Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਨਿਗਮਾਂ ਦੇ ਅਹਿਮ ਮਾਮਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

July 28, 2023 04:44 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਆਪਣਾ ਹਰ ਫੈਸਲਾ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਲੈ ਰਹੀ ਹੈ। ਰੀਵਿਊ ਮੀਟਿੰਗ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਕਰਦਿਆਂ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ ਦੇ ਵੱਖ-ਵੱਖ ਵਿਕਾਸ ਕਾਰਜਾਂ, ਰਿਪੇਅਰ ਦੇ ਕੰਮਾਂ ਸਬੰਧੀ ਜਾਇਜ਼ਾ ਲਿਆ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਤੇ ਸਹੀ ਗੁਣਵੱਤਾ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਸ. ਬਲਕਾਰ ਸਿੰਘ ਨੇ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸਬੰਧਤ ਖੇਤਰਾਂ ‘ਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਉਸਾਰੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਗੈਰ ਕਾਨੂੰਨੀ ਉਸਾਰੀ ਕਰਦਾ ਹੈ ਤਾਂ ਉਸਨੂੰ ਤੁਰੰਤ ਰੋਕਿਆ ਜਾਵੇ ਅਤੇ ਗੈਰ ਕਾਨੂੰਨੀ ਉਸਾਰੀ ਕਰਨ ਵਿਰੁੱਧ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ  ਵਚਨਬੱਧ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ ਤਾਂ ਜੋ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਹੋਰ ਸੁਵਿਧਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੀ.ਐਲ.ਯੂ ਅਤੇ ਕਲੋਨੀਆਂ ਦੀ ਲੇਅ-ਆਊਟ ਪ੍ਰਵਾਨ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਹੀ ਮਿਉਂਸੀਪਲ ਕਾਰਪੋਰੇਸ਼ਨ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਅਧਿਕਾਰੀ ਨਿੱਜੀ ਤੌਰ ਤੇ ਕੰਮਾਂ ਦੀ ਗੁਣਵੱਤਾ ਵੱਲ ਧਿਆਨ ਦੇਣ ਤਾਂ ਜੋ ਸਰਕਾਰੀ ਕੰਮਾਂ ਵਿੱਚ ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ, ਸ੍ਰੀ ਅਜੋਏ ਸ਼ਰਮਾ, ਸ੍ਰੀਮਤੀ ਈਸ਼ਾ ਕਾਲੀਆ,ਸੀ ਈ ਓ, ਪੀ ਐਮ ਆਈ ਡੀ ਸੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਵੱਖ-ਵੱਖ ਨਗਰ ਨਿਗਮਾਂ ਦੇ ਕਮਿਸ਼ਨਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ