Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰਸਿੱਧ ਭਾਸ਼ਾ ਵਿਗਿਆਨੀ ਪ੍ਰੋਫ਼ੈਸਰ ਪਰਮਜੀਤ ਸਿੰਘ ਸਿੱਧੂ ਬਾਰੇ ਯਾਦਾਂ ਸਾਂਝੀਆਂ ਕੀਤੀਆਂ

July 24, 2023 08:51 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਵਿਭਾਗ ਵੱਲੋਂ  ਪ੍ਰਸਿੱਧ ਭਾਸ਼ਾ ਵਿਗਿਆਨੀ ਅਤੇ ਸਾਹਿਤ ਸ਼ਾਸਤਰੀ ਪ੍ਰੋਫ਼ੈਸਰ ਪਰਮਜੀਤ ਸਿੰਘ ਸਿੱਧੂ, ਜੋ ਪਿਛਲੇ ਦਿਨੀਂ ਪ੍ਰਾਣ ਤਿਆਗ ਗਏ ਸਨ, ਨੂੰ ਯਾਦ ਕਰਨ ਲਈ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਗਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਪਹੁੰਚੇ ਡਾ. ਗੁਰਮੀਤ ਸਿੰਘ  ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਡਾ. ਪਰਮਜੀਤ ਸਿੰਘ ਸਿੱਧੂ ਅੰਮ੍ਰਿਤਸਰ ਵਿਖੇ ਵਿਭਾਗ ਵਿਚ ਉਨ੍ਹਾਂ ਦੇ ਸੀਨੀਅਰ ਸਨ ਲੇਕਿਨ ਉਨ੍ਹਾਂ ਨੇ ਕਦੇ ਵੀ ਅਜਿਹਾ ਵਿਖਾਵਾ ਨਹੀਂ ਕੀਤਾ ਸਗੋਂ ਦੋਸਤਾਨਾ ਤੇ ਬਰਾਬਰੀ ਵਾਲਾ ਰਿਸ਼ਤਾ ਬਣਾਇਆ। ਗਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਪਹੁੰਚੇ ਦੂਜੇ ਵਿਦਵਾਨ ਡਾ. ਹਰਭਜਨ ਸਿੰਘ ਭਾਟੀਆ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਡਾ. ਪਰਮਜੀਤ ਸਿੰਘ ਸਿੱਧੂ ਪੰਜਾਬੀ ਦੇ ਉੱਘੇ ਵਿਦਵਾਨ ਪ੍ਰੋਫ਼ੈਸਰ ਗੁਰਦੇਵ ਸਿੰਘ ਦੇ ਸਪੁੱਤਰ ਅਤੇ ਉੱਘੇ ਭਾਸ਼ਾ ਵਿਗਿਆਨੀ ਹਰਜੀਤ ਸਿੰਘ ਦੇ ਪਹਿਲੇ ਖੋਜ ਵਿਦਿਆਰਥੀ ਸਨ।
ਉਨ੍ਹਾਂ ਡਾ. ਸਿੱਧੂ ਦੇ ਸੰਜਮੀ ਜੀਵਨ ਬਾਰੇ ਜਾਣੂ ਕਰਵਾਉਂਦੇ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਡਾ. ਪਰਮਜੀਤ ਸਿੰਘ ਸਿੱਧੂ ਦੇ ਅਕਾਦਮਿਕ ਕਾਰਜਾਂ ਨੂੰ ਪ੍ਰਭਾਵਿਤ ਨਹੀਂ ਕਰ ਸਕੀ। ਇਸ ਸਮਾਗਮ ਦਾ ਮੰਚ ਸੰਚਾਲਨ ਕਰਦਿਆਂ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਭਾਸ਼ਾ ਵਿਗਿਆਨ ਵਿਚ ਡਾ. ਪਰਮਜੀਤ ਸਿੰਘ ਸਿੱਧੂ ਦੀ ਵਡਮੁੱਲੀ ਦੇਣ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਮੁਖ ਸਿੰਘ ਨੇ ਆਪਣੇ ਧੰਨਵਾਦੀ ਸ਼ਬਦਾਂ ਦੌਰਾਨ ਕਿਹਾ ਕਿ ਉਹ ਆਪਣੇ ਕੰਮ ਪ੍ਰਤੀ ਜਿੰਨੇ ਸਮਰਪਿਤ ਸਨ ਉਨਾ ਹੀ ਅਕਾਦਮਿਕ ਰਾਜਨੀਤੀ ਅਤੇ ਧੜੇਬੰਦੀ ਤੋਂ ਨਿਰਲੇਪ ਰਹਿਣ ਵਾਲੇ ਵਿਦਵਾਨ ਸਨ। ਇਸ ਸਮਾਗਮ ਵਿਚ ਡਾ. ਪਰਮਜੀਤ ਸਿੰਘ ਸਿੱਧੂ ਦੇ ਪਰਿਵਾਰ ਵਿਚੋਂ ਉਨ੍ਹਾਂ ਦੀ ਧਰਮ ਪਤਨੀ ਸ਼ਾਰਧਾ ਸਿੱਧੂ, ਉਨ੍ਹਾਂ ਦਾ ਭਰਾ ਇੰਦਰਜੀਤ ਸਿੰਘ ਸਿੱਧੂ,  ਭਰਜਾਈ ਹਰਭਜਨ ਕੌਰ ਅਤੇ ਉਨ੍ਹਾਂ ਦਾ ਬੇਟਾ ਰਿਸ਼ੀਰਾਜ ਸਿੱਧੂ ਵੀ ਸ਼ਾਮਿਲ ਹੋਏ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ