Sunday, October 12, 2025

Malwa

ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

July 31, 2023 09:18 PM
SehajTimes

ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਲੜਾਈ ਵਿੱਚ ਹੋਰ ਪਿੰਡ ਹੋਏ ਸ਼ਾਮਲ; ਐਸਏਐਸ ਨਗਰ ਦੇ 14 ਪਿੰਡਾਂ ਨੇ ਮਤੇ ਕੀਤੇ ਪਾਸ 

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਵਚਨਬੱਧ

- ਪੁਲਿਸ ਟੀਮਾਂ ਨੇ 2.5 ਲੱਖ ਰੁਪਏ ਦੀ ਡਰੱਗ ਮਨੀ, 40 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ ਵੀ ਕੀਤਾ ਬਰਾਮਦ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਫ਼ਤਿਹਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅੱਜ ਸਕੂਲੀ ਬੱਚਿਆਂ ਨੂੰ ਨਸ਼ਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੋਪੜ ਰੇਂਜ ਦੇ ਦੋ ਜ਼ਿਲਿ੍ਹਆਂ ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਇਹ ਮੁਹਿੰਮ ਚਲਾਈ ਗਈ।
 
ਇਹ ਮੁਹਿੰਮ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀ ਸੰਦੀਪ ਗਰਗ (ਐਸ.ਏ.ਐਸ. ਨਗਰ) ਅਤੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ (ਫ਼ਤਿਹਗੜ੍ਹ ਸਾਹਿਬ) ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਫ਼ਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਇਸ ਵਿਲੱਖਣ ਮੁਹਿੰਮ ਨੂੰ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਿੱਚ ਸਹਾਈ ਹੋਵੇਗੀ ਜਿਸ ਨਾਲ ਉਹਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇਗਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਲਈ ਗੱਤਕਾ ਪ੍ਰਮੋਟਰਾਂ ਵੱਲੋਂ ਗੱਤਕੇ ਦੀ ਕਲਾ ਨੂੰ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦਾ ਸੱਦਾ

ਸਕੂਲੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਲਈ ਜਾਗਰੂਕ ਕਰਨ ਦਾ ਵਿਚਾਰ ਐਸਐਸਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦਾ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਲਗਾਤਾਰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ ਕਿਉਂਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੇ 14 ਪਿੰਡਾਂ ਨੇ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਮਤੇ ਪਾਸ ਕੀਤੇ ਹਨ। ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਨੇ ਵੀ ਅਜਿਹੇ ਮਤੇ ਪਾਸ ਕੀਤੇ ਸਨ, ਜਦਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਸ਼ਿਆ ਲਈ ਬਦਨਾਮ ਦੋ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜੂਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਲਿਆ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼

 ਅੱਜ ਦੀ ਕਾਰਵਾਈ ਦੇ ਨਤੀਜਿਆਂ ਬਾਰੇ ਦੱਸਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ 13 ਐਫਆਈਆਰਜ਼ ਦਰਜ ਕਰਕੇ 12 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 2.5 ਲੱਖ ਰੁਪਏ ਦੀ ਡਰੱਗ ਮਨੀ, 40 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ, 2 ਕਿਲੋ ਸੁਲਫਾ ਅਤੇ 1 ਕਿਲੋ ਭੁੱਕੀ ਵੀ ਬਰਾਮਦ ਕੀਤੀ ਹੈ। ਇਹ ਮੁਹਿੰਮ ਸਪੈਸ਼ਲ ਟਾਸਕ ਫੋਰਸ ਦੇ ਸਹਿਯੋਗ ਨਾਲ ਚਲਾਈ ਗਈ। ਇਸ ਦੌਰਾਨ ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਦੇ ਨਾਲ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮਹੱਦੀਆਂ ਤੋਂ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਨਿਗਮਾਂ ਦੇ ਅਹਿਮ ਮਾਮਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਡਾ. ਰਵਜੋਤ ਨੇ ਕਿਹਾ ਕਿ ਜਦੋਂ ਸਕੂਲੀ ਬੱਚਿਆਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕੀਤਾ ਜਾਂਦਾ ਹੈ ਤਾਂ ਉਹ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਬੱਚੇ ਨਾ ਸਿਰਫ ਖਤਰਨਾਕ ਨਸ਼ੀਲੇ ਪਦਾਰਥ ਦੀ ਵਰਤੋਂ ਨੂੰ ਨਾਂਹ ਕਹਿਣਾ ਸਿੱਖਦੇ ਹਨ, ਸਗੋਂ ਜੇਕਰ ਉਹਨਾਂ ਨੂੰ ਆਪਣੇ ਆਲੇ ਦੁਆਲੇ ਅਜਿਹੀ ਕਿਸੀ ਘਟਨਾ ਬਾਰੇ ਪਤਾ ਲਗਦਾ ਹੈ ਤਾਂ ਉਹਨਾਂ ਨੂੰ ਆਪਣੇ ਅਧਿਆਪਕਾਂ ਅਤੇ ਕਾਉਂਸਲਿੰਗ ਗਰੁੱਪਾਂ ਨਾਲ ਇਸ ਬਾਰੇ ਜਾਣਕਾਰੀ ਦੇਣ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।

Have something to say? Post your comment

 

More in Malwa

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ 'ਚ ਵਿਕਾਸ ਕਾਰਜ ਅਰੰਭੇ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ