Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ

July 28, 2023 12:39 PM
SehajTimes

ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਣ ਦੇ ਚਲਦਿਆਂ ਪੰਜਾਬ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ ਜਿਸ ਤਹਿਤ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਵੱਲੋਂ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਮਤਾ ਪਾਸ ਕੀਤਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਰਾਜ ਪਸ਼ੂ ਭਲਾਈ ਬੋਰਡ ਨਾਲ ਹੋਣਗੇ ਰਜਿਸਟਰਡ

 ਇਹ ਕਦਮ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਇਸ ਕਾਰਵਾਈ ਤਹਿਤ ਕੱਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਨਸ਼ਿਆਂ ਲਈ ਬਦਨਾਮ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ ਸੀ। ਮੁਹਿੰਮ ਦੇ ਚੌਥੇ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਪਟਿਆਲਾ ਰੇਂਜ ਦੇ ਦੋ ਜ਼ਿਲ੍ਹਿਆਂ ਸੰਗਰੂਰ ਅਤੇ ਬਰਨਾਲਾ ਵਿੱਚ ਚਲਾਈ ਗਈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਵਰਲਡ ਯੂਨੀਵਰਸਿਟੀ ਗੇਮਜ਼ 2023 ਲਈ ਚੁਣੇ 11 ਖਿਡਾਰੀ

ਇਹ ਸਾਰੀ ਕਾਰਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ ਅਤੇ ਐਸਐਸਪੀਜ਼ ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ। ਸੰਗਰੂਰ ਪੁਲਿਸ ਟੀਮ ਨੂੰ ਵਧਾਈ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਲੋਕਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਤਾਂ ਜੋ ਸੂਬਾ ਨੂੰ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਨੂੰ ਤੋੜਨ ਲਈ ਨਸ਼ਾ ਤਸਕਰਾਂ ਨੂੰ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਪਰ ਇਸ ਮੰਤਵ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ

 ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 8 ਐਫਆਈਆਰਜ਼ ਦਰਜ ਕਰਕੇ 11 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 60 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਐਸਐਸਪੀ ਸੰਗਰੂਰ ਸੁਰਿੰਦਰ ਲਾਂਬਾ ਅਤੇ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ ਵਿੱਚ ਇਹ ਕਾਰਵਾਈ ਕੀਤੀ। ਜ਼ਿਕਰਯੋਗ ਹੈ ਕਿ ਆਈ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਨੇ 10 ਪੰਚਾਇਤਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿਚ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕਰਨ ਲਈ ਮੀਟਿੰਗ ਕੀਤੀ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਵੀ ਅਪੀਲ ਕੀਤੀ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ