Monday, November 03, 2025

Chandigarh

ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ

July 27, 2023 09:27 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ। ਬਹੁਤੇ ਇਲਾਕਿਆਂ ਵਿਚ ਸਥਿਤੀ ‘ਚ ਸੁਧਾਰ ਹੈ ਪਰ ਹਾਲੇ ਵੀ ਕੁਝ ਥਾਂਵਾਂ ਹੜ੍ਹ ਦੀ ਮਾਰ ਹੇਠ ਹਨ। ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਇਨ੍ਹਾਂ ਵਿਚੋਂ 458 ਪਿੰਡ ਪਟਿਆਲਾ, 268 ਪਿੰਡ ਐਸਏਐਸ ਨਗਰ, 364 ਪਿੰਡ ਰੂਪਨਗਰ, 30 ਮੋਗਾ, 41 ਹੁਸ਼ਿਆਰਪੁਰ, 28 ਲੁਧਿਆਣਾ, 32 ਸੰਗਰੂਰ, 92 ਫਿਰੋਜ਼ਪੁਰ, 13 ਕਪੂਰਥਲਾ, 77 ਜਲੰਧਰ, 20 ਐਸਬੀਐਸ ਨਗਰ, 22 ਫਾਜ਼ਿਲਕਾ, 21 ਮਾਨਸਾ ਅਤੇ 7 ਪਿੰਡ ਗੁਰਦਾਸਪੁਰ ਜ਼ਿਲ੍ਹੇ ਦੇ ਹਨ। 27 ਜੁਲਾਈ ਸਵੇਰੇ 8 ਵਜੇ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1319 ਲੋਕ ਰਹਿ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਰਾਹਤ ਕੈਂਪਾਂ ਵਿਚ ਸਭ ਤੋਂ ਵੱਧ 484 ਲੋਕ ਠਹਿਰੇ ਹੋਏ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

 ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। ਜਿਹੜੇ 19 ਜ਼ਿਿਲ੍ਹਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ। ਵੱਖ-ਵੱਖ ਜ਼ਿਿਲ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 43 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖ਼ਮੀ ਹੋਏ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ : ਹਰਪਾਲ ਸਿੰਘ ਚੀਮਾ

 ਪਸ਼ੂ ਪਾਲਣ ਵਿਭਾਗ ਵੱਲੋਂ 26 ਜੁਲਾਈ ਨੂੰ ਸੂਬੇ ਵਿੱਚ ਕੁੱਲ 1517 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਜਦਕਿ 682 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 413 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 181 ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਓਪੀਡੀ ਦੀ ਗਿਣਤੀ 6365 ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ