ਪੀਣ ਨਾਲ, ਗਲੇ-ਸੜੇ ਫਲ਼ ਆਦਿ ਖਾਣ, ਬਿਨਾਂ ਹੱਥ ਧੋਏ ਖਾਣਾ ਖਾਣ, ਮੱਖੀਆਂ ਦੁਆਰਾ ਦੂਸ਼ਿਤ ਕੀਤਾ ਭੋਜਨ ਖਾਣ ਆਦਿ ਨਾਲ ਹੁੰਦਾ ਹੈ। ਹਲਕਾ ਬੁਖ਼ਾਰ, ਮਾਸਪੇਸ਼ੀਆਂ ਵਿਚ ਦਰਦ, ਭੁੱਖ ਨਾ ਲੱਗਣਾ, ਉਲਟੀ ਆਉਣਾ, ਪਿਸ਼ਾਬ ਦਾ ਰੰਗ ਗੂੜ੍ਹਾ ਪੀਲਾ ਹੋਣਾ, ਕਮਜ਼ੋਰੀ ਮਹਿਸੂਸ ਹੋਣਾ ਅਤੇ ਜਿਗਰ ਦਾ ਖ਼ਰਾਬ ਹੋਣਾ ਇਸ ਬਿਮਾਰੀ ਦੇ ਲੱਛਣ ਹਨ। ਬਿਮਾਰੀ ਤੋਂ ਬਚਾਅ ਲਈ ਪੀਣ ਵਾਲਾ ਪਾਣੀ ਸਾਫ਼ ਸੁਥਰੇ ਸੋਮਿਆਂ ਤੋਂ ਲਿਆ ਜਾਵੇ, ਗਲੇ-ਸੜੇ ਤੇ ਜ਼ਿਆਦਾ ਪੱਕੇ ਹੋਏ ਫਲ਼ ਖਾਣ ਤੋਂ ਪਰਹੇਜ਼, ਖਾਣਾ ਖਾਣ ਤੋਂ ਪਹਿਲਾਂ ਹੱਥ ਧੋਣੇ ਲਾਜ਼ਮੀ ਅਤੇ ਪਖਾਨਿਆਂ ਲਈ ਖੁੱਲ੍ਹੇ ਮੈਦਾਨ ਵਿਚ ਪਖਾਨਾ ਜਾਣ ਦੀ ਥਾਂ ਪਖਾਨਿਆਂ ਦੀ ਵਰਤੋਂ ਕਰਨੀ ਅਤੇ ਸਾਬਣ ਨਾਲ ਹੱਥ ਧੋਣੇ ਯਕੀਨੀ ਬਣਾਏ ਜਾਣ। ਹੈਪੇਟਾਈਟਸ ਬੀ ਅਤੇ ਸੀ ਦੂਸ਼ਿਤ ਖ਼ੂਨ ਚੜ੍ਹਾਉਣ ਨਾਲ, ਦੂਸ਼ਿਤ ਸਰਿੰਜਾਂ ਦੇ ਇਸਤੇਮਾਲ ਕਰਨ ਨਾਲ, ਬਿਮਾਰੀ ਗ੍ਰਸਤ ਮਰੀਜ਼ ਦੇ ਖ਼ੂਨ ਦੇ ਸੰਪਰਕ ਵਿਚ ਆਉਣ ਨਾਲ, ਅਣ-ਸੁਰੱਖਿਅਤ ਸੰਭੋਗ, ਸਰੀਰ ਉੱਤੇ ਟੈਟੂ ਬਣਵਾਉਣ ਅਤੇ ਨਵਜੰਮੇ ਬੱਚੇ ਨੂੰ ਗ੍ਰਸਤ ਮਾਂ ਤੋਂ ਹੋ ਸਕਦਾ ਹੈ। ਬਿਮਾਰੀ ਤੋਂ ਬਚਾਅ ਲਈ ਡਿਸਪੋਜੇਬਲ ਸਰਿੰਜਾਂ ਸੂਈਆਂ ਦੀ ਵਰਤੋਂ, ਸੁਰੱਖਿਅਤ ਸੰਭੋਗ, ਕੰਡੋਮ ਦਾ ਇਸਤੇਮਾਲ, ਸਮੇਂ-ਸਮੇਂ ਤੇ ਡਾਕਟਰੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਰਾਸ਼ਟਰੀ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਤਹਿਤ ਹੈਪੇਟਾਈਟਸ ਬੀ ਅਤੇ ਹੈਪੇਟਾਈਟਸ ਸੀ ਦੇ ਮਰੀਜ਼ਾਂ ਦਾ ਇਲਾਜ ਮਾਤਾ ਕੁਸ਼ੱਲਿਆ ਹਸਪਤਾਲ ਅਤੇ ਰਾਜਿੰਦਰਾ ਹਸਪਤਾਲ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।

Have something to say? Post your comment

 

More in Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਵਿਧਾਇਕ ਬਾਜ਼ੀਗਰ ਵੱਲੋਂ ਨਵੇਂ ਦਫਤਰ ਦਾ ਉਦਘਾਟਨ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ

ਲਹਿਰਾਂ ਹਲਕੇ ਅੰਦਰ ਵਿਰੋਧੀ ਪਾਰਟੀਆਂ ਨੂੰ ਝਟਕਾ, ਸੈਂਕੜੇ ਪਰਿਵਾਰ "ਆਪ" 'ਚ ਸ਼ਾਮਿਲ

ਐਸ.ਐਸ.ਪੀ. ਅਜੇ ਗਾਂਧੀ ਦੀ ਅਗਵਾਈ ਹੇਠ ਮੋਗਾ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ ਪੱਧਰੀ ਸੰਮੇਲਣ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰ ਜਿ਼ਲ੍ਹਾ ਮਾਲੇਰਕੋਟਲਾ ਦੀ ਨਿਯੁਕਤੀ ਕੀਤੀ ਗਈ

ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਕਾਲਾ ਬਸਪਾ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਹੋਏ ਸ਼ਾਮਲ

ਬਰਨਾਲਾ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਖਾਲੀ ਕਰਵਾਇਆ ਕੰਪਲੈਕਸ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੈਇੰਦਰ ਸਿੰਗਲਾ ਆੜਤੀਆਂ ਦੇ ਹੱਕ 'ਚ ਡਟੇ ਕਿਹਾ ਵਾਅਦਾ ਪੂਰਾ ਕਰੇ ਸੂਬੇ ਦੀ ਸਰਕਾਰ, ਨਹੀਂ ਤਾਂ ਹੋਵੇਗਾ ਵੱਡਾ ਸੰਘਰਸ਼