Friday, May 17, 2024

Chandigarh

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

July 27, 2023 09:11 PM
SehajTimes

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਨੰਬਰ ਇਕ ਬਣਾਉਣ ਲਈ ਵਚਨਬੱਧ: ਮੀਤ ਹੇਅਰ

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ।  ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹ ਹਨ ਅਤੇ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਿੱਚ ਕੰਮ ਕਰਦੇ 106 ਜੂਨੀਅਰ ਕੋਚਾਂ ਨੂੰ ਪਦਉੱਨਤ ਕਰਕੇ ਕੋਚ ਬਣਾਇਆ ਗਿਆ ਹੈ।  ਮੀਤ ਹੇਅਰ ਨੇ ਅੱਗੇ ਕਿਹਾ ਕਿ ਖੇਡ ਵਿਭਾਗ ਨੂੰ ਮਜ਼ਬੂਤ ਕਰਨ ਲਈ ਜਿੱਥੇ ਨਵੀਂ ਖੇਡ ਨੀਤੀ ਦੇ ਜਲਦ ਹੀ ਲਾਗੂ ਕਰਨ ਉਪਰੰਤ ਸਾਰੇ ਗਰੁੱਪਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ ਉਥੇ ਤਰੱਕੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿੰਡ ਪੱਧਰ ਦੇ ਖੇਡ ਸੈਂਟਰਾਂ ਤੋਂ ਲੈ ਕੇ ਸੂਬਾ ਪੱਧਰ ਦੇ ਐਕਸੀਲੈਂਸ ਸੈਂਟਰ ਬਣਾਏ ਜਾ ਰਹੇ ਹਨ। ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਊਰਜਾ ਨੂੰ ਸਹੀ ਪਾਸੇ ਲਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।

Have something to say? Post your comment

 

More in Chandigarh

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ