Wednesday, May 15, 2024

Chandigarh

ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ : ਹਰਪਾਲ ਸਿੰਘ ਚੀਮਾ

July 27, 2023 07:53 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਇੰਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।


ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਦਫ਼ਤਰਾਂ ਨੂੰ ਆਧੁਨਿਕ ਕੰਪਿਊਟਰ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਜਿੱਥੇ ਵੀ ਲੋੜ ਹੋਵੇਗੀ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਆਪਣੇ ਸੁਝਾਵਾਂ ਅਤੇ ਮੰਗਾਂ ਬਾਰੇ ਵਿਭਾਗ ਨੂੰ ਜਾਣੂ ਕਰਵਾਉਣ।

 


ਇਸ ਦੌਰਾਨ ਵਿੱਤ ਮੰਤਰੀ ਨੇ ਖਜ਼ਾਨਾ ਸ਼ਾਖਾ ਦੇ ਅਧਿਕਾਰੀਆਂ ਨਾਲ ਐਸੋਸੀਏਸ਼ਨ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਜਾਇਜ਼ ਮੰਗਾਂ ਦੀ ਪੂਰਤੀ ਲਈ ਕਾਰਵਾਈ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਸਮੇਂ ਸਿਰ ਤਰੱਕੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨੂੰ ਹੋਰ ਬੇਹਤਰ ਬਨਾਉਣ ਲਈ ਉਹ ਆਪਣੇ ਸਾਥੀ ਮੁਲਾਜ਼ਮਾਂ ਨੂੰ ਪ੍ਰੇਰਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ।


ਇਸ ਮੀਟਿੰਗ ਵਿੱਚ ਸਕੱਤਰ ਖਰਚਾ ਕਮ ਡਾਇਰੈਕਟਰ ਖਜ਼ਾਨਾ ਜਨਾਬ ਮੁਹੰਮਦ ਤਇਅਬ ਅਤੇ ਵਧੀਕ ਡਾਇਰੈਕਟਰ ਖਜ਼ਾਨਾ ਸ੍ਰੀਮਤੀ ਸਿਮਰਜੀਤ ਕੌਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਤਾਇਨਾਤ

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀ ਸੀ ਆਸ਼ਿਕਾ ਜੈਨ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕੀਤੇ ਕਾਬੂ 

ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ : ਸਿਬਿਨ ਸੀ 

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ 'ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

ਛੋਟਾ ਥਾਣੇਦਾਰ ਵੱਢੀ ਲੈਂਦਾ ਰੰਗੇ ਹੱਥੀਂ ਕਾਬੂ

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ